ਡਿਊਟੀ ਦੌਰਾਨ ਬਿਜਲੀ ਦੀਆਂ ਤਾਰਾਂ ਦੇ ਸੰਪਰਕ ’ਚ ਆਉਣ ਕਾਰਨ ਨੌਜਵਾਨ ਦੀ ਮੌਤ
Published : May 13, 2023, 1:47 pm IST
Updated : May 13, 2023, 1:47 pm IST
SHARE ARTICLE
photo
photo

ਇੱਕ ਦੁਕਾਨ ਵਿਚ ਵਾਈ-ਫਾਈ ਕੁਨੈਕਸ਼ਨ ਜੋੜਨ ਦਾ ਕੰਮ ਕਰ ਰਿਹਾ ਸੀ ਤਾਂ ਉੱਥੇ ਬਿਜਲੀ ਦੀਆਂ ਤਾਰਾਂ ਦੇ ਸੰਪਰਕ ਵਿਚ ਆਉਣ ਨਾਲ ਗੁਰਜੰਟ ਸਿੰਘ ਦੀ ਮੌਤ ਹੋ ਗਈ

 

ਅੰਮ੍ਰਿਤਸਰ : ਜੰਡਿਆਲਾ ਗੁਰੂ ਦੀ ਜੋਤੀਸਰ ਕਲੋਨੀ 'ਚ ਰਹਿਣ ਵਾਲੇ 28 ਸਾਲਾ ਨੌਜਵਾਨ ਨੂੰ ਕੰਮ ਕਰਦੇ ਸਮੇਂ ਕਰੰਟ ਲਗ ਗਿਆ। ਜਿਸ ਤੋਂ ਬਾਅਦ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਨੌਜਵਾਨ ਦਾ ਨਾਂ ਗੁਰਜੰਟ ਸਿੰਘ ਹੈ ਜੋ ਜੋਤੀਸਰ ਕਲੋਨੀ ਦਾ ਰਹਿਣ ਵਾਲਾ ਹੈ। ਉਹ ਅਤੇ ਉਸ ਦਾ ਭਰਾ ਗੁਰਕ੍ਰਿਪਾਲ ਸਿੰਘ ਦੋਵੇਂ ਜੀਓ ਕੰਪਨੀ ਵਿਚ ਕੰਮ ਕਰਦੇ ਸਨ। ਅੱਜ ਜਦੋਂ ਉਹ ਇੱਕ ਦੁਕਾਨ ਵਿਚ ਵਾਈ-ਫਾਈ ਕੁਨੈਕਸ਼ਨ ਜੋੜਨ ਦਾ ਕੰਮ ਕਰ ਰਿਹਾ ਸੀ ਤਾਂ ਉੱਥੇ ਬਿਜਲੀ ਦੀਆਂ ਤਾਰਾਂ ਦੇ ਸੰਪਰਕ ਵਿਚ ਆਉਣ ਨਾਲ ਗੁਰਜੰਟ ਸਿੰਘ ਦੀ ਮੌਤ ਹੋ ਗਈ।

ਮ੍ਰਿਤਕ ਗੁਰਜੰਟ ਸਿੰਘ ਪਰਿਵਾਰ ਵਿਚ ਸਭ ਤੋਂ ਵੱਡਾ ਭਰਾ ਸੀ, ਜੋ ਪਰਿਵਾਰ ਦੀ ਦੇਖ-ਰੇਖ ਕਰਦਾ ਸੀ। ਨੌਜਵਾਨ ਦੀ ਮੌਤ ਕਾਰਨ ਜੋਤੀਸਰ ਕਲੋਨੀ ਵਿਚ ਸੋਗ ਦੀ ਲਹਿਰ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਤੋਂ ਵੀ ਇਨਸਾਫ ਦੀ ਮੰਗ ਕੀਤੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement