ਡਿਪਟੀ ਡਾਇਰੈਕਟਰ ਵਲੋਂ ਸ਼ਹਿਰੀ ਖੇਤਰਾਂ 'ਚ ਪ੍ਰਬੰਧਾਂ ਦਾ ਜਾਇਜ਼ਾ
Published : Apr 13, 2020, 11:55 am IST
Updated : Apr 13, 2020, 11:55 am IST
SHARE ARTICLE
corona
corona

ਡਿਪਟੀ ਡਾਇਰੈਕਟਰ ਵਲੋਂ ਸ਼ਹਿਰੀ ਖੇਤਰਾਂ 'ਚ ਪ੍ਰਬੰਧਾਂ ਦਾ ਜਾਇਜ਼ਾ


ਸੰਗਰੂਰ, 12 ਅਪ੍ਰੈਲ (ਗੁਰਦਰਸ਼ਨ ਸਿੰਘ ਸਿੱਧੂ, ਟਿੰਕਾ ਆਨੰਦ): ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਦਾਇਰੇ ਵਿਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ  ਵਿਭਾਗ ਦੇ ਡਿਪਟੀ ਡਾਇਰੈਕਟਰ ਜਸ਼ਨਪ੍ਰੀਤ ਕੌਰ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਧੂਰੀ, ਮਲੇਰਕੋਟਲਾ, ਅਹਿਮਦਗੜ੍ਹ, ਦਿੜ੍ਹਬਾ ਅਤੇ ਖਨੌਰੀ 'ਚ ਸਾਫ਼-ਸਫ਼ਾਈ, ਸੋਡੀਅਮ ਹਾਈਪੋਕਲੋਰਾਈਟ ਦੇ ਛਿੜਕਾਅ, ਰੱਖਿਆ ਕਿੱਟਾਂ ਦੀ ਉਪਲੱਬਧਤਾ ਆਦਿ ਦੀ ਸਥਿਤੀ ਬਾਰੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਤੋਂ ਜਾਇਜ਼ਾ ਲਿਆ।

ਡਿਪਟੀ ਡਾਇਰੈਕਟਰ ਜਸ਼ਨਪ੍ਰੀਤ ਕੌਰ ਡਿਪਟੀ ਡਾਇਰੈਕਟਰ ਜਸ਼ਨਪ੍ਰੀਤ ਕੌਰ


ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵਿਸ਼ੇਸ਼ ਸਾਵਧਾਨੀਆਂ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਪਣੇ ਰੋਜ਼ਾਨਾ ਦੇ ਕੰਮ ਕਾਜ ਦੌਰਾਨ ਸਮਾਜਕ ਦੂਰੀ ਬਣਾ ਕੇ ਰੱਖੀ ਜਾਵੇ। ਮੂੰਹ ਨੂੰ ਹਰ ਸਮੇਂ ਮਾਸਕ, ਰੁਮਾਲ ਜਾਂ ਕਿਸੇ ਹੋਰ ਦੂਹਰੀ ਤਹਿ ਵਾਲੇ ਕਪੜੇ ਨਾਲ ਢਕ ਕੇ ਰੱਖਿਆ ਜਾਵੇ। ਵਾਰ-ਵਾਰ ਹੱਥਾਂ ਨੂੰ ਧੋਇਆ ਜਾਵੇ ਜਾਂ ਸੈਨੇਟਾਈਜ਼ਰ ਨਾਲ ਸਾਫ਼ ਕੀਤਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement