SYL dispute: ਕੇਂਦਰੀ ਜਲ ਸ਼ਕਤੀ ਮੰਤਰੀ ਦਾ ਦਾਅਵਾ; ਛੇਤੀ ਹੱਲ ਹੋਵੇਗਾ ਐਸਵਾਈਐਲ ਵਿਵਾਦ

By : PARKASH

Published : Feb 13, 2025, 9:58 am IST
Updated : Feb 13, 2025, 9:58 am IST
SHARE ARTICLE
Union Water Resources Minister's big claim; SYL dispute will be resolved soon
Union Water Resources Minister's big claim; SYL dispute will be resolved soon

SYL dispute: ਕਿਹਾ, ਯਮੁਨਾ ’ਚ 90 ਫ਼ੀ ਸਦੀ ਗੰਦ ਦਿੱਲੀ ਨੇ ਪਾਇਆ

 

SYL dispute: ਪੰਜਾਬ ਤੇ ਹਰਿਆਣਾ ਵਿਚਾਲੇ ਪਿਛਲੇ ਲੰਮੇ ਸਮੇਂ ਤੋਂ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਸਬੰਧੀ ਚੱਲੇ ਆ ਰਹੇ ਵਿਵਾਦ ਨੂੰ ਲੈ ਕੇ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਦੇ ਐਸਵਾਈਐਲ ’ਤੇ ਜਲਦ ਹੀ ਸਕਾਰਾਤਮਕ ਨਤੀਜੇ ਸਾਹਮਣੇ ਆਉਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਐਸਵਾਈਐਲ ਦਾ ਮੁੱਦਾ ਸੂਬਿਆਂ ਦਾ ਵਿਸ਼ਾ ਹੈ ਪਰ ਸੁਪਰੀਮ ਕੋਰਟ ਦੇ ਦਖ਼ਲ ਤੋਂ ਬਾਅਦ ਦੋਵੇਂ ਸੂਬਿਆਂ ਵਲੋਂ ਬੈਠ ਕੇ ਗੱਲਬਾਤ ਕੀਤੀ ਜਾ ਰਹੀ ਹੈ ਜਿਸ ਦਾ ਜਲਦੀ ਹੀ ਨਿਬੇੜਾ ਕਰ ਲਿਆ ਜਾਵੇਗਾ।

ਦਿੱਲੀ ਵਿਧਾਨ ਸਭਾ ਚੋਣਾਂ ’ਚ ਵੱਡਾ ਮੁੱਦਾ ਬਣੇ ਯਮੁਨਾ ਦੇ ਪਾਣੀ ਦੇ ਦੂਸ਼ਿਤ ਹੋਣ ਬਾਰੇ ਪਾਟਿਲ ਨੇ ਕਿਹਾ, ‘‘ਯਮੁਨਾ ਦਾ ਪਾਣੀ ਸਾਫ਼ ਹੈ, ਜਿਸ ਨੂੰ ਮੈਂ 16 ਸਾਲ ਤੋਂ ਪੀ ਰਿਹਾ ਹਾਂ ਅਤੇ ਜਿਊਂਦਾ ਹਾਂ। ਜੇਕਰ ਯਮੁਨਾ ਵਿਚ ਜ਼ਹਿਰ ਹੁੰਦਾ ਤਾਂ ਮੈਂ ਤੁਹਾਡੇ ਵਿਚਾਲੇ ਨਾ ਹੁੰਦਾ।’’ ਉਨ੍ਹਾਂ ਕਿਹਾ ਕਿ ਯਮੁਨਾ ਵਿਚ 90 ਫ਼ੀ ਸਦੀ ਗੰਦਗੀ ਦਿੱਲੀ ਤੋਂ ਫੈਲਾਈ ਜਾ ਰਹੀ ਹੈ। ਹੁਣ ਦਿੱਲੀ ਵਿਚ ਭਾਜਪਾ ਦੀ ਸਰਕਾਰ ਆ ਗਈ ਹੈ। ਭਾਜਪਾ ਸਰਕਾਰ ਵਲੋਂ ਗੰਗਾ ਨਦੀ ਦੀ ਤਰ੍ਹਾਂ ਯਮੁਨਾ ਨੂੰ ਵੀ ਸਾਫ਼ ਕਰ ਦਿਤਾ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਅਮਰੀਕਾ ਵਲੋਂ ਪਹਿਲਾਂ ਵੀ ਨਾਜਾਇਜ਼ ਤੌਰ ’ਤੇ ਉੱਥੇ ਰਹਿ ਰਹੇ ਲੋਕਾਂ ਨੂੰ ਡਿਪੋਰਟ ਕੀਤਾ ਜਾਂਦਾ ਰਿਹਾ ਹੈ, ਪਰ ਭਾਰਤੀ ਨੌਜਵਾਨਾਂ ਨੂੰ ਹੱਥਕੜੀ ਲਗਾ ਕੇ ਡਿਪੋਰਟ ਕੀਤਾ ਜਾਣਾ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅਪਣੇ ਵਿਦੇਸ਼ ਦੌਰੇ ਦੌਰਾਨ ਇਸ ਬਾਰੇ ਗੱਲਬਾਤ ਕੀਤੀ ਜਾਵੇਗੀ। ਕੇਂਦਰੀ ਮੰਤਰੀ ਨੇ ਕਿਹਾ ਕਿ ਲੋਕ ਸਭਾ ਵਿਚ ਕੇਂਦਰੀ ਵਿਦੇਸ਼ ਮੰਤਰੀ ਸਾਰੀ ਸਥਿਤੀ ਸਪੱਸ਼ਟ ਕਰ ਚੁੱਕੇ ਹਨ, ਜੇਕਰ ਲੋੜ ਪਈ ਤਾਂ ਮੁੜ ਤੋਂ ਕੌਮਾਂਤਰੀ ਪੱਧਰ ’ਤੇ ਇਸ ਬਾਰੇ ਗੱਲਬਾਤ ਕੀਤੀ ਜਾਵੇਗੀ।

ਧਰਤੀ ਹੇਠਲੇ ਪਾਣੀ ਦਾ ਪੱਧਰ ਵਧਾਉਣ ਲਈ ਯੋਜਨਾ ਤਿਆਰ
ਪਾਟਿਲ ਨੇ ਕਿਹਾ ਕਿ ਦੇਸ਼ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗਦਾ ਜਾ ਰਿਹਾ ਹੈ, ਜਿਸ ਨੂੰ ਬਚਾਉਣ ਲਈ ਸਾਰਿਆਂ ਨੂੰ ਉਪਰਾਲੇ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਦੇਸ਼ ’ਚ 150 ਜ਼ਿਲ੍ਹਿਆਂ ਦੀ ਚੋਣ ਕੀਤੀ ਗਈ ਹੈ ਜੋ ਕਿ ਡਾਰਕ ਜ਼ੋਨ ਵਿਚ ਜਾ ਚੁੱਕੇ ਹਨ। ਇਨ੍ਹਾਂ ਜ਼ਿਲ੍ਹਿਆਂ ਵਿਚ ਮੀਂਹ ਦੇ ਪਾਣੀ ਨੂੰ ਧਰਤੀ ਹੇਠਾਂ ਭੇਜਣ ਲਈ ਯੋਜਨਾ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਹਰਿਆਣਾ, ਰਾਜਸਥਾਨ ਤੇ ਮੱਧ ਪ੍ਰਦੇਸ਼ ਸਣੇ ਹੋਰਨਾਂ ਸੂਬਿਆਂ ਵਿੱਚ ਮੀਂਹ ਦੇ ਪਾਣੀ ਨੂੂੰ ਧਰਤੀ ਹੇਠਾਂ ਸਹੀ ਢੰਗ ਨਾਲ ਭੇਜਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement