ਲੁਧਿਆਣਾ 'ਚ ਤੇਜ਼ ਰਫਤਾਰ ਟਰਾਲੇ ਨੇ ਮੋਟਰਸਾਈਕਲ ਸਵਾਰਾਂ ਨੂੰ ਕੁਚਲਿਆ, ਦੋਵਾਂ ਦੀ ਮੌਤ

By : GAGANDEEP

Published : Mar 13, 2023, 8:41 am IST
Updated : Mar 13, 2023, 8:42 am IST
SHARE ARTICLE
photo
photo

ਟਰਾਲਾ ਚਾਲਕ ਮੌਕੇ ਤੋਂ ਹੋਇਆ ਫਰਾਰ

 

ਲੁਧਿਆਣਾ: ਲੁਧਿਆਣਾ ਦੇ ਡੇਹਲੋਂ ਸਥਿਤ ਗੁੱਜਰਵਾਲ ਵਿਖੇ ਵਾਪਰੇ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਵੱਖ-ਵੱਖ ਬਾਈਕਾਂ 'ਤੇ ਜਾ ਰਹੇ ਨੌਜਵਾਨਾਂ ਨੂੰ ਇਕ ਤੇਜ਼ ਰਫ਼ਤਾਰ ਟਰਾਲੇ ਨੇ ਪਿੱਛੋਂ ਤੋਂ ਟੱਕਰ ਮਾਰ ਦਿੱਤੀ । ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਦੀ ਐਂਬੂਲੈਂਸ 'ਚ ਮੌਤ ਹੋ ਗਈ।

ਇਹ ਵੀ ਪੜ੍ਹੋ: ਚੀਨ: ਚੌਥੀ ਮੰਜ਼ਿਲ ਤੋਂ ਡਿੱਗਿਆ ਬੱਚਾ, ਰਾਹਗੀਰ ਨੇ ਪਾਈਪ 'ਤੇ ਚੜ੍ਹ ਕੇ ਬਚਾਈ ਬੱਚੇ ਦੀ ਜਾਨ

ਮਰਨ ਵਾਲੇ ਨੌਜਵਾਨਾਂ ਦੀ ਪਛਾਣ ਜਗਜੀਵਨ ਸਿੰਘ ਉਰਫ਼ ਬੱਬੂ ਵਾਸੀ ਗੁੱਜਰਵਾਲ ਅਤੇ ਮਨਿੰਦਰ ਸਿੰਘ ਮਨੀ ਵਾਸੀ ਬਰੋਟਾ ਰੋਡ ਨਿਊ ਸ਼ਿਮਲਾਪੁਰੀ ਵਜੋਂ ਹੋਈ ਹੈ।ਨੌਜਵਾਨ ਬਾਈਕ 'ਤੇ ਸਵਾਰ ਹੋ ਕੇ ਆਪਣੇ ਘਰਾਂ ਨੂੰ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਟਰਾਲੇ ਨੇ ਇੰਨੀ ਜ਼ੋਰਦਾਰ ਟੱਕਰ ਮਾਰੀ ਕਿ ਬਾਈਕ ਸਮੇਤ ਨੌਜਵਾਨ ਕਾਫੀ ਦੂਰ ਜਾ ਡਿੱਗੇ। ਦੋਵਾਂ ਨੌਜਵਾਨਾਂ ਦੇ ਸਿਰ ਸੜਕ 'ਤੇ ਵੱਜੇ, ਜਿਸ ਤੋਂ ਬਾਅਦ ਦੋਵੇਂ ਬੁਰੀ ਤਰ੍ਹਾਂ ਕੁਚਲੇ ਗਏ।

ਇਹ ਵੀ ਪੜ੍ਹੋ: ਰਾਜਸਥਾਨ ‘ਚ 'ਆਪ' ਅੱਜ ਕਰੇਗੀ ਸ਼ਕਤੀ ਪ੍ਰਦਰਸ਼ਨ, ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਹੋਣਗੇ ਸ਼ਾਮਲ 

ਲੋਕਾਂ ਨੇ ਮੌਕੇ 'ਤੇ ਐਂਬੂਲੈਂਸ ਬੁਲਾਈ। ਜ਼ਖਮੀਆਂ 'ਚੋਂ ਇਕ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਨੇ ਐਂਬੂਲੈਂਸ 'ਚ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਥਾਣਾ ਡੇਹਲੋਂ ਦੀ ਪੁਲਿਸ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ’ਤੇ ਟਰਾਲੇ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement