ਕੋਰੋਨਾ ਵਾਇਰਸ ਦਾ ਖੌਫ਼ : ਪੰਜਾਬ ਦੇ ਸਰਕਾਰੀ ਤੇ ਨਿਜੀ ਸਕੂਲ 31 ਮਾਰਚ ਤਕ ਰਹਿਣਗੇ ਬੰਦ!
Published : Mar 13, 2020, 8:11 pm IST
Updated : Mar 13, 2020, 8:11 pm IST
SHARE ARTICLE
file photo
file photo

ਪ੍ਰੀਖਿਆਵਾਂ ਉਸੇ ਤਰ੍ਹਾਂ ਚਲਦੀਆਂ ਰਹਿਣਗੀਆਂ

ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਪ੍ਰਕੋਪ ਨੇ ਹੁਣ ਹਰ ਖੇਤਰ 'ਤੇ ਅਪਣਾ ਪ੍ਰਭਾਵ ਪਾਉਣਾ ਸ਼ੁਰੂ ਕਰ ਦਿਤਾ ਹੈ। ਸਿਨੇਮਾ ਹਾਲ, ਰੈਲੀਆਂ ਅਤੇ ਹੋਰ ਜਨਤਕ ਇਕੱਠਾਂ 'ਤੇ ਪਾਬੰਦੀ ਤੋਂ ਬਾਅਦ ਹੁਣ ਵਿਦਿਅਕ ਅਦਾਰਿਆਂ ਦਾ ਬੰਦ ਹੋਣਾ ਵੀ ਸ਼ੁਰੂ ਹੋ ਗਿਆ ਹੈ। ਇਸੇ ਤਹਿਤ ਪੰਜਾਬ ਦੇ ਸਿਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕੋਰੋਨਾ ਵਾਇਰਸ ਦੇ ਸਨਮੁਖ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ 31 ਮਾਰਚ ਤਕ ਛੁੱਟੀਆਂ ਕਰਨ ਦੀ ਹਦਾਇਤ ਕੀਤੀ ਹੈ।

PhotoPhoto

ਉਨ੍ਹਾਂ ਕਿਹਾ ਹੈ ਕਿ ਜਿਨ੍ਹਾਂ ਸਕੂਲਾਂ ਵਿਚ ਪ੍ਰੀਖਿਆਵਾਂ ਚਲ ਰਹੀਆਂ ਹਨ, ਉਹ ਉਸੇ ਤਰ੍ਹਾਂ ਚਲਦੀਆਂ ਰਹਿਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਸਿੰਗਲਾ ਨੇ ਦਸਿਆ ਕਿ ਇਹ ਨਾਮੁਰਾਦ ਬੀਮਾਰੀ ਪੂਰੇ ਵਿਸ਼ਵ ਵਿਚ ਫੈਲ ਰਹੀ ਹੈ ਅਤੇ ਸੂਬੇ ਵਿਚ ਇਸ ਨੂੰ ਰੋਕਣ ਲਈ ਜ਼ਰੂਰੀ ਹੈ ਕਿ ਇਸ ਤੋਂ ਬਚਾਅ ਲਈ ਉਪਰਾਲੇ ਤੇਜ਼ ਕੀਤੇ ਜਾਣ।

PhotoPhoto

ਸਿਖਿਆ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਇਹਤਿਆਤ ਵਜੋਂ ਸੂਬੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ 31 ਮਾਰਚ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਸ਼੍ਰੀ ਸਿੰਗਲਾ ਨੇ ਸਪੱਸ਼ਟ ਕੀਤਾ ਕਿ ਜਿਹੜੇ ਸਕੂਲਾਂ ਵਿਚ ਪ੍ਰੀਖਿਆਵਾਂ ਜਾਰੀ ਹਨ, ਉਥੇ ਪ੍ਰੀਖਿਆਵਾਂ ਉਸੇ ਤਰ੍ਹਾਂ ਚਲਦੀਆਂ ਰਹਿਣਗੀਆਂ।

PhotoPhoto

ਦੱਸ ਦੇਈਏ ਕਿ ਸੂਬਾ ਸਰਕਾਰ ਵਲੋਂ ਸਿਹਤ ਸਬੰਧੀ ਜਾਣਕਾਰੀ ਅਤੇ ਸੁਝਾਅ ਲਈ ਪਹਿਲਾਂ ਹੀ ਸਥਾਪਤ ਕੀਤੀ ਹੈਲਪਲਾਈਨ-104 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਨੈਸ਼ਨਲ ਕਾਲ ਸੈਂਟਰ 011-23978046 ਅਤੇ ਸਟੇਟ ਕੰਟਰੋਲ ਰੂਮ ਨੰਬਰ 88720-90029 ਅਤੇ 0172-2920074 ਵੀ ਸਥਾਪਤ ਕੀਤੇ ਗਏ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement