'ਆਪ' ਵਲੋਂ ਸੂਬਾ ਪੱਧਰੀ ਚੋਣ ਪ੍ਰਚਾਰ ਕਮੇਟੀ ਗਠਿਤ
Published : Apr 13, 2019, 6:49 pm IST
Updated : Apr 13, 2019, 6:49 pm IST
SHARE ARTICLE
Aam Aadmi Party
Aam Aadmi Party

ਮੈਂਬਰ ਆਗੂਆਂ ਨੂੰ ਹਲਕੇ ਵੰਡੇ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਅਮਨ ਅਰੋੜਾ ਨੇ ਲੋਕ ਸਭਾ ਚੋਣਾਂ ਲਈ ਸੂਬਾ ਪੱਧਰੀ ਚੋਣ ਪ੍ਰਚਾਰ ਕਮੇਟੀ ਗਠਿਤ ਕਰਕੇ ਕਮੇਟੀ ਮੈਂਬਰਾਂ ਨੂੰ ਹਲਕਿਆਂ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਇਸ ਦੇ ਨਾਲ ਹੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੂੰ ਚੇਅਰਮੈਨ ਚੋਣ ਪ੍ਰਚਾਰ ਕਮੇਟੀ ਪੰਜਾਬ ਅਮਨ ਅਰੋੜਾ ਦਾ ਸਿਆਸੀ ਸਕੱਤਰ ਨਿਯੁਕਤ ਕੀਤਾ ਹੈ।

ਸੂਚੀ ਅਨੁਸਾਰ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਨੂੰ ਲੋਕ ਸਭਾ ਹਲਕਾ ਹੁਸ਼ਿਆਰਪੁਰ, ਬੁਲਾਰੇ ਨਵਦੀਪ ਸਿੰਘ ਸੰਘਾ ਨੂੰ ਫ਼ਰੀਦਕੋਟ ਅਤੇ ਜਲੰਧਰ, ਸਿਆਸੀ ਸਮੀਖਿਆ ਕਮੇਟੀ ਦੇ ਮੁਖੀ ਹਰਚੰਦ ਸਿੰਘ ਬਰਸਟ, ਵਪਾਰ ਵਿੰਗ ਦੇ ਸਹਿ ਪ੍ਰਧਾਨ ਅਨਿਲ ਠਾਕੁਰ ਨੂੰ ਬਠਿੰਡਾ, ਯੂਥ ਵਿੰਗ ਆਗੂ ਸੁਖਰਾਜ ਸਿੰਘ ਗੋਰਾ ਨੂੰ ਫ਼ਿਰੋਜ਼ਪੁਰ ਅਤੇ ਅੰਮ੍ਰਿਤਸਰ,  

ਸੂਬਾ ਜਨਰਲ ਸਕੱਤਰ ਭੁਪਿੰਦਰ ਸਿੰਘ ਬਿੱਟੂ ਨੂੰ ਖਡੂਰ ਸਾਹਿਬ ਅਤੇ ਗੁਰਦਾਸਪੁਰ ਅਤੇ ਹਲਕਾ ਇੰਚਾਰਜ ਅਮਰਗੜ੍ਹ ਨਵਜੋਤ ਸਿੰਘ ਜਰਗ ਨੂੰ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਦੀ ਚੋਣ ਪ੍ਰਚਾਰ ਕਮੇਟੀ ਦੀ ਜ਼ਿੰਮੇਵਾਰੀ ਸੌਂਪੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement