ਪੰਜਾਬ 'ਚ 18-44 ਉਮਰ ਸਮੂਹ ਦੇ ਸਿਹਤ ਕਰਮਚਾਰੀਆਂ ਲਈ ਸ਼ੁੱਕਰਵਾਰ ਤੋਂ ਟੀਕਾਕਰਨ ਸ਼ੁਰੂ
Published : May 13, 2021, 6:14 pm IST
Updated : May 13, 2021, 6:14 pm IST
SHARE ARTICLE
 Punjab to launch 18-44 vaccination from Friday for families of healthcare workers
Punjab to launch 18-44 vaccination from Friday for families of healthcare workers

12 ਮਈ ਨੂੰ ਖਤਮ ਹੋਏ ਹਫਤੇ ਵਿੱਚ ਪਾਜ਼ੇਟਿਵਟੀ ਦਰ 14.2 ਫੀਸਦੀ ਅਤੇ ਕੋਵਿਡ ਮੌਤ ਦਰ (ਸੀ.ਐਫ.ਆਰ.) 2.1 ਫੀਸਦੀ ਹੈ

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਰਕਾਰੀ ਅਤੇ ਪ੍ਰਾਈਵੇਟ ਦੋਵੇਂ ਖੇਤਰਾਂ ਵਿੱਚ 18-44 ਉਮਰ ਸਮੂਹ ਦੇ ਸਿਹਤ ਕਰਮਚਾਰੀਆਂ ਦੇ ਪਰਿਵਾਰਾਂ ਅਤੇ ਸਹਿ-ਰੋਗਾਂ ਤੋਂ ਪੀੜਤ ਪਰਿਵਾਰਾਂ ਲਈ ਸ਼ੁੱਕਰਵਾਰ ਤੋਂ ਟੀਕਾਕਰਨ ਸ਼ੁਰੂ ਕਰਨ ਦਾ ਐਲਾਨ ਕੀਤਾ। ਟੀਕਿਆਂ ਦੇ ਸੀਮਤ ਉਪਲੱਬਧ ਸਟਾਕ ਦੀ ਉਚਿਤ ਵਰਤੋਂ ਬਾਰੇ ਨਿਰਦੇਸ਼ ਦਿੰਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਸੂਬੇ ਵਿੱਚ ਕੋਵਿਡ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ 18-44 ਉਮਰ ਸਮੂਹ ਦੇ ਸਹਿ-ਰੋਗੀਆਂ ਨੂੰ ਟੀਕੇ ਲਗਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ।

corona vaccinecorona vaccine

12 ਮਈ ਨੂੰ ਖਤਮ ਹੋਏ ਹਫਤੇ ਵਿੱਚ ਪਾਜ਼ੇਟਿਵਟੀ ਦਰ 14.2 ਫੀਸਦੀ ਅਤੇ ਕੋਵਿਡ ਮੌਤ ਦਰ (ਸੀ.ਐਫ.ਆਰ.) 2.1 ਫੀਸਦੀ ਹੈ। ਮੰਤਰੀ ਮੰਡਲ ਦੀ ਇਕ ਵਰਚੁਅਲ ਮੀਟਿੰਗ ਵਿਚ ਕੋਵਿਡ ਸਥਿਤੀ ਅਤੇ ਟੀਕਾਕਰਨ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਉਹ ਤਰਜੀਹੀ ਸਮੂਹਾਂ ਲਈ ਸ਼ਨਾਖਤ ਕੀਤੇ ਸਕੂਲਾਂ ਅਤੇ ਹੋਰ ਇਮਾਰਤਾਂ ਵਿੱਚ ਟੀਕਾਕਰਨ ਪ੍ਰੋਗਰਾਮ ਸ਼ੁਰੂ ਕਰਨ ਤਾਂ ਜੋ ਸਰਕਾਰੀ ਹਸਪਤਾਲਾਂ ਵਿੱਚ ਭੀੜ ਵਧਣ ਨਾਲ ਮਹਾਂਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

Corona vaccineCorona vaccine

ਮਾਹਿਰ ਸਮੂਹ ਦੇ ਵਿਸ਼ੇਸ਼ ਇਨਵਾਇਟੀ ਡਾ. ਗਗਨਦੀਪ ਕੰਗ ਨੇ ਕੈਬਨਿਟ ਨੂੰ ਦੱਸਿਆ ਕਿ ਮੁੱਢਲੇ ਅੰਕੜਿਆਂ ਵਿੱਚ ਦੇਖਿਆ ਗਿਆ ਹੈ ਕਿ ਟੀਕੇ ਕੋਰੋਨਾ ਦੀ ਕਿਸਮ ਬੀ.1.617 ਵਿਰੁੱਧ ਲੜਨ ਸਮੇਤ ਕੋਰੋਨਾ ਵਾਇਰਸ ਖਿਲਾਫ ਉਮੀਦ ਨਾਲੋਂ ਬਿਹਤਰ ਕੰਮ ਕਰ ਰਹੇ ਹਨ ਜਿਸ ਲਈ ਟੀਕਾਕਰਨ ਪ੍ਰੋਗਰਾਮ ਦੀ ਵਿਸ਼ੇਸ਼ ਲੋੜ ਹੈ। ਉਨ੍ਹਾਂ ਕੋਵੀਸ਼ੀਲਡ ਦੀ ਸਮਰੱਥਾ ਅਤੇ ਉਪਲੱਬਧਤਾ ਦੇ ਮੱਦੇਨਜ਼ਰ ਇਸ ਦੀ ਵਿਆਪਕ ਵਰਤੋਂ ਦਾ ਸੁਝਾਅ ਦਿੱਤਾ ਅਤੇ ਦੱਸਿਆ ਹੈ ਕਿ ਕੋਵੀਸ਼ੀਲਡ ਦੀ ਇਕ ਖੁਰਾਕ ਵੀ ਵਧੇਰੇ ਪ੍ਰਭਾਵਸ਼ਾਲੀ ਹੈ ਅਤੇ ਦੂਜੀ ਖੁਰਾਕ ਨੂੰ 12 ਹਫਤਿਆਂ ਤੱਕ ਦਿੱਤਾ ਜਾ ਸਕਦਾ ਹੈ। ਡਾ. ਕੰਗ ਨੇ ਸੁਝਾਅ ਦਿੱਤਾ ਕਿ ਭਾਰਤ ਸਰਕਾਰ ਨੂੰ ਟੀਕਾਕਰਨ ਦੀ ਤਰਜੀਹੀ ਸੂਚੀ ਵਿੱਚ ਮੋਟਾਪੇ ਨੂੰ ਵੀ ਸ਼ਾਮਲ ਕਰਨ ਦੀ ਬੇਨਤੀ ਕੀਤੀ ਜਾਣੀ ਚਾਹੀਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement