ਕੋਵਿਡ ਟੀਕਾਕਰਨ ਦਾ ਅੰਕੜਾ ਹੋਇਆ 23 ਹਜਾਰ ਤੋਂ ਪਾਰ: ਸਿਵਲ ਸਰਜਨ
Published : Mar 13, 2021, 7:29 pm IST
Updated : Mar 13, 2021, 7:29 pm IST
SHARE ARTICLE
Corona Vaccine
Corona Vaccine

ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜਿਲੇ ਵਿੱਚ 1449 ਵਿਅਕਤੀਆਂ ਨੇ ਕਰਵਾਇਆ...

ਪਟਿਆਲਾ: ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜਿਲੇ ਵਿੱਚ 1449 ਵਿਅਕਤੀਆਂ ਨੇ ਕਰਵਾਇਆ ਕੋਵਿਡ ਵੈਕਸੀਨ ਦਾ ਟੀਕਾਕਰਨ । ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲੇ ਦੇ 12 ਸਰਕਾਰੀ ਸਿਹਤ ਸੰਸ਼ਥਾਵਾਂ ਅਤੇ 13 ਪ੍ਰਾਈਵੇਟ ਹਸਪਤਾਲਾ ਵਿੱਚ 1449 ਵਿਅਕਤੀਆਂ ਦੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਹਨਾਂ ਵਿੱਚ ਸਿਹਤ ਅਤੇ ਫਰੰਟ ਲਾਈਨ ਵਰਕਰਾਂ ਤੋਂ ਇਲਾਵਾ 776 ਸੀਨੀਅਰ ਸਿਟੀਜਨ ਵੀ ਸ਼ਾਮਲ ਸਨ।

ਉਹਨਾਂ ਕਿਹਾ ਕਿ ਜਿਲੇ ਵਿੱਚ ਹੁਣ ਤੱਕ ਕੋਵਿਡ ਟੀਕਾਕਰਨ ਦੀ ਗਿਣਤੀ 23158 ਹੋ ਗਈ ਹੈ।ਜਿਸ ਵਿੱਚ 3706 ਕੋਵਿਡ ਵੈਕਸੀਨ ਦੀ ਦੂਜੀ ਖੁਰਾਕ ਲਗਵਾਉਣ ਵਾਲੇ ਸਿਹਤ ਅਤੇ ਫਰੰਟ ਲਾਈਨ ਵਰਕਰ ਵੀ ਸ਼ਾਮਲ ਹਨ। ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਜਿਲੇ ਵਿੱਚ ਪ੍ਰਾਪਤ 2750 ਦੇ  ਕਰੀਬ ਰਿਪੋਰਟਾਂ ਵਿਚੋਂ 164 ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 18,482 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 72 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 16,778 ਹੋ ਗਈ ਹੈ।

ਜਿਲ੍ਹੇ ਵਿੱਚ ਚਾਰ ਹੋਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਨਾਲ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾ ਦੀ ਮੌਤਾਂ ਦੀ ਗਿਣਤੀ 530 ਹੋ ਗਈ ਹੈ ਅਤੇ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1089 ਹੈ। ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 164 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 117, ਸਮਾਣਾ ਤੋਂ 01,ਰਾਜਪੁਰਾ ਤੋਂ 07, ਨਾਭਾ ਤੋਂ 08, ਬਲਾਕ ਭਾਦਸੋਂ ਤੋਂ 09, ਬਲਾਕ ਕੌਲੀ ਤੋਂ 06, ਬਲਾਕ ਕਾਲੋਮਾਜਰਾ ਤੋਂ 04, ਬਲਾਕ ਹਰਪਾਲਪੁਰ ਤੋਂ 04, ਬਲਾਕ ਸ਼ੁਤਰਾਣਾਂ ਤੋਂ 02 ਅਤੇ ਬਲਾਕ ਦੁਧਣ ਸਾਂਧਾਂ ਤੋਂ 06 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 27 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 137 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।

ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ। ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਦੱਸਿਆਂ ਕਿ ਥਾਪਰ ਯੁਨੀਵਰਸਿਟੀ ਦੇ ਕੈੰਪਸ ਵਿੱਚ 16 ਪੋਜਟਿਵ ਕੇਸ ਆਉਣ ਤੇਂ ਕੈਂਪਸ ਦੇ ਹੋਸਟਲ ਬੀ ਅਤੇ ਐਮ ਨੁੰ ਮਾਈਕਰੋਕੰਟੈਨਮੈਂਟ ਬਣਾ ਦਿੱਤਾ ਗਿਆ ਹੈ।ਪੋਜਟਿਵ ਕੇਸਾਂ ਦੀ ਕੰਟੈਨਟ ਟਰੇਸਿੰਗ ਅਜੇ ਜਾਰੀ ਹੈ।ਰਿਪੋਰਟਾਂ ਆਉਣ ਤੇ ਕੰਟੈਨਮੈਂਟ ਦੇ ਏਰੀਏ ਬਾਰੇ ਮੁੜ ਵਿਚਾਰਿਆ ਜਾਵੇਗਾ।ਉਹਨਾਂ ਦਸਿਆ ਕਿ ਸਮਾਂ ਪੁਰਾ ਹੋਣ ਅਤੇ ਕੋਈ ਨਵਾਂ ਕੇਸ ਨਾ ਆਉਣ ਤੇਂ ਪ੍ਰਤਾਪ ਨਗਰ ਅਤੇ ਦੀਪ ਕਲੋਨੀ ਵਿੱਚ ਲਗਾਈ ਮਾਈਕਰੋਕੰਟੈਨਮੈਂਟ ਹਟਾ ਦਿੱਤੀ ਗਈ ਹੈ। 

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1950 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,84,611 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 18,402 ਕੋਵਿਡ ਪੋਜਟਿਵ, 3,63,529 ਨੈਗੇਟਿਵ ਅਤੇ ਲਗਭਗ 2280 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement