‘ਆਪ’ ਵੱਲੋਂ ਕੀਤੇ ਸਾਰੇ ਵਾਅਦੇ ਹੋਣਗੇ ਪੂਰੇ, ਬਸ ਸਾਨੂੰ ਥੋੜ੍ਹਾ ਸਮਾਂ ਦਿਓ- ਸਪੀਕਰ ਕੁਲਤਾਰ ਸੰਧਵਾਂ
Published : May 13, 2022, 12:22 pm IST
Updated : May 13, 2022, 3:14 pm IST
SHARE ARTICLE
 Speaker Kultar Sandhwan
Speaker Kultar Sandhwan

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਕੁਲਤਾਰ ਸੰਧਵਾ

 

 ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਜਿਥੇ ਉਹਨਾਂ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਉਥੇ ਹੀ ਰਸ ਭਰੀ ਬਾਣੀ ਦਾ ਆਨੰਦ ਮਾਣਿਆ।

Speaker Kultar Sandhwan
Speaker Kultar Sandhwan

ਮੀਡੀਆ ਨਾਲ ਗੱਲਬਾਤ ਕਰਦਿਆਂ ਕੁਲਤਾਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਸਾਰੇ ਪੂਰੇ ਕੀਤੇ ਜਾਣਗੇ ਪਰ ਇਸ ਲਈ ਉਨ੍ਹਾਂ ਨੂੰ ਥੋੜ੍ਹਾ ਜਿਹਾ ਸਬਰ ਕਰਨਾ ਹੋਵੇਗਾ। 

Speaker Kultar SandhwanSpeaker Kultar Sandhwan

ਉਨ੍ਹਾਂ ਕਿਹਾ ਕਿ 75 ਸਾਲਾਂ ਦੀਆਂ ਉਲਝਣਾਂ ਦਾ ਸਿਰਾ ਲੱਭਣ ਵਿਚ ਕੁਝ ਸਮਾਂ ਤਾਂ ਲੱਗੇਗਾ ਹੀ ਤੇ ਪੰਜਾਬ ਦੇ ਲੋਕ ਇਸ ਗੱਲ ਨਾਲ ਸਹਿਮਤ ਵੀ ਹਨ।  ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਕੁਲਤਾਰ ਸੰਧਵਾਂ ਨੇ ਕਿਹਾ ਪੰਜਾਬ ਦਾ ਖਜ਼ਾਨਾ ਖਾਲੀ ਪਿਆ ਹੋਇਆ ਹੈ ਤੇ ਇਸ ਨੂੰ ਸਥਿਰ ਕਰਨ ਲਈ ਥੋੜ੍ਹਾ ਸਮਾਂ ਚਾਹੀਦਾ ਹੈ।

Speaker Kultar Sandhwan
Speaker Kultar Sandhwan

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੀ ਬਹੁਤ ਬੁਰੀ ਤਰ੍ਹਾਂ ਲੁੱਟ ਕੀਤੀ ਹੈ ਜਿਸ ਕਾਰਨ ਸਾਰਾ ਸਰਕਾਰੀ ਖਜ਼ਾਨਾ ਖਤਮ ਹੋ ਚੁੱਕਾ ਹੈ ।  ਖਜ਼ਾਨਾ ਭਰ ਜਾਵੇ ਫਿਰ ਮਹਿਲਾਵਾਂ ਨੂੰ 1000-1000 ਰੁਪਏ ਦਿੱਤੇ ਜਾਣਗੇ। ਪੰਜਾਬ ਦੇ ਲੋਕਾਂ ਨੂੰ ਅਪੀਲ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੂੰ ਥੋੜ੍ਹਾ ਜਿਹਾ ਸਮਾਂ ਹੋਰ ਦਿੱਤਾ ਜਾਵੇ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement