TET ਪੇਪਰ ਲੀਕ ਮਾਮਲੇ 'ਤੇ ਮੁੱਖ ਮੰਤਰੀ ਸਖ਼ਤ, ਪੁਲਿਸ ਨੇ ਤੁਰੰਤ ਕਾਰਵਾਈ ਦੇ ਦਿੱਤੇ ਨਿਰਦੇਸ਼ 
Published : Mar 13, 2023, 3:51 pm IST
Updated : Mar 13, 2023, 3:52 pm IST
SHARE ARTICLE
CM Bhagwant Singh Mann
CM Bhagwant Singh Mann

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਨੂੰ ਦੋਸ਼ੀਆਂ ਦੀ ਜਲਦ ਗ੍ਰਿਫ਼ਤਾਰੀ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।  

 

ਚੰਡੀਗੜ੍ਹ : ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ 'ਚ ਅਧਿਆਪਕਾਂ ਦੀ ਭਰਤੀ ਲਈ ਐਤਵਾਰ ਨੂੰ ਪੰਜਾਬ ਸਟੇਟ ਟੀਚਰਜ਼ ਇਲਿਜੀਬਿਲਟੀ ਟੈਸਟ (PSTET) 'ਤੇ ਚੱਲ ਰਹੇ ਵਿਵਾਦ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਅਪਣਾ ਬਿਆਨ ਦਿੱਤਾ ਹੈ।  ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਕਿਹਾ ਕਿ ਕਿਸੇ ਵੀ ਤਰ੍ਹਾਂ ਦੀਆਂ ਲਾਪਰਵਾਹੀਆਂ ਤੇ ਗੜਬੜੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।  

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਪੇਪਰ ਲੀਕ ਹੋਣਾ ਮਤਲਬ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਧੋਖਾ ਹੋਣਾ ਹੈ, ਜਿਸ ਨਾਲ ਨੌਜਵਾਨਾਂ ਦੇ ਸੁਪਨੇ ਟੁੱਟ ਜਾਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਅਤੇ ਉਮੀਦਾਂ ਦੀ ਸਰਕਾਰ ਹੈ। ਪੰਜਾਬ ਦੇ TET ਦੇ ਪੇਪਰ 'ਚ ਹੋਈਆਂ ਲਾਪਰਵਾਹੀਆਂ ਤੇ ਗੜਬੜੀਆਂ ਬਰਦਾਸ਼ਤ ਨਹੀਂ ਹਨ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਨੂੰ ਦੋਸ਼ੀਆਂ ਦੀ ਜਲਦ ਗ੍ਰਿਫ਼ਤਾਰੀ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।  

file photo 

ਜ਼ਿਕਰਯੋਗ ਹੈ ਕਿ ਬੀਤੇ ਦਿਨ ਹੋਏ ਇਸ ਟੈਸਟ ਸੋਸ਼ਲ ਸਟੱਡੀਜ਼ ਪਾਰਟ ਲਈ ਤਿਆਰ ਕੀਤੇ ਗਏ ਪ੍ਰਸ਼ਨ ਪੱਤਰ ’ਚ ਜਵਾਬ ਦੇ ਤੌਰ ’ਤੇ ਦਿੱਤੇ ਗਏ ਚਾਰ ਆਪਸ਼ਨਜ਼ ’ਚੋਂ ਸਹੀ ਆਪਸ਼ਨ ਨੂੰ ਪਹਿਲਾਂ ਤੋਂ ਹੀ ਬੋਲਡ ਕਰ ਕੇ ਛਾਪਿਆ ਗਿਆ ਸੀ। ਜਿਸ ਕਾਰਨ ਇਹ ਪੇਪਰ ਵਿਵਾਦਾਂ 'ਚ ਘਿਰ ਗਿਆ ਤੇ ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਸਵਾਲਾਂ ਦੇ ਘੇਰੇ 'ਚ ਖੜ੍ਹਾ ਕੀਤਾ ਗਿਆ।

ਜਿਸ 'ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੀ ਟਵੀਟ ਕੀਤਾ ਤੇ ਜਾਣਕਾਰੀ ਦਿੱਤੀ ਸੀ ਕਿ ਇਹ ਟੈਸਟ ਮੁੜ ਤੋਂ ਕਰਵਾਇਆ ਜਾਵੇਗਾ ਅਤੇ ਇਸ ਦੀ ਜਾਂਚ ਪ੍ਰਿੰਸੀਪਲ ਸੈਕਟਰੀ ਪੱਧਰ 'ਤੇ ਕੀਤੀ ਜਾਵੇਗੀ। ਹਰਜੋਤ ਬੈਂਸ ਨੇ ਕਿਹਾ ਕਿ ਇਸ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ 'ਤੇ ਮਾਮਲਾ ਵੀ ਦਰਜ ਕੀਤਾ ਜਾਵੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement