ਮੁੱਖ ਮੰਤਰੀ ਵਲੋਂ ਕੋਰੋਨਾ ਸੰਕਟ ਦੇ ਮੱਦੇਨਜ਼ਰ ਵਿਸਾਖੀ ਮੌਕੇ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ
Published : Apr 13, 2020, 7:47 am IST
Updated : Apr 13, 2020, 7:47 am IST
SHARE ARTICLE
Photo
Photo

ਘਰਾਂ 'ਚ ਹੀ ਸਵੇਰੇ 11 ਵਜੇ ਮਹਾਮਾਰੀ ਦੇ ਖ਼ਾਤਮੇ ਲਈ ਅਰਦਾਸ ਕਰਨ ਲਈ ਆਖਿਆ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਅਪਣੇ ਬੱਚਿਆਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੀ ਸੁਰੱਖਿਆ ਲਈ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ 13 ਅਪਰੈਲ ਨੂੰ ਸਵੇਰੇ 11 ਵਜੇ ਆਪੋ-ਅਪਣੇ ਘਰਾਂ ਤੋਂ ਜਾਨਲੇਵਾ ਦੁਸ਼ਮਣ ਕੋਵਿਡ-19 'ਤੇ ਸੂਬੇ ਦੀ ਜਿੱਤ ਲਈ ਅਕਾਲ ਪੁਰਖ ਅੱਗੇ ਅਰਦਾਸ ਕਰਨ ਦੀ ਅਪੀਲ ਕੀਤੀ ਹੈ।

Captain Amrinder SinghPhoto

ਵਿਸਾਖੀ ਦੇ ਤਿਉਹਾਰ ਦੀ ਪੂਰਵ ਸੰਧਿਆ 'ਤੇ ਪੰਜਾਬ ਦੇ ਲੋਕਾਂ ਦੇ ਨਾਂ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾਵਾਇਰਸ ਦੀ ਮਹਾਮਾਰੀ ਦੇ ਮੱਦੇਨਜ਼ਰ ਇਸ ਵਾਰ ਦੀ ਵਿਸਾਖੀ ਪਹਿਲਾਂ ਨਾਲੋਂ ਵੱਖਰੀ ਹੈ ਜਿਸ ਕਰਕੇ ਲੋਕ ਵਿਸ਼ਾਲ ਇਕੱਠਾਂ ਦੇ ਰੂਪ ਵਿੱਚ ਰਵਾਇਤੀ ਜੋਸ਼ੋ-ਖਰੋਸ਼ ਨਾਲ ਇਸ ਤਿਉਹਾਰ ਨੂੰ ਮਨਾਉਣ ਲਈ ਬਾਹਰ ਨਹੀਂ ਨਿਕਲ ਸਕਦੇ।

File PhotoFile Photo

ਉਨ੍ਹਾਂ ਕਿਹਾ ਕਿ ਇਸ ਔਖੇ ਸਮੇਂ ਵਿੱਚ ਸਾਰਿਆਂ ਦਾ ਆਪਣੇ ਘਰਾਂ ਵਿੱਚ ਰਹਿਣਾ ਬਹੁਤ ਜ਼ਰੂਰੀ ਹੈ ਅਤੇ ਵਿਸਾਖੀ ਦੇ ਪਾਵਨ ਦਿਹਾੜੇ ਨੂੰ ਸੂਬੇ ਤੋਂ ਕੋਵਿਡ-19 ਦੇ ਮੁਕੰਮਲ ਖਾਤਮੇ ਲਈ ਅਰਦਾਸ ਕਰਕੇ ਮਨਾਇਆ ਜਾਵੇ।

File PhotoFile Photo

ਮੁੱਖ ਮੰਤਰੀ ਨੇ ਅਪੀਲ ਕਰਦਿਆਂ ਕਿਹਾ, ''ਆਓ ਅਸੀਂ ਸਾਰੇ ਵਾਹਿਗੁਰੂ ਅੱਗੇ ਅਰਦਾਸ ਕਰੀਏ ਕਿ ਸਾਨੂੰ ਅਤੇ ਸਾਡੇ ਪੰਜਾਬ ਨੂੰ ਚੜ੍ਹਦੀ ਕਲਾ ਵਿੱਚ ਰੱਖੇ ਅਤੇ ਸਾਡੇ ਲੋਕ ਸੁਰੱਖਿਅਤ ਤੇ ਸਦਾ ਖੁਸ਼ ਰਹਿਣ।'' ਉਨ੍ਹਾਂ ਕਿਹਾ ਕਿ ਇਹ ਅਪੀਲ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਲੋਕਾਂ ਨੂੰ ਕੀਤੀ ਗਈ ਹੈ ਕਿ ਉਹ ਇਸ ਸਾਲ ਵਿਸਾਖੀ ਮਨਾਉਣ ਲਈ ਇਕੱਠੇ ਜਾਂ ਬਾਹਰ ਨਾ ਹੋਣ

PhotoPhoto

ਇਹ ਆਸ ਤੇ ਵਿਸ਼ਵਾਸ ਕਰਦੇ ਹੋਏ ਕਿ ਪੰਜਾਬ ਇਸ ਮਹਾਮਾਰੀ ਉਤੇ ਜਿੱਤ ਪ੍ਰਾਪਤ ਕਰੇਗਾ, ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੜਾਈ ਖਿਲਾਫ ਆਪਣਾ ਫਰਜ਼ ਨਿਭਾਉਣ ਜਿਸ ਤਰ੍ਹਾਂ ਲੱਖਾਂ ਕਰਮਚਾਰੀ ਉਨ੍ਹਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਰੱਖਣ ਲਈ ਅੱਗੇ ਹੋ ਕੇ ਡਟੇ ਹੋਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement