ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ’ਚ ਅੱਜ ਅੰਮ੍ਰਿਤਸਰ ’ਚ ਕਢਿਆ ਜਾਵੇਗਾ ਰੋਡ ਸ਼ੋਅ
Published : Mar 13, 2022, 9:14 am IST
Updated : Mar 13, 2022, 9:14 am IST
SHARE ARTICLE
Bhagwant mann, Arvind Kejriwal
Bhagwant mann, Arvind Kejriwal

ਰੋਡ ਸ਼ੋਅ ਤੋਂ ਪਹਿਲਾਂ ਉਹ ਅੰਮ੍ਰਿਤਸਰ ਸਥਿਤ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ

ਚੰਡੀਗੜ੍ਹ  (ਨਰਿੰਦਰ ਸਿੰਘ ਝਾਮਪੁਰ) : 13 ਮਾਰਚ ਨੂੰ  ਅੰਮ੍ਰਿਤਸਰ ’ਚ ‘ਆਪ’ ਦਾ ਜੇਤੂ ਰੋਡ ਸ਼ੋਅ ਹੋਵੇਗਾ ਜਿਸ ’ਚ ਪਾਰਟੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਿਰਕਤ ਕਰਨਗੇ। ਰੋਡ ਸ਼ੋਅ ਤੋਂ ਪਹਿਲਾਂ ਉਹ ਅੰਮ੍ਰਿਤਸਰ ਸਥਿਤ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ। 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਚ 12.30 ਵਜੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਮਾਨ ਨੇ ਕਿਹਾ ਕਿ ਇਸ ਵਾਰ ਮੁੱਖ ਮੰਤਰੀ ਰਾਜ ਭਵਨ ਜਾਂ ਮਹਿਲ ਵਿਚ ਨਹੀਂ ਸਗੋਂ ਪਿੰਡ ਵਿਚ ਸਹੁੰ ਚੁੱਕਣਗੇ। ਭਗਵੰਤ ਮਾਨ ਨੇ ਕਿਹਾ ਕਿ ਸਹੁੰ ਚੁੱਕ ਸਮਾਗਮ ਲਈ ਪੰਜਾਬ ਭਰ ਤੋਂ ਲੋਕ ਆਉਣਗੇ ਅਤੇ ਭਗਤ ਸਿੰਘ ਨੂੰ ਸ਼ਰਧਾਂਜਲੀ ਵੀ ਭੇਟ ਕਰਨਗੇ। ਸਾਡੇ ਕੋਲ ਇਕ ਵਧੀਆ ਕੈਬਨਿਟ ਹੋਵੇਗੀ। ਸਾਡੀ ਸਰਕਾਰ ਵਲੋਂ ਅਜਿਹੇ ਇਤਿਹਾਸਕ ਫ਼ੈਸਲੇ ਲਏ ਜਾਣਗੇ, ਜੋ ਪਹਿਲਾਂ ਕਦੇ ਨਹੀਂ ਲਏ ਗਏ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement