Amritsar News :ਦੁਖਦਾਈ ਖ਼ਬਰ : ਅੰਮ੍ਰਿਤਸਰ ’ਚ ਗੁਰਦੁਆਰੇ ਦੀ ਛੱਤ ਤੋਂ ਡਿੱਗਣ ਨਾਲ ਬੱਚੇ ਦੀ ਮੌਤ 

By : BALJINDERK

Published : Mar 13, 2025, 12:38 pm IST
Updated : Mar 13, 2025, 12:45 pm IST
SHARE ARTICLE
ਮ੍ਰਿਤਕ ਗੁਰਸਾਹਿਬ ਸਿੰਘ (13 ਸਾਲ)
ਮ੍ਰਿਤਕ ਗੁਰਸਾਹਿਬ ਸਿੰਘ (13 ਸਾਲ)

Amritsar News : ਸੇਵਾ ਕਰਨ ਦੌਰਾਨ ਬੱਚੇ ਨਾਲ ਵਾਪਰਿਆ ਹਾਦਸਾ, ਚਾਰ ਦਿਨ ਹਸਪਤਾਲ ’ਚ ਦਾਖ਼ਲ ਰਹਿਣ ਤੋਂ ਬਾਅਦ ਗੁਰਸਾਹਿਬ ਤੋੜਿਆ ਦਮ 

Amritsar News in Punjabi : ਅੰਮ੍ਰਿਤਸਰ ਦੇ ਹਲਕਾ ਬਾਬਾ ਬਕਾਲਾ ਅਧੀਨ ਆਉਂਦੇ ਪਿੰਡ ਤਿੰਮੋਵਾਲ ਦੇ ਗੁਰਦੁਆਰਾ ਬਾਬਾ ਗੁਰਦਿੱਤਾ ਸਾਹਿਬ ਵਿਖੇ 13 ਸਾਲ ਦੇ ਲੜਕੇ ਦੀ ਗੁਰਦੁਆਰਾ ਸਾਹਿਬ ’ਚ ਸੇਵਾ ਕਰਦੇ ਦੌਰਾਨ ਅਚਨਚੇਤ ਪੈਰ ਤਿਲਕਣ ਨਾਲ ਛੱਤ ਤੋਂ ਡਿੱਗ ਕੇ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮ੍ਰਿਤਕ ਗੁਰਸਾਹਿਬ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹਨਾਂ ਦਾ ਪੁੱਤਰ ਗੁਰਸਾਹਿਬ ਸਿੰਘ ਜਿਸ ਦੀ ਉਮਰ 13 ਸਾਲ ਹੈ ਅਤੇ ਉਹ ਪਿੰਡ ਦੇ ਗੁਰਦੁਆਰਾ ਸਾਹਿਬ ’ਚ ਸੇਵਾ ਕਰ ਰਿਹਾ ਸੀ ਅਤੇ ਛੱਤ ਤੋਂ ਪੈਰ ਤਿਲਕਣ ਨਾਲ ਉਹ ਹੇਠਾਂ ਡਿੱਗ ਗਿਆ।

ਜਿਸ ਤੋਂ ਬਾਅਦ ਮੌਕੇ ’ਤੇ ਮੌਜੂਦ ਸੰਗਤ ਵੱਲੋਂ ਪਰਿਵਾਰ ਨੂੰ ਸੂਚਿਤ ਕੀਤਾ ਗਿਆ ਅਤੇ ਉਹਨਾਂ ਵੱਲੋਂ ਮੌਕੇ ’ਤੇ ਹੀ ਜ਼ਖ਼ਮੀ ਹਾਲਤ ’ਚ ਗੁਰਸਾਹਿਬ ਸਿੰਘ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਜਿੱਥੇ ਕਿ ਉਸਦਾ ਤਿੰਨ ਤੋਂ ਚਾਰ ਦਿਨ ਇਲਾਜ ਚੱਲਿਆ ਅਤੇ ਬਾਅਦ ’ਚ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਹੁਣ ਪੂਰੇ ਪਿੰਡ ’ਚ ਇਸ ਸਮੇਂ ਸੋਗ ਦੀ ਲਹਿਰ ਹੈ। ਉਹਨਾਂ ਦੱਸਿਆ ਕਿ ਗੁਰਸਾਹਿਬ ਸਿੰਘ ਦੋ ਪਰਿਵਾਰਾਂ ਦਾ ਇਕਲੌਤਾ ਪੁੱਤਰ ਸੀ ਅਤੇ ਹੁਣ ਪੂਰਾ ਪਰਿਵਾਰ ਸੋਗ ਦੀ ਲਹਿਰ ਵਿੱਚ ਹੈ।

(For more news apart from Child dies after falling from Gurudwara roof in Amritsar News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement