ਨੌਜਵਾਨ ਨੇ ਫਾਹਾ ਲੈ ਕੇ ਖ਼ਤਮ ਕੀਤੀ ਜੀਵਨ ਲੀਲ੍ਹਾ
Published : May 13, 2020, 11:05 pm IST
Updated : May 13, 2020, 11:05 pm IST
SHARE ARTICLE
1
1

ਨੌਜਵਾਨ ਨੇ ਫਾਹਾ ਲੈ ਕੇ ਖ਼ਤਮ ਕੀਤੀ ਜੀਵਨ ਲੀਲ੍ਹਾ


ਬਠਿੰਡਾ ਦਿਹਾਤੀ, 13 ਮਈ (ਲੁਭਾਸ਼ ਸਿੰਗਲਾ/ਗੁਰਪ੍ਰੀਤ ਸਿੰਘ) : ਪਿੰਡ ਲਹਿਰਾ ਬੇਗਾ ਦੇ ਇਕ ਨੌਜਵਾਨ ਵਲੋਂ ਲੰਘੀ ਰਾਤ ਅਪਣੇ ਖੇਤ 'ਚ ਫਾਹਾ ਲੈ ਕੇ ਅਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਲਖਵੀਰ ਸਿੰਘ ਪੁੱਤਰ ਮੇਘ ਸਿੰਘ (24) ਵਾਸੀ ਲਹਿਰਾ ਬੇਗਾ ਜੋ ਕਿ ਮੱਝਾਂ ਦਾ ਵਪਾਰ ਕਰਦਾ ਸੀ, ਬੀਤੀ ਸ਼ਾਮ ਮ੍ਰਿਤਕ ਲਖਵੀਰ ਸਿੰਘ ਨੇ ਅਪਣੇ ਖੇਤ ਜਾ ਕੇ ਡੇਕ ਦੇ ਦਰੱਖ਼ਤ ਨਾਲ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ਕਰ ਲਈ। ਸੂਤਰਾਂ ਮੁਤਾਬਕ ਲੰਘੇ ਦੋ ਮਹੀਨਿਆਂ ਤੋਂ ਮੱਝਾਂ ਦੇ ਵਪਾਰ ਦਾ ਕੰਮ ਠੱਪ ਹੋਣ ਕਾਰਨ ਉਸ ਨੇ ਇਸ ਘਟਨਾ ਨੂੰ ਅੰਜਾਮ ਦਿਤਾ। ਮਿਤ੍ਰਕ ਦੇ ਪਰਵਾਰ ਕੋਲ ਦੋ ਕਿੱਲੇ ਜ਼ਮੀਨ ਦੱਸੀ ਜਾ ਰਹੀ ਹੈ ਅਤੇ ਆਰਥਕ ਤੌਰ 'ਤੇ ਵੀ ਠੀਕ ਸਨ। ਭੁੱਚੋ ਚੌਕੀ ਇੰਚਾਰਜ ਗੁਰਦਰਸ਼ਨ ਸਿੰਘ ਨੇ ਦਸਿਆ ਕਿ 174 ਦੀ ਕਾਰਵਾਈ ਤਹਿਤ ਮੁਲਾਜ਼ਮਾਂ ਨੇ ਘਟਨਾ ਸਥਾਨ 'ਤੇ ਪੁੱਜ ਕੇ ਲਾਸ਼ ਨੂੰ ਅਪਣੇ ਕਬਜ਼ੇ 'ਚ ਲਿਆ ਅਤੇ ਪੋਸਟ ਮਾਰਟ44ਮ ਲਈ ਬਠਿੰਡਾ ਭੇਜ ਦਿਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement