ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 43 ਲੱਖ ਰੁਪਏ
Published : Feb 13, 2026, 9:01 pm IST
Updated : Feb 13, 2026, 9:01 pm IST
SHARE ARTICLE
SGPC donates Rs 43 lakh for fees of Sikligar Sikh children
SGPC donates Rs 43 lakh for fees of Sikligar Sikh children

ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਸਕੂਲਾਂ 'ਚ ਜਾ ਕੇ ਸੌਂਪੇ ਚੈੱਕ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਤੇ ਵਿਜੇਵਾੜਾ ਅੰਦਰ ਸਿਕਲੀਗਰ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 43 ਲੱਖ 3 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਇਹ ਸਹਾਇਤਾ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ ਸਿਕਲੀਗਰ ਬੱਚਿਆਂ ਦੀਆਂ ਫੀਸਾਂ ਦੇ ਰੂਪ ਵਿਚ ਸਕੂਲਾਂ ਨੂੰ ਸੌਂਪੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਹਰ ਸਾਲ ਬੱਚਿਆਂ ਦੀਆਂ ਫੀਸਾਂ ਭਰਨ ਦਾ ਫੈਸਲਾ ਕੀਤਾ ਹੋਇਆ ਹੈ। ਇਸੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਵਿਦਿਅਕ ਸਾਲ 2024-25 ਤੇ 2025-26 ਦੀਆਂ ਫੀਸਾਂ ਭੇਜੀਆਂ ਗਈਆਂ ਹਨ।

ਇਸ ਸਬੰਧੀ ਗਲ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਵੱਖ ਵੱਖ ਸੂਬਿਆਂ ਅੰਦਰ ਵੱਸਦੇ ਸਿਕਲੀਗਰ ਸਿੱਖ ਸਮਾਜ ਦਾ ਅਹਿਮ ਅੰਗ ਹਨ ਜਿਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਸ਼੍ਰੋਮਣੀ ਕਮੇਟੀ ਨਿਰੰਤਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਇਹ ਫੀਸਾਂ ਦੇਣ ਦਾ ਮੰਤਵ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਸਿਖਿਅਤ ਕਰਨਾ ਹੈ, ਤਾਂ ਜੋ ਭਵਿੱਖ ਵਿਚ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਉਨ੍ਹਾਂ ਕਿਹਾ ਕਿ ਸਾਡੇ ਲਈ ਖੁਸ਼ੀ ਦੀ ਗੱਲ ਹੈ ਕਿ ਬਹੁਤ ਸਾਰੇ ਬੱਚੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਪੜ੍ਹ ਕੇ ਨੌਕਰੀਆਂ ਪ੍ਰਾਪਤ ਕਰ ਰਹੇ ਹਨ, ਜੋ ਆਪਣੇ ਪਰਿਵਾਰ ਦਾ ਸਹਾਰਾ ਬਨਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਸਕੂਲਾਂ ਕਾਲਜਾਂ ਵਿੱਚ ਜਾ ਕੇ ਇਥੇ ਪੜ੍ਹ ਰਹੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਸਿੱਧੇ ਤੌਰ ’ਤੇ ਸਕੂਲਾਂ ਤੇ ਕਾਲਜਾਂ ਨੂੰ ਸੌਂਪੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬੀਤੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਸਾਲ ਭਰ ਦੀਆਂ ਫੀਸਾਂ ਇਕੋ ਸਮੇਂ ਖੁਦ ਜਾ ਕੇ ਜਮ੍ਹਾਂ ਕਰਵਾਈਆਂ ਜਾਂਦੀਆਂ ਹਨ, ਤਾਂ ਜੋ ਇਸ ਦੀ ਸੁਜੋਗ ਵਰਤੋਂ ਯਕੀਨੀ ਬਣੀ ਰਹੇ। ਇਸ ਮੌਕੇ ਉਨ੍ਹਾਂ ਨਾਲ ਸ. ਦਿਲਸ਼ਾਹ ਸਿੰਘ ਅਨੰਦ, ਸੁਪਰਵਾਈਜ਼ਰ ਸ. ਹਰਮਿੰਦਰਬੀਰ ਸਿੰਘ ਤੇ ਗੁਰਦੁਆਰਾ ਇੰਸਪੈਕਟਰ ਸ. ਚੰਚਲਦੀਪ ਸਿੰਘ ਸ਼ਾਮਲ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement