ਅਮਨ ਅਰੋੜਾ ਵੱਲੋਂ ਗਮਾਡਾ ਦੀ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ
Published : Mar 13, 2023, 8:48 pm IST
Updated : Mar 13, 2023, 8:48 pm IST
SHARE ARTICLE
File Photo
File Photo

• ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਨਿਵੇਸ਼ਕਾਂ ਦੀ ਸਹੂਲਤ ਲਈ ਗਮਾਡਾ ਨੂੰ 'ਸਿੰਗਲ ਪੁਆਇੰਟ ਸੰਪਰਕ ਅਧਿਕਾਰੀ' ਨਿਯੁਕਤ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਗਮਾਡਾ ਦੀ ਹਾਲ ਹੀ ਵਿੱਚ ਸਮਾਪਤ ਹੋਈ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ ਕੀਤੀ। ਇਸ ਨਿਲਾਮੀ ਵਿੱਚ ਅਥਾਰਟੀ ਨੇ ਹੁਣ ਤੱਕ ਦੀ ਸਭ ਤੋਂ ਵੱਧ 1935.88 ਕਰੋੜ ਰੁਪਏ ਦੀ ਕੀਮਤ ਦੀਆਂ ਜਾਇਦਾਦਾਂ ਵੇਚੀਆਂ ਸਨ।

ਮੋਹਾਲੀ ਕਲੱਬ, ਐਸ.ਏ.ਐਸ.ਨਗਰ ਵਿਖੇ ਕਰਵਾਏ ਗਏ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਗਮਾਡਾ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਨਿਵੇਸ਼ਕਾਂ ਦੀ ਸਹੂਲਤ ਲਈ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਵਿੱਚ ਮਦਦ ਕਰਨ ਲਈ ਸਿੰਗਲ ਪੁਆਇੰਟ ਸੰਪਰਕ ਅਧਿਕਾਰੀ, ਜਿਸ ਨਾਲ ਸਾਰੀਆਂ ਸੇਵਾਵਾਂ ਲਈ ਸਿੱਧਾ ਸੰਪਰਕ ਕੀਤਾ ਜਾ ਸਕੇ, ਲਗਾਏ ਜਾਣ ਅਤੇ  ਵੱਖ-ਵੱਖ ਸ਼੍ਰੇਣੀਆਂ ਦੀਆਂ ਜਾਇਦਾਦਾਂ ਲਈ ਲੋੜੀਂਦੇ ਦਸਤਾਵੇਜ਼ਾਂ ਦੀ ਚੈੱਕਲਿਸਟ ਵੀ ਮੁਹੱਈਆ ਕਰਵਾਈ ਜਾਵੇ  ਤਾਂ ਜੋ ਉਨ੍ਹਾਂ ਨੂੰ ਆਪਣੇ ਕਾਰੋਬਾਰ ਸਥਾਪਤ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਉਤੇ ਭਰੋਸਾ ਜਤਾਉਣ ਅਤੇ ਇਸ ਈ-ਨਿਲਾਮੀ ਨੂੰ ਭਰਵਾਂ ਹੁੰਗਾਰਾ ਦੇਣ ਲਈ ਨਿਵੇਸ਼ਕਾਂ ਦਾ ਧੰਨਵਾਦ ਕਰਦਿਆਂ  ਅਮਨ ਅਰੋੜਾ ਨੇ ਭਰੋਸਾ ਦਿੱਤਾ ਕਿ ਗਮਾਡਾ ਵੱਲੋਂ ਉਨ੍ਹਾਂ ਨੂੰ ਹਰ ਕਦਮ ਉਤੇ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਾਗੂ ਕੀਤੀਆਂ ਨਿਵੇਸ਼ ਪੱਖੀ ਨੀਤੀਆਂ ਸਦਕਾ ਦੁਨੀਆਂ ਭਰ ਦੇ ਨਿਵੇਸ਼ਕ ਆਪਣੇ ਕਾਰੋਬਾਰ ਸਥਾਪਤ ਕਰਨ ਲਈ ਪੰਜਾਬ ਵੱਲ ਆਕਰਸ਼ਿਤ ਹੋ ਰਹੇ ਹਨ।

ਸਾਰੇ ਨਿਵੇਸ਼ਕਾਂ ਨੇ ਉਨ੍ਹਾਂ ਨਾਲ ਗੱਲਬਾਤ ਕਰਨ ਵਾਸਤੇ ਇਹ ਸਮਾਗਮ ਕਰਵਾਉਣ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਦਾ ਧੰਨਵਾਦ ਕੀਤਾ। ਇਸ ਮੌਕੇ ਪੁੱਡਾ ਦੇ ਮੁੱਖ ਪ੍ਰਸ਼ਾਸਕ ਅਪਨੀਤ ਰਿਆਤ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement