ਕੋਟਕਪੂਰਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, 2 ਮਹੀਨੇ ਪਹਿਲਾਂ ਹੋਈ ਸੀ ਪਿਤਾ ਦੀ ਮੌਤ

By : GAGANDEEP

Published : May 13, 2023, 3:29 pm IST
Updated : May 13, 2023, 3:29 pm IST
SHARE ARTICLE
photo
photo

ਪਰਿਵਾਰ 'ਚ ਨਹੀਂ ਬਚਿਆ ਕੋਈ ਕਮਾਉਣ ਵਾਲਾ

 

ਫਰੀਦਕੋਟ: ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਕਸਬੇ ਦੇ ਰਿਸ਼ੀ ਨਗਰ ਵਿਚ 28 ਸਾਲਾ ਨੌਜਵਾਨ ਗਗਨਦੀਪ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਗਗਨ ਦੀ ਲਾਸ਼ ਘਰ ਦੇ ਪਿਛੇ ਮਿਲੀ। ਲਾਸ਼ ਦੇ ਕੋਲ ਬੈਲਟ ਅਤੇ ਸਰਿੰਜ ਪਈ ਸੀ। ਮ੍ਰਿਤਕ ਆਪਣੇ ਪਿੱਛੇ ਬਜ਼ੁਰਗ ਮਾਂ, ਪਤਨੀ ਅਤੇ 2 ਬੱਚੇ ਛੱਡ ਗਿਆ ਹੈ। ਪਿਤਾ ਦੀ ਦੋ ਮਹੀਨੇ ਪਹਿਲਾਂ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ: ਲੁਧਿਆਣਾ 'ਚ ਹਨੀਟ੍ਰੈਪ ਗਿਰੋਹ ਦਾ ਪਰਦਾਫਾਸ਼, ਔਰਤ ਨੇ ਫੇਸਬੁੱਕ 'ਤੇ ਦੋਸਤੀ ਕਰਕੇ ਲੁੱਟਿਆ ਨੌਜਵਾਨ 

ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਮ੍ਰਿਤਕ ਗਗਨ ਦੀ ਪਤਨੀ ਅਮਨਦੀਪ ਨੇ ਦੱਸਿਆ ਕਿ ਉਸ ਦੇ ਸਹੁਰੇ ਦਾ 24 ਮਾਰਚ 2023 ਨੂੰ ਦਿਹਾਂਤ ਹੋ ਗਿਆ ਸੀ। ਹੁਣ ਗਗਨ ਦੀ ਮੌਤ ਨਾਲ ਪਰਿਵਾਰ ਕੋਲ ਕਮਾਉਣ ਵਾਲਾ ਕੋਈ ਨਹੀਂ ਬਚਿਆ। ਅਜਿਹੇ 'ਚ ਹੁਣ ਇਹ ਸਮੱਸਿਆ ਖੜ੍ਹੀ ਹੋ ਗਈ ਹੈ ਕਿ ਪਰਿਵਾਰ ਦਾ ਪਾਲਣ ਪੋਸ਼ਣ ਕਿਵੇਂ ਹੋਵੇਗਾ।

ਇਹ ਵੀ ਪੜ੍ਹੋ: ਖੰਨਾ ਵਿਚ 5 ਸਾਲਾ ਬੱਚੀ ਦੀ ਖੇਤਾਂ ਵਿਚੋਂ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ 

ਮ੍ਰਿਤਕ ਦੀ ਮਾਤਾ ਛਿੰਦਰ ਕੌਰ ਨੇ ਦੱਸਿਆ ਕਿ ਨਸ਼ੇ ਨੇ ਪੁੱਤਰ ਗਗਨ ਦੀ ਜਾਨ ਲੈ ਲਈ। ਹੁਣ ਕੋਈ ਮਦਦ ਨਹੀਂ ਹੈ। ਪਤੀ 2 ਮਹੀਨੇ ਪਹਿਲਾਂ ਛੱਡ ਗਿਆ ਸੀ। ਹੁਣ ਪੁੱਤਰ ਦੀ ਮੌਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਪੁੱਤਰ ਦਿਹਾੜੀ ਕਰਦਾ ਸੀ, ਜਿਸ ਰਾਹੀਂ ਪਰਿਵਾਰ ਦਾ ਗੁਜ਼ਾਰਾ ਚਲਦਾ ਸੀ। ਕੋਟਕਪੂਰਾ ਸਦਰ ਥਾਣੇ ਦੇ ਇੰਚਾਰਜ ਗੁਰਜਿੰਦਰ ਸਿੰਘ ਮੌਕੇ ’ਤੇ ਪੁੱਜੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement