ਵਿਸਾਖੀ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਹੱਕ-ਸੱਚ ਦੀ ਜਿੱਤ ਲਈ ਕੀਤੀ ਅਰਦਾਸ
Published : Apr 13, 2021, 10:51 am IST
Updated : Apr 13, 2021, 11:03 am IST
SHARE ARTICLE
Captain Amarinder Singh greets people on Vaisakhi
Captain Amarinder Singh greets people on Vaisakhi

ਕੈਪਟਨ ਅਮਰਿੰਦਰ ਸਿੰਘ ਨੇ  ਵਿਸਾਖੀ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਦੀ ਵਧਾਈ ਦਿੱਤੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਸਾਖੀ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਪੰਜਾਬੀਆਂ ਦੀ ਤੰਦਰੁਸਤੀ ਅਤੇ ਚੜ੍ਹਦੀਕਲਾ ਲਈ ਅਰਦਾਸ ਕੀਤੀ। ਇਸ ਤੋਂ ਇਲਾਵਾ ਉਹਨਾਂ ਨੇ ਕਿਸਾਨਾਂ ਦੇ ਮਸਲੇ ਦੇ ਜਲਦ ਹੱਲ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।

Captain Amarinder SinghCaptain Amarinder Singh

ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ, ‘ਵਿਸਾਖੀ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ। ਮੇਰੀ ਵਾਹਿਗੁਰੂ ਜੀ ਦੇ ਚਰਨਾਂ ਵਿਚ ਅਰਦਾਸ ਹੈ ਕਿ ਸਾਡੇ ਕਿਸਾਨਾਂ ਦੀ ਹੋਰ ਵਧੀਆ ਤੇ ਦੁੱਗਣੀ ਫ਼ਸਲ ਹੋਵੇ, ਉਹਨਾਂ ਦੇ ਹੱਕ-ਸੱਚ ਦੀ ਜਿੱਤ ਹੋਵੇ, ਪੰਜਾਬ ਹਮੇਸ਼ਾ ਖੁਸ਼ਹਾਲ, ਤੰਦਰੁਸਤ ਤੇ ਚੜ੍ਹਦੀਕਲਾ ਵਿਚ ਰਹੇ।‘

TweetTweet

ਇਸ ਤੋਂ ਪਹਿਲਾਂ ਵਿਸਾਖੀ ਸਬੰਧੀ ਇਕ ਸੰਦੇਸ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਦੀ ਯਾਦ ਦਿਵਾਉਂਦੇ ਹੋਏ ਇਹਨਾਂ ਰਵਾਇਤਾਂ ਨੂੰ ਕਾਇਮ ਰੱਖਣ ਦੀ ਅਪੀਲ ਕੀਤੀ। ਉਹਨਾਂ ਯਾਦ ਕੀਤਾ ਕਿ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸੰਨ 1699 ਵਿੱਚ ਇਸ ਪਵਿੱਤਰ ਦਿਹਾੜੇ ‘ਤੇ ਵੱਖ-ਵੱਖ ਜਾਤਾਂ ਦੇ ਲੋਕਾਂ ਵਿੱਚੋਂ ਪੰਜ ਪਿਆਰਿਆਂ ਨੂੰ ਚੁਣ ਕੇ ਅੰਮ੍ਰਿਤ ਦੀ ਦਾਤ ਬਖਸਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਵਿਖੇ ‘ਖਾਲਸਾ ਪੰਥ’ ਦੀ ਕੀਤੀ ਸਥਾਪਨਾ ਕੀਤੀ ਗਈ।

Creation of Khalsa PanthCreation of Khalsa Panth

ਉਹਨਾਂ ਕਿਹਾ ਕਿ ਖਾਲਸਾ ਪੰਥ ਦੀ ਸਾਜਨਾ ਨਾਲ ਇਕ ਸਮਾਨਤਾਵਾਦੀ ਸਮਾਜ ਦੀ ਨੀਂਹ ਰੱਖੀ ਗਈ ਅਤੇ ਇਸ ਨੇ ਸਾਨੂੰ ਮਨੁੱਖਤਾ ਲਈ ਆਪਸੀ ਭਾਈਚਾਰਕ ਸਾਂਝ ਅਤੇ ਪਿਆਰ ਦਾ ਸੰਦੇਸ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਇਸ ਮੌਕੇ ਪੰਜਾਬ ਦਾ ਮਿਹਨਤਕਸ਼ ਕਿਸਾਨ ਆਪਣੀ ਮਿਹਨਤ ਨਾਲ ਉਗਾਈ ਫਸਲ ਦੀ ਵਾਢੀ ਸ਼ੁਰੂ ਕਰਦਾ ਹੈ।

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਨਵਰਾਤਰਿਆਂ ਦੇ ਤਿਉਹਾਰ ਦੀ ਵੀ ਵਧਾਈ ਦਿੱਤੀ। ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ, ‘ਨਵਰਾਤਰਿਆਂ ਦੇ ਪਵਿੱਤਰ ਦਿਹਾੜੇ ਮੌਕੇ ਮਾਂ ਦੁਰਗਾ ਤੁਹਾਡੇ ਸਾਰਿਆਂ ‘ਤੇ ਆਪਣੀ ਕਿਰਪਾ ਬਣਾਈ ਰੱਖੇ। ਸਾਰਿਆਂ ਨੂੰ ਨਵਰਾਤਰਿਆਂ ਦੀ ਬਹੁਤ ਬਹੁਤ ਵਧਾਈਆਂ’।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement