ਬਾਦਲ ਵਲੋਂ ਨਿਹੰਗਾਂ ਦੇ ਬਾਣੇ 'ਚ ਕੁੱਝ ਸਮਾਜ ਵਿਰੋਧੀ ਤੱਤਾਂ ਦੁਆਰਾ ਪੁਲਿਸ 'ਤੇ ਹਮਲੇ ਦੀ ਨਿਖੇਧੀ
Published : Apr 13, 2020, 9:13 am IST
Updated : Apr 13, 2020, 9:13 am IST
SHARE ARTICLE
File photo
File photo

ਕਿਹਾ, ਡਾਕਟਰ ਅਤੇ ਸਿਹਤ ਕਾਮੇ ਮਨੁੱਖਤਾ ਦੇ ਸੱਚੇ ਨਾਇਕ ਹਨ, ਇਨ੍ਹਾਂ ਦੇ ਪਰਵਾਰਾਂ ਦਾ ਸਾਥ ਦਿਉ

ਬਠਿੰਡਾ ( ਸੁਖਜਿੰਧਰ ਮਾਨ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਨਿਹੰਗਾਂ ਦੇ ਬਾਣੇ ਵਿਚ ਆਏ ਕੁੱਝ ਸਮਾਜ-ਵਿਰੋਧੀ ਤੱਤਾਂ ਦੁਆਰਾ ਪੁਲਿਸ ਕਰਮਚਾਰੀਆਂ 'ਤੇ ਕੀਤੇ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਜ਼ਿਕਰਯੋਗ ਹੈ ਕਿ ਬੁੱਢਾ ਦਲ ਨਿਹੰਗ ਮੁਖੀ ਨੇ ਵੀ ਬਾਅਦ ਵਿਚ ਉਨ੍ਹਾਂ ਰਿਪੋਰਟਾਂ ਨੂੰ ਗ਼ਲਤ ਦਸਿਆ ਸੀ ਜਿਨ੍ਹਾਂ ਵਿਚ ਹਮਲਾਵਰਾਂ ਨੂੰ ਨਿਹੰਗ ਦਸਿਆ ਗਿਆ ਸੀ। ਨਿਹੰਗ ਮੁਖੀ ਨੇ ਪੁਲਿਸ 'ਤੇ ਹਮਲਾ ਕਰਨ ਵਾਲੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

File photoFile photo

ਪ੍ਰੈਸ ਬਿਆਨ ਜਾਰੀ ਕਰਦਿਆਂ ਬਾਦਲ ਨੇ ਕਿਹਾ ਕਿ ਇਸ ਸਮੇਂ ਪੂਰੇ ਦੇਸ਼ ਅੰਦਰ ਪੁਲਿਸ ਅਤੇ ਨੀਮ ਫ਼ੌਜੀ ਦਸਤਿਆਂ ਦੇ ਮੈਂਬਰ ਬੇਹੱਦ ਬਹਾਦਰੀ, ਲਗਨ ਅਤੇ ਨਿਰਸੁਆਰਥ ਕੁਰਬਾਨੀ ਦੀ ਭਾਵਨਾ ਨਾਲ ਇਕ ਬਹੁਤ ਮੁਸ਼ਕਲ ਕਾਰਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਮਨੁੱਖਤਾ ਨੂੰ ਬਚਾਉਣ ਲਈ ਇਕ ਅਣਦਿਸਦੇ ਦੁਸ਼ਮਣ ਵਿਰੁਧ ਇਸ ਤਰ੍ਹਾਂ ਦੀ ਖ਼ਤਰਨਾਕ ਲੜਾਈ ਲੜ ਰਹੇ ਹਨ, ਜਿਵੇਂ ਸਾਡੇ ਬਾਹਦਰ ਫ਼ੌਜੀ ਸਾਡੀਆਂ ਸਰਹੱਦਾਂ ਨੂੰ ਬਚਾਉਣ ਲਈ ਲੜਦੇ ਹਨ।

ਉਨ੍ਹਾਂ ਕਿਹਾ ਕਿ ਪੁਲਿਸ ਕਰਮੀ ਅਪਣੇ ਪਰਿਵਾਰਾਂ ਨੂੰ ਭੁੱਲ ਕੇ ਦਿਨ-ਰਾਤ ਇਹ ਯਕੀਨੀ ਬਣਾਉਣ 'ਚ ਲੱਗੇ ਹਨ ਕਿ ਇਹ ਅਣਦਿਸਦਾ ਦੁਸ਼ਮਣ ਸਾਨੂੰ ਹਰਾ ਨਾ ਦੇਵੇ। ਇਸ ਮੌਕੇ ਉਹ ਸਾਡੀ ਹਮਾਇਤ ਦੇ ਹੱਕਦਾਰ ਹਨ, ਨਾ ਕਿ ਅਜਿਹੇ ਘਟੀਆ ਵਤੀਰੇ ਦੇ, ਜਿਹੜਾ ਕੁੱਝ ਸਮਾਜ ਵਿਰੋਧੀ ਤੱਤਾਂ ਵੱਲੋਂ ਇਹਨਾਂ ਨਾਲ ਕੀਤਾ ਗਿਆ ਹੈ। ਡਾਕਟਰਾਂ, ਨਰਸਾਂ ਅਤੇ ਬਾਕੀ ਸਿਹਤ ਕਾਮਿਆਂ ਦੀ ਸ਼ਲਾਘਾ ਕਰਦਿਆਂ ਸਰਦਾਰ ਬਾਦਲ ਨੇ ਉਹਨਾਂ ਨੂੰ ਅੱਜ 'ਮਨੁੱਖਤਾ ਦੇ ਸੱਚੇ ਨਾਇਕ' ਕਰਾਰ ਦਿਤਾ।  ਬਾਦਲ ਨੇ ਲੋਕਾਂ ਨੂੰ ਇਹਨਾਂ ਯੋਧੇ ਸਿਹਤ ਕਾਮਿਆਂ ਦੇ ਪਰਵਾਰਾਂ ਨਾਲ ਡਟ ਕੇ ਖੜ੍ਹਨ ਅਤੇ ਉਹਨਾਂ ਦੀ ਪੂਰੀ ਹਮਾਇਤ ਕਰਨ ਲਈ ਆਖਿਆ।

 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement