'ਆਪ' ਵੱਲੋਂ ਰੋਡ ਸ਼ੋਅ 'ਚ ਸਰਕਾਰੀ ਬੱਸਾਂ ਵਰਤਣੀਆਂ ਸਰਕਾਰੀ ਖ਼ਜ਼ਾਨੇ ਦੀ ਘੋਰ ਦੁਰਵਰਤੋਂ - ਸੁਖਪਾਲ ਖਹਿਰਾ 
Published : Mar 13, 2022, 4:12 pm IST
Updated : Mar 14, 2022, 11:06 am IST
SHARE ARTICLE
Sukhpal Singh Khaira
Sukhpal Singh Khaira

ਮੈਂ ਬੇਨਤੀ ਕਰਦਾ ਹਾਂ ਕਿ ਅਰਵਿੰਦ ਕੇਜਰੀਵਾਲ ਇਹ ਲੋਕਾਂ ਦਾ ਪੈਸਾ ਮੁੜ ਖ਼ਜ਼ਾਨੇ ਵਿਚ ਜਮ੍ਹਾ ਕਰਵਾਉਣ।''

 

ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਹੋਈ ਹੈ ਇਸ ਇਤਿਹਾਸਕ ਜਿੱਤ ਤੋਂ ਬਾਅਦ ਪੰਜਾਬੀਆਂ ਦਾ ਧੰਨਵਾਦ ਕਰਨ ਲਈ ਅੱਜ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਅੰਮ੍ਰਿਤਸਰ ਵਿਖੇ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਇਸ ਰੋਡ ਸ਼ੋਅ ਵਿਚ ਸਰਕਾਰੀ ਬੱਸਾਂ ਦੀ ਵੀ ਵਰਤੋਂ ਕੀਤੀ ਗਈ ਜਿਸ ਨੂੰ ਲੈ ਕੇ ਸਾਰੀਆਂ ਵਿਰੋਧੀ ਪਾਰਟੀਆਂ ਆਪ ਪਾਰਟੀ 'ਤੇ ਤੰਜ਼ ਕੱਸ ਰਹੀਆਂ ਹਨ ਤੇ ਸਵਾਲ ਕਰ ਰਹੀਆਂ ਹਨ। 

file photo 

ਇਸ ਰੋਡ ਸ਼ੋਅ ਨੂੰ ਲੈ ਕੇ ਕਾਂਗਰਸ ਆਗੂ ਸੁਖਪਾਲ ਖਹਿਰਾ ਨੇ ਵੀ ਟਵੀਟ ਕੀਤਾ ਹੈ ਤੇ ਲਿਖਿਆ ਹੈ ਕਿ ''ਇਹ ਰੋਡ ਸ਼ੋਅ ਸਿਆਸੀ ਤੌਰ 'ਤੇ ਪ੍ਰੇਰਿਤ ਪਾਰਟੀ ਦੇ ਪ੍ਰਚਾਰ ਲਈ ਸਰਕਾਰੀ ਖਜ਼ਾਨੇ ਦੀ ਘੋਰ ਦੁਰਵਰਤੋਂ ਹੈ। ਮੌਜੂਦਾ ਸਮੇਂ ਵਿਚ ਜਦੋਂ ਅਸੀਂ 3 ਲੱਖ ਕਰੋੜ ਤੋਂ ਵੱਧ ਦੇ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਹਾਂ, ਇਹ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ। ਮੈਂ ਬੇਨਤੀ ਕਰਦਾ ਹਾਂ ਕਿ ਅਰਵਿੰਦ ਕੇਜਰੀਵਾਲ ਇਹ ਲੋਕਾਂ ਦਾ ਪੈਸਾ ਮੁੜ ਖ਼ਜ਼ਾਨੇ ਵਿਚ ਜਮ੍ਹਾ ਕਰਵਾਉਣ।''

Sukhpal Singh KhairaSukhpal Singh Khaira

ਇਸ ਦੇ ਨਾਲ ਹੀ ਦੱਸ ਦਈਏ ਕਿ ਸੁਖਪਾਲ ਖਹਿਰਾ ਨੇ ਭਗਵੰਤ ਮਾਨ ਦੇ 122 ਸਾਬਕਾ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਫ਼ੈਸਲੇ ਦਾ ਵੀ ਸਵਾਗਤ ਕੀਤਾ ਹੈ। ਇਸ ਬਾਬਤ ਵੀ ਸੁਖਪਾਲ ਖਹਿਰਾ ਨੇ ਟਵੀਟ ਕੀਤਾ ਹੈ। ਉਹਨਾਂ ਨੇ ਟਵੀਟ ਕਰਦਿਆਂ ਕਿਹਾ, ''ਮੈਂ ਭਗਵੰਤ ਮਾਨ ਵਲੋਂ 122 ਸਿਆਸਤਦਾਨਾਂ ਤੋਂ ਸੁਰੱਖਿਆ ਵਾਪਸ ਲੈਣ ਵਾਲੇ ਫ਼ੈਸਲੇ ਦਾ ਸੁਆਗਤ ਕਰਦਾ ਹਾਂ ਕਿਉਂਕਿ ਇਹ ਸੁਰੱਖਿਆ ਤੋਂ ਜ਼ਿਆਦਾ ਦਿਖਾਵੇ ਲਈ ਸੀ। ਇਸੇ ਲੜੀ ਤਹਿਤ ਮੈਂ ਭਗਵੰਤ ਮਾਨ ਨੂੰ ਉਨ੍ਹਾਂ ਨੌਕਰਸ਼ਾਹਾਂ/ਅਧਿਕਾਰੀਆਂ ਦੀ ਸੁਰੱਖਿਆ ਵਿਚ ਕਟੌਤੀ ਕਰਨ ਦੀ ਅਪੀਲ ਕਰਦਾ ਹਾਂ ਜਿਨ੍ਹਾਂ ਨੇ ਵੀ ਸਰਕਾਰੀ ਖਜ਼ਾਨੇ 'ਤੇ ਵਾਧੂ ਬੋਝ ਪਾਇਆ ਹੈ।''

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement