ਗੀਤਾਂ ਰਾਹੀਂ ਸਮਾਜ ’ਚ ਹਿੰਸਾ, ਨਫ਼ਰਤ ਅਤੇ ਦੁਸ਼ਮਣੀ ਭੜਕਾਉਣ ਤੋਂ ਗੁਰੇਜ਼ ਕਰਨ ਪੰਜਾਬੀ ਗਾਇਕ- CM ਮਾਨ
Published : May 13, 2022, 11:02 am IST
Updated : May 13, 2022, 11:03 am IST
SHARE ARTICLE
Punjab CM Bhagwant Mann warns singers
Punjab CM Bhagwant Mann warns singers

CM Bhagwant Mann ਨੇ ਕਿਹਾ ਕਿ ਅਸੀਂ ਪਹਿਲਾਂ ਗਾਇਕਾਂ ਨੂੰ ਅਜਿਹੇ ਰੁਝਾਨ ਨੂੰ ਅੱਗੇ ਨਾ ਵਧਾਉਣ ਦੀ ਅਪੀਲ ਕਰਦੇ ਹਾਂ, ਨਹੀਂ ਤਾਂ ਸਰਕਾਰ ਸਖਤ ਕਾਰਵਾਈ ਕਰੇਗੀ।

 

ਚੰਡੀਗੜ੍ਹ:  ਪੰਜਾਬੀ ਗਾਇਕਾਂ ਵੱਲੋਂ ਫੈਲਾਏ ਜਾ ਰਹੇ ਬੰਦੂਕ ਸੱਭਿਆਚਾਰ ਅਤੇ ਗੈਂਗਸਟਰਵਾਦ ਦੇ ਰੁਝਾਨ ਦੀ ਨਿਖੇਧੀ ਕਰਦਿਆਂ ਭਗਵੰਤ ਮਾਨ ਨੇ ਉਹਨਾਂ ਨੂੰ ਆਪਣੇ ਗੀਤਾਂ ਰਾਹੀਂ ਸਮਾਜ ਵਿਚ ਹਿੰਸਾ, ਨਫ਼ਰਤ ਅਤੇ ਦੁਸਮਣੀ ਨੂੰ ਭੜਕਾਉਣ ਤੋਂ ਗੁਰੇਜ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਗਾਇਕਾਂ ਨੂੰ ਸੱਦਾ ਦਿੱਤਾ ਕਿ ਉਹ ਅਜਿਹੇ ਗੀਤਾਂ ਰਾਹੀਂ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਤੂਲ ਦੇਣ ਦੀ ਬਜਾਏ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀਆਂ ਕਦਰਾਂ-ਕੀਮਤਾਂ ‘ਤੇ ਚੱਲਦਿਆਂ ਭਾਈਚਾਰਕ ਸਾਂਝ, ਸਾਂਤੀ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਯੋਗਦਾਨ ਪਾਉਣ।

CM Bhagwant MannCM Bhagwant Mann

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਗਾਇਕਾਂ ਨੂੰ ਕਿਹਾ ਕਿ ਉਹ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪ੍ਰਫੁੱਲਤ ਕਰਨ ਲਈ ਉਸਾਰੂ ਭੂਮਿਕਾ ਨਿਭਾਉਣ ਜਿਸ ਬਾਰੇ ਇਸ ਨੂੰ ਵਿਸਵ ਭਰ ਵਿਚ ਜਾਣਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇਹ ਸਾਡਾ ਫਰਜ਼ ਬਣਦਾ ਹੈ ਕਿ ਅਜਿਹੇ ਗਾਇਕਾਂ ਨੂੰ ਆਪਣੇ ਗੀਤਾਂ ਰਾਹੀਂ ਹਿੰਸਾ ਫੈਲਾਉਣ ਦੀ ਇਜ਼ਾਜਤ ਨਾ ਦਿੱਤੀ ਜਾਵੇ ਜੋ ਅਕਸਰ ਨੌਜਵਾਨਾਂ ਖਾਸ ਕਰਕੇ ਛੇਤੀ ਪ੍ਰਭਾਵਿਤ ਹੋਣ ਵਾਲੇ ਬੱਚਿਆਂ ਨੂੰ ਵਿਗਾੜਦੇ ਹਨ।

Bhagwant Mann Bhagwant Mann

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਸੀਂ ਪਹਿਲਾਂ ਤਾਂ ਪੰਜਾਬੀ ਗਾਇਕਾਂ ਨੂੰ ਅਜਿਹੇ ਰੁਝਾਨ ਨੂੰ ਅੱਗੇ ਨਾ ਵਧਾਉਣ ਦੀ ਅਪੀਲ ਕਰਦੇ ਹਾਂ, ਨਹੀਂ ਤਾਂ ਸਰਕਾਰ ਉਹਨਾਂ ਵਿਰੁੱਧ ਸਖਤ ਕਾਰਵਾਈ ਕਰੇਗੀ। ਵੀਰਵਾਰ ਨੂੰ ਹੋਈ ਮੀਟਿੰਗ ਵਿਚ ਸੀਐਮ ਮਾਨ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ, ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰਾਂ ਨੂੰ ਇਸ 'ਤੇ ਨਜ਼ਰ ਰੱਖਣ ਲਈ ਕਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement