ਤਾਲਾਬੰਦੀ ਦੌਰਾਨ ਵੀ ਸਿਖਿਆਰਥੀਆਂ ਦੇ ਭਵਿੱਖ ਲਈ ਚਿੰਤਤ ਹੈ ਪੰਜਾਬ ਸਰਕਾਰ : ਚੰਨੀ
Published : Apr 13, 2020, 7:09 am IST
Updated : Apr 13, 2020, 7:09 am IST
SHARE ARTICLE
File photo
File photo

ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵਲੋਂ ਸਿਖਿਆਰਥੀਆਂ ਦੀ ਆਨਲਾਈਨ ਪੜ੍ਹਾਈ ਕਰਵਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼

ਐਸ.ਏ.ਐਸ ਨਗਰ  (ਸੋਈਂ): ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵਲੋਂ ਸਿਖਿਆਰਥੀਆਂ ਦੀ ਆਨਲਾਈਨ ਪੜ੍ਹਾਈ ਕਰਵਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਜਾਰੀ ਕਰ ਦਿਤੇ ਗਏ ਹਨ ਤਾਂ ਜੋ ਕੋਵਿਡ-19 ਦੀ ਮਹਾਂਮਾਰੀ ਕਾਰਨ ਸੂਬੇ ਵਿਚ ਕੀਤੀ ਗਈ ਤਾਲਾਬੰਦੀ ਦੌਰਾਨ ਵੀ ਨੌਜਵਾਨ ਪੀੜ੍ਹੀ ਦਾ ਕੋਈ ਵਿਦਿਅਕ ਨੁਕਸਾਨ ਨਾ ਹੋਵੇ। ਇਹ ਪ੍ਰਗਟਾਵਾ ਵਿਭਾਗ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

File photoFile photo

ਕੈਬਨਿਟ ਮੰਤਰੀ ਚੰਨੀ ਨੇ ਕਿਹਾ ਕਿ ਵਿਸ਼ਵਵਿਆਪੀ ਮਹਾਂਮਾਰੀ ਦੇ ਮੌਜ਼ੂਦਾ ਪ੍ਰਕੋਪ ਨਾਲ ਪੱਕੇ ਪੈਰੀਂ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬਧ ਹੈ ਜਿਸ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲੋਕਾਂ ਦੀ ਜਾਨ ਮਾਲ ਦੀ ਰਾਖੀ ਵਜੋਂ ਰਾਜ ਵਿਚ ਕਰਫ਼ਿਊ ਦੀ ਮਿਆਦ 1 ਮਈ ਤੱਕ ਵਧਾਉਣ ਦਾ ਫ਼ੈਸਲਾ ਲਿਆ ਗਿਆ ਹੈ। ਚੰਨੀ ਨੇ ਕਿਹਾ ਕਿ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ ਗਏ ਹਨ

File photoFile photo

ਕਿ ਪੰਜਾਬ ਦੀਆਂ ਸਮੂਹ ਤਕਨੀਕੀ ਸੰਸਥਾਵਾਂ ਦੇ ਸਟਾਫ਼ ਨੂੰ ਘਰ ਬੈਠਿਆਂ ਹੀ ਇੰਟਰਨੈੱਟ 'ਤੇ ਜ਼ੂਮ ਐਪਲੀਕੇਸ਼ਨ ਰਾਹੀਂ ਸਿਖਿਆਰਥੀਆਂ ਨੂੰ ਟ੍ਰੇਨਿੰਗ ਕਰਵਾਉਣ ਲਈ ਪ੍ਰਬੰਧ ਸ਼ੁਰੂ ਕੀਤੇ ਜਾਣ ਤਾਂ ਜੋ ਬੱਚਿਆਂ ਨੂੰ ਵਿਦਿਅਕ ਨੁਕਸਾਨ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਰੋਨਾ ਦੇ ਬਚਾਉ ਹਿੱਤ ਦਫ਼ਤਰੀ ਅਤੇ ਇੰਜੀਨੀਅਰਿੰਗ ਸਟਾਫ਼ ਨੂੰ ਪੇਪਰ ਕਲਚਰ ਤੋਂ ਨਿਕਲਕੇ ਈਮੇਲ ਅਤੇ ਹੋਰ ਸੋਸ਼ਲ ਮੀਡੀਆ ਰਾਹੀਂ ਆਪਸੀ ਮੀਟਿੰਗਾਂ ਕਰ ਕੇ ਸੰਸਥਾਵਾਂ ਦਾ ਕੰਮ ਸੁਚਾਰੂ ਅਤੇ ਭੈਅ ਰਹਿਤ ਚਲਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement