Farmer Death at Khanuri Border: ਖਨੌਰੀ ਬਾਰਡਰ ’ਤੇ ਡਟੇ ਇੱਕ ਹੋਰ ਕਿਸਾਨ ਦੀ ਮੌਤ
Published : Feb 13, 2025, 3:05 pm IST
Updated : Feb 13, 2025, 3:05 pm IST
SHARE ARTICLE
Farmer Death at Khanuri Border
Farmer Death at Khanuri Border

ਪਿਛਲੇ ਕੁੱਝ ਸਮੇਂ ਤੋਂ ਚਲ ਰਿਹਾ ਸੀ ਬਿਮਾਰ

 

 Farmer Death at Khanuri Border : ਖਨੌਰੀ ਬਾਰਡਰ ਤੋਂ ਇੱਕ ਹੋਰ ਕਿਸਾਨ ਦੀ ਮੌਤ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਲਹਿਰਾਗਾਗਾ ਦੇ ਪਿੰਡ ਆਲਮਪੁਰਾ ਦਾ ਇਹ ਕਿਸਾਨ ਬੀਤੇ ਦਿਨ ਮਹਾਂਪੰਚਾਇਤ ਵਿੱਚ ਸ਼ਾਮਲ ਹੋਣ ਲਈ ਗਿਆ ਸੀ, ਜਿਸ ਦੀ ਰਸਤੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਰਿੰਦਰਜੀਤ ਸਿੰਘ ਉਮਰ 58 ਸਾਲ ਵੱਜੋਂ ਹੋਈ ਹੈ।

ਕਿਸਾਨ ਯੂਨੀਅਨ ਦੇ ਆਗੂ ਮਨਿੰਦਰਜੀਤ ਸਿੰਘ ਨੇ ਦੱਸਿਆ ਹੈ ਕਿ ਬਈ ਕਿਸਾਨ ਲਗਾਤਾਰ ਖਨੋਰੀ ਬਾਰਡਰ ’ਤੇ ਡਟਿਆ ਹੋਇਆ ਸੀ ਅਤੇ ਬੀਤੇ ਦਿਨ ਮਹਾਂਪੰਚਾਇਤ ਵਿੱਚ ਸ਼ਾਮਲ ਹੋਇਆ ਸੀ ਜਦੋਂ ਵਾਪਸ ਆਇਆ ਤਾਂ ਰਸਤੇ ਵਿੱਚ ਉਸ ਦੀ ਛਾਤੀ ਵਿੱਚ ਦਰਦ ਉੱਠਿਆ ਤਾਂ ਉਸ ਦੀ ਮੌਤ ਹੋ ਗਈ।

 ਉਹਨਾਂ ਮੰਗ ਕੀਤੀ ਹੈ ਕਿ ਕਿਸਾਨ ਲਗਾਤਾਰ 1 ਸਾਲ ਤੋਂ ਸਰਹੱਦਾਂ ਉੱਤੇ ਬੈਠੇ ਹਨ ਤੇ ਬਹੁਤ ਕਿਸਾਨ ਸ਼ਹੀਦ ਹੋ ਚੁੱਕੇ ਹਨ ਤੇ ਉਹਨਾਂ ਨੇ ਕਿਹਾ ਸਰਕਾਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰੇ ਤਾਂ ਜੋ ਕਿਸਾਨ ਆਪਣੇ ਆਪਣੇ ਘਰ ਵਾਪਸ ਪਰਤ ਜਾਣ।

ਡਾਕਟਰ ਤੁਲੇਸ਼ ਨੇ ਦੱਸਿਆ ਕਿ ਸਾਡੇ ਕੋਲ ਇੱਕ ਕਿਸਾਨ ਦੀ ਦੇਹ ਆਈ ਹੈ ਜੋ ਕਿ ਉਸ ਦੇ ਪਰਿਵਾਰ ਦੇ ਦੱਸਣ ਮੁਤਾਬਕ ਇਹ ਬੀਤੇ ਦਿਨ ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਇਆ ਸੀ ਜਦੋਂ ਹਸਪਤਾਲ ਲੈ ਕੇ ਆਏ ਤਾਂ ਉਸ ਦੀ ਮੌਤ ਹੋ ਚੁੱਕੀ ਸੀ ਉਹਨਾਂ ਨੇ ਕਿਹਾ ਹੈ ਕਿ ਡੈਡ ਬੋਡੀ ਮੂਣਕ ਪੋਸਟਮਾਰਟਮ ਲਈ ਭੇਜੀ ਜਾਵੇਗੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement