Khanna News : ਨਸ਼ੇ ਦੀ ਪੁੜੀ ਕਰਕੇ ਆਪਸ ਵਿਚ ਭਿੜ ਗਏ ਨੌਜਵਾਨ, ਕੱਢ ਲਈ ਤਲਵਾਰ
Published : Apr 13, 2024, 3:33 pm IST
Updated : Apr 13, 2024, 4:14 pm IST
SHARE ARTICLE
Youths clashed with each other due to drug addiction Khanna News in punjabi
Youths clashed with each other due to drug addiction Khanna News in punjabi

Khanna News : ਆਸ ਪਾਸ ਦੇ ਲੋਕਾਂ ਨੇ ਅੱਗੇ ਆ ਕੇ ਨੌਜਵਾਨਾਂ ਨੂੰ ਛੁੜਵਾਇਆ

Youths clashed with each other due to drug addiction Khanna News in punjabi : ਖੰਨਾ ਦੇ ਸਮਰਾਲਾ ਦੇ ਭੀੜ-ਭੜੱਕੇ ਵਾਲੇ ਬਾਜ਼ਾਰ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਗਿਆ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਖੁੱਲ੍ਹੇਆਮ ਤਲਵਾਰ ਲਹਿਰਾਈ ਜਾ ਰਹੀ ਹੈ। ਖੁਸ਼ਕਿਸਮਤੀ ਇਹ ਰਹੀ ਕਿ ਇਹ ਤਲਵਾਰ ਕਿਸੇ ਨੌਜਵਾਨ ਨੂੰ ਨਹੀਂ ਲੱਗੀ। ਆਸ-ਪਾਸ ਦੇ ਲੋਕਾਂ ਨੇ ਬੜੀ ਮੁਸ਼ਕਲ ਨਾਲ ਲੜਾਈ ਨੂੰ ਰੋਕਿਆ। ਦੋਵੇਂ ਨੌਜਵਾਨ ਨਸ਼ੇ ਨੂੰ ਲੈ ਕੇ ਲੜ ਰਹੇ ਸਨ।

ਇਹ ਵੀ ਪੜ੍ਹੋ: Malerkotla Accident News: ਚੰਡੀਗੜ੍ਹ ਤੋਂ ਵਾਪਸ ਆ ਰਹੇ ਨੌਜਵਾਨਾਂ ਦੀ ਬੇਕਾਬੂ ਹੋਈ ਕਾਰ, 4 ਦੀ ਮੌਕੇ 'ਤੇ ਹੋਈ ਮੌਤ

ਜਾਣਕਾਰੀ ਮੁਤਾਬਕ ਪ੍ਰਿੰਸ ਅਤੇ ਮੋਗਲੀ ਨਾਂ ਦੇ ਦੋਵੇਂ ਨੌਜਵਾਨ ਨਸ਼ੇ ਦੇ ਆਦੀ ਹਨ। ਪਤਾ ਲੱਗਾ ਹੈ ਕਿ ਨਸ਼ੇ ਨੂੰ ਲੈ ਕੇ ਦੋਵਾਂ ਵਿਚ ਲੜਾਈ ਸ਼ੁਰੂ ਹੋ ਗਈ। ਨਸ਼ੇ ਨੂੰ ਲੈ ਕੇ ਉਹ ਆਪਸ ਵਿਚ ਬਹਿਸ ਕਰ ਰਹੇ ਸਨ ਇੱਕ ਨੌਜਵਾਨ ਨੇ ਤਲਵਾਰ ਕੱਢ ਲਈ। ਫਿਰ ਦੂਜੇ ਨੇ ਉਸ ਤੋਂ ਤਲਵਾਰ ਖੋਹ ਲਈ ਅਤੇ ਉਸ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਰੌਲਾ ਸੁਣ ਕੇ ਮੌਕੇ 'ਤੇ ਲੋਕ ਇਕੱਠੇ ਹੋ ਗਏ, ਜਿਨ੍ਹਾਂ ਨੇ ਦਖਲ ਦੇ ਕੇ ਕਾਬੂ ਕੀਤਾ।

ਇਹ ਵੀ ਪੜ੍ਹੋ: Ludhiana News: ਸਕਰੈਪ ਦੇ ਗੋਦਾਮ 'ਚ ਧਮਾਕਾ, ਕੰਪ੍ਰੈਸ਼ਰ ਖੋਲ੍ਹਦੇ ਸਮੇਂ ਵਾਪਰਿਆ ਹਾਦਸਾ 

ਥਾਣਾ ਸਮਰਾਲਾ ਦੇ ਐਸਐਚਓ ਰਾਓ ਵਰਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਨੌਜਵਾਨ ਨਸ਼ੇ ਦੇ ਆਦੀ ਸਨ ਅਤੇ ਨਸ਼ੇ ਵਿੱਚ ਧੁੱਤ ਹੋ ਕੇ ਆਪਸ ਵਿਚ ਭਿੜ ਗਏ। ਇਸ ਲੜਾਈ ਵਿੱਚ ਦੋਵਾਂ ਦੇ ਸੱਟਾਂ ਵੀ ਲੱਗੀਆਂ। ਪੁਲਿਸ ਕਿਸੇ ਵੀ ਕਿਸਮ ਦੀ ਗੁੰਡਾਗਰਦੀ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Youths clashed with each other due to drug addiction Khanna News in punjabi , stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement