ਲੰਗਰ 'ਤੇ ਜੀਐਸਟੀ ਹਰਸਿਮਰਤ ਵਲੋਂ ਨਿਤੀਸ਼ ਨਾਲ ਮੁਲਾਕਾਤ, ਹਮਾਇਤ ਮੰਗੀ 
Published : Apr 13, 2018, 2:00 am IST
Updated : Apr 13, 2018, 2:00 am IST
SHARE ARTICLE
Harsimrat Kaur
Harsimrat Kaur

ਰਸਦ 'ਤੇ ਖ਼ਰਚ ਹੁੰਦੈ ਸਾਲਾਨਾ 75 ਕਰੋੜ ਰੁਪਏ

 ਕੇਂਦਰੀ ਫ਼ੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਬੇਨਤੀ ਕੀਤੀ ਕਿ ਦੇਸ਼ ਦੇ ਸਾਰੇ ਗੁਰਦਵਾਰਿਆਂ ਵਿਚ ਲੰਗਰ ਦੀ ਰਸਦ ਨੂੰ ਜੀਐਸਟੀ ਤੋਂ ਛੋਟ ਦਿਵਾਉਣ ਲਈ ਕੀਤੀ ਜਾ ਰਹੀ ਉਨ੍ਹਾਂ ਦੀ ਮੰਗ ਦਾ ਉਹ ਜੀਐਸਟੀ ਕੌਂਸਲ ਵਿਚ ਸਮਰਥਨ ਕਰਨ।ਹਰਸਿਮਰਤ ਕੌਰ ਬਾਦਲ ਨੇ ਦਸਿਆ ਕਿ ਨਿਤੀਸ਼ ਕੁਮਾਰ ਨੇ ਅਪਣੇ ਵਿੱਤ ਮੰਤਰੀ ਨੂੰ ਕਹਿ ਦਿਤਾ ਹੈ ਕਿ ਉਹ ਜੀਐਸਟੀ ਕੌਂਸਲ ਵਿਚ ਇਸ ਮੁੱਦੇ ਨੂੰ ਸਹੀ ਢੰਗ ਨਾਲ ਉਠਾਉਣ।

GSTGST

ਉਨ੍ਹਾਂ ਕਿਹਾ ਕਿ ਬਿਹਾਰ ਦੇ ਮੁੱਖ ਮੰਤਰੀ ਨੇ ਉਨ੍ਹਾਂ ਦੀ ਮੰਗ ਦਾ ਸਮਰਥਨ ਕਰਦਿਆਂ ਜੀਐਸਟੀ ਤੋਂ ਛੋਟ ਦੀ ਮੰਗ ਕਰਨ ਅਤੇ ਸਿੱਖਾਂਅ ਦੀਆਂ ਭਾਵਨਾਵਾਂ ਦਾ ਨਿਜੀ ਤੌਰ 'ਤੇ ਕੇਂਦਰ ਸਰਕਾਰ ਕੋਲ ਇਜ਼ਹਾਰ ਕਰ ਕੇ ਇਸ ਮੁੱਦੇ 'ਤੇ ਸਹਿਮਤੀ ਬਣਾਉਣ ਵਾਸਤੇ ਕੰਮ ਕਰਨ ਦਾ ਵੀ ਭਰੋਸਾ ਦਿਵਾਇਆ ਹੈ।
ਕੇਂਦਰੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵੱਖ ਵੱਖ ਰਾਜਾਂ ਦੇ ਮੁੱਖ ਮੰਤਰੀਆਂ ਤਕ ਪਹੁੰਚ ਕਰਨ ਦਾ ਉਪਰਾਲਾ ਸ਼ੁਰੂ ਕਰ ਦਿਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੰਗਰ 'ਤੇ ਜੀਐਸਟੀ ਹਟਾਏ ਜਾਣ ਦਾ ਮਾਮਲਾ ਸੱਭ ਤੋਂ ਪਹਿਲਾਂ ਉਨ੍ਹਾਂ ਨੇ ਹੀ ਚੁਕਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement