ਕੌਮੀ ਇਨਸਾਫ਼ ਮੋਰਚੇ ਦਾ ਅੰਮ੍ਰਿਤਪਾਲ ਨੂੰ ਲੈ ਕੇ ਵੱਡਾ ਬਿਆਨ, ਕਿਹਾ- ਉਸ ਨੂੰ ਗਲਤੀ ਮੰਨ ਲੈਣੀ ਚਾਹੀਦੀ ਹੈ 
Published : Mar 13, 2023, 8:08 pm IST
Updated : Mar 13, 2023, 8:08 pm IST
SHARE ARTICLE
Balwinder Singh
Balwinder Singh

ਜੇਕਰ ਜਥੇਦਾਰ ਸਾਹਿਬ ਨੇ ਹੁਕਮ ਕੀਤਾ ਤਾਂ ਇੱਥੋਂ ਵੀ ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਘਰ ਲਿਜਾਇਆ ਜਾਵੇਗਾ।  

ਮੁਹਾਲੀ - ਕੌਮੀ ਇਨਸਾਫ਼ ਮੋਰਚੇ ਦੇ ਆਗੂ ਬਲਵਿੰਦਰ ਸਿੰਘ ਨੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਵੱਡੀ ਪ੍ਰਤੀਕਿਰਿਆ ਦਿੱਤੀ ਹੈ।
ਉਹਨਾਂ ਨੇ ਆਖਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਅਜਨਾਲੇ ਵਿਚ ਥਾਣੇ ਦੀ ਘੇਰਾ ਬੰਦੀ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਲਿਜਾ ਕੇ ਬੇਅਦਬੀ ਕੀਤੀ ਹੈ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਨੂੰ ਨਿੱਜੀ ਲੜਾਈ 'ਚ ਢਾਲ ਨਹੀਂ ਬਣਾਇਆ ਜਾ ਸਕਦਾ ਪਰ ਉਹਨਾਂ ਨੇ ਗੁਰੂ ਸਾਹਿਬ ਨੂੰ ਢਾਲ ਬਣਾਇਆ ਹੈ। 

ਉਨ੍ਹਾਂ ਇਹ ਵੀ ਆਖਿਆ ਕਿ ਅਜਨਾਲਾ ਦੀ ਲੜਾਈ ਦੀ ਸਿੱਖਾਂ ਦੀਆਂ ਇਤਿਹਾਸਕ ਲੜਾਈਆਂ ਨਾਲ ਤੁਲਨਾ ਨਹੀਂ ਕੀਤੀ ਜਾ ਸਕਦੀ। ਅਜਨਾਲਾ ਵਿਚ ਗੁਰੂ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚੀ ਹੈ। ਅੰਮ੍ਰਿਤਪਾਲ ਸਿੰਘ ਨੇ ਗਲਤੀ ਕੀਤੀ ਹੈ ਤੇ ਉਸ ਨੂੰ ਅਪਣੀ ਗਲਤੀ ਮੰਨ ਵੀ ਲੈਣੀ ਚਾਹੀਦੀ ਹੈ। ਬਲਵਿੰਦਰ ਸਿੰਘ ਨੇ ਕਿਹਾ ਕਿ ਮੋਰਚੇ ਵਿਚ ਵੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹੈ ਪਰ ਇਥੇ ਮਰਿਆਦਾ ਦਾ ਪੂਰਾ ਖਿਆਲ ਰੱਖਿਆ ਜਾਂਦਾ ਹੈ। ਜੇਕਰ ਜਥੇਦਾਰ ਸਾਹਿਬ ਨੇ ਹੁਕਮ ਕੀਤਾ ਤਾਂ ਇੱਥੋਂ ਵੀ ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਘਰ ਲਿਜਾਇਆ ਜਾਵੇਗਾ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement