ਮੰਤਰੀ ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ 'ਚ 14 SDOs ਤੇ 3 JEs ਨੂੰ ਸੌਂਪੇ ਨਿਯੁਕਤੀ ਪੱਤਰ
Published : Mar 13, 2023, 8:35 pm IST
Updated : Mar 13, 2023, 8:35 pm IST
SHARE ARTICLE
File Photo
File Photo

• ਇੱਕ ਸਾਲ ਵਿੱਚ 26,797 ਨੌਕਰੀਆਂ ਕੀਤੀਆਂ ਦਿੱਤੀਆਂ: ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ

 

ਚੰਡੀਗੜ੍ਹ: ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਮੋਹਾਲੀ ਕਲੱਬ, ਐਸ.ਏ.ਐਸ. ਨਗਰ ਵਿਖੇ 14 ਐਸ.ਡੀ.ਓਜ਼. ਅਤੇ 3 ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਆਏ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਅਤੇ ਸੁਹਿਰਦਤਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਵੀ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਸ ਏਜੰਡੇ ਨੂੰ ਅਪਨਾਉਣਾ ਚਾਹੀਦਾ ਹੈ।

ਉਨ੍ਹਾਂ ਸਾਰੇ ਨਵ-ਨਿਯੁਕਤ ਅਧਿਕਾਰੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਸ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ ਇੱਕ ਸਾਲ ਦੇ ਅੰਦਰ ਹੀ 26,797 ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ।

ਇਸ ਮੌਕੇ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਸ੍ਰੀ ਅਜੋਏ ਕੁਮਾਰ ਸਿਨਹਾ, ਪੁੱਡਾ ਦੇ ਮੁੱਖ ਪ੍ਰਸ਼ਾਸਕ ਸ੍ਰੀਮਤੀ ਅਪਨੀਤ ਰਿਆਤ, ਗਮਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਅਮਨਦੀਪ ਬਾਂਸਲ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement