Punjab News: AAP ਨੇ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
Published : May 13, 2024, 8:46 pm IST
Updated : May 13, 2024, 8:46 pm IST
SHARE ARTICLE
CM Bhagwant Mann, Arvind Kejriwal
CM Bhagwant Mann, Arvind Kejriwal

ਅਰਵਿੰਦ ਕੇਜਰੀਵਾਲ, ਸੁਨੀਤਾ ਕੇਜਰੀਵਾਲ, ਭਗਵੰਤ ਮਾਨ ਸਮੇਤ ਦਿੱਲੀ ਅਤੇ ਪੰਜਾਬ ਦੇ 40 ਮੰਤਰੀ ਅਤੇ ਵਿਧਾਇਕ ਕਰਨਗੇ ਜ਼ੋਰਦਾਰ ਪ੍ਰਚਾਰ

Punjab News:  ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ, ਸੰਦੀਪ ਪਾਠਕ, ਪੰਕਜ ਗੁਪਤਾ ਅਤੇ ਸੰਜੇ ਸਿੰਘ ਸਮੇਤ 40 ਲੋਕਾਂ ਦੇ ਨਾਂ ਸ਼ਾਮਲ ਕੀਤੇ ਗਏ ਹਨ।

ਇਸ ਦੇ ਨਾਲ ਹੀ ਪੰਜਾਬ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਦੇ ਮੰਤਰੀ ਗੋਪਾਲ ਰਾਏ, ਮੰਤਰੀ ਆਤਿਸ਼ੀ ਅਤੇ ਸੌਰਭ ਭਾਰਦਵਾਜ ਦੇ ਨਾਂ ਵੀ ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਹਨ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕ ਵਿਚੋਂ ਪੰਕਜ ਗੁਪਤਾ, ਐਨਡੀ ਗੁਪਤਾ, ਰਾਘਵ ਚੱਢਾ, ਸਤਿੰਦਰ ਜੈਨ, ਕੈਲਾਸ਼ ਗਹਿਲੋਤ, ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਅਨਮੋਲ ਗਗਨ ਮਾਨ, ਚੇਤਨ ਸਿੰਘ ਜੋੜੇਮਾਜਰਾ, ਬ੍ਰਹਮ ਸ਼ੰਕਰ ਜਿੰਪਾ, ਹਰਜੋਤ ਸਿੰਘ ਬੈਂਸ, ਬਲਕਾਰ ਸਿੰਘ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਬਲਜੀਤ ਕੌਰ, ਪ੍ਰਿੰਸੀਪਲ ਬੁੱਧਰਾਮ

ਬਲਜਿੰਦਰ ਕੌਰ, ਸੰਜੀਵ ਝਾ, ਜਸਵੀਰ ਸਿੰਘ ਰਾਜਾ ਗਿੱਲ, ਤਰੁਨਪ੍ਰੀਤ ਸਿੰਘ ਸੌਂਧ, ਮਨਜਿੰਦਰ ਸਿੰਘ ਲਾਲਪੁਰਾ, ਮਨਜੀਤ ਬਿਲਾਸਪੁਰ, ਸਰਬਜੀਤ ਕੌਰ ਮਾਣੂੰਕੇ, ਕੁਲਵੰਤ ਪੰਡੋਰੀ, ਇੰਦਰਜੀਤ,  ਸਿੰਘ ਭੋਲਾ ਗਰੇਵਾਲ, ਨਰਿੰਦਰਪਾਲ ਸਿੰਘ ਸਵਾਨਾ, ਜਗਦੀਪ ਸਿੰਘ ਗੋਲਡੀ ਕੰਬੋਜ, ਦਵਿੰਦਰ ਸਿੰਘ ਲਾਡੀ ਢੋਂਸ, ਦਿਨੇਸ਼ ਚੱਢਾ, ਡਾ.ਰਵਜੋਤ ਸਿੰਘ ਦੇ ਨਾਂ ਸ਼ਾਮਲ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement