ਕੋਟਕਪੁਰਾ ਗੋਲੀਕਾਂਡ ਤਤਕਾਲੀ ਡੀਐਸਪੀ ਬਲਜੀਤ ਸਿੰਘ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
Published : Jun 13, 2019, 4:25 pm IST
Updated : Jun 13, 2019, 4:25 pm IST
SHARE ARTICLE
Court Case
Court Case

ਕੋਟਕਪੁਰਾ ਗੋਲੀਕਾਂਡ ਦੇ ਮਾਮਲੇ ਵਿਚ ਸਿੱਟ ਵੱਲੋਂ ਨਾਮਜ਼ਦ ਕੀਤੇ ਗਏ ਤਤਕਾਲੀ ਡੀਐਸਪੀ ਬਲਜੀਤ ਸਿੰਘ ਸਿੱਧੂ...

ਚੰਡੀਗੜ੍ਹ: ਕੋਟਕਪੁਰਾ ਗੋਲੀਕਾਂਡ ਦੇ ਮਾਮਲੇ ਵਿਚ ਸਿੱਟ ਵੱਲੋਂ ਨਾਮਜ਼ਦ ਕੀਤੇ ਗਏ ਤਤਕਾਲੀ ਡੀਐਸਪੀ ਬਲਜੀਤ ਸਿੰਘ ਸਿੱਧੂ ਦੀ ਅਗਾਉਂ ਜ਼ਮਾਨਤ ਅਰਜ਼ੀ ‘ਤੇ ਅੱਜ ਫਰੀਦਕੋਟ ਦੀ ਅਦਾਲਤ ਵਿਚ ਸੁਣਵਾਈ ਹੋਣ ਤੋਂ ਬਾਅਦ ਰੱਦ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਬੀਤੇ ਦਿਨ ਅਦਾਲਤ ਨੇ ਇਸ ਮਾਮਲੇ ਦੇ ਸਬੰਧ ਵਿਚ ਬਹੁਤ ਕਰਨ ਤੋਂ ਬਾਅਦ ਫ਼ੈਸਲਾ 13 ਜੂਨ ਲਈ ਰਾਖਵਾਂ ਰੱਖ ਦਿੱਤਾ ਸੀ, ਜਿਸ ਦੀ ਸੁਣਵਾਈ ਹੋਣ ਮਗਰੋਂ ਅਰਜ਼ੀ ਰੱਦ ਕਰ ਦਿੱਤੀ ਗਈ ਹੈ।

Kotakpura Goli KandKotakpura Goli Kand

ਇਥੇ ਦੱਸਣਯੋਗ ਹੈ ਪੰਜਾਬ ਸਰਕਾਰ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿਟ) ਵੱਲੋਂ ਬੇਅਦਬੀ ਮਾਮਲੇ ਵਿਚ ਕੋਟਕਪੁਰਾ-ਬਹਿਬਲ ਕਲਾਂ ਗੋਲੀ ਕਾਂਡ ਦੀ ਚੱਲ ਰਹੀ ਪੜਤਾਲ ਕਰਕੇ ਘਟਨਾ ਵੋਲੇ ਕੋਟਕਪੁਰਾ ਵਿਖੇ ਤਾਇਨਾਤ ਰਹੇ ਡੀਐਸਪੀ ਬਲਜੀਤ ਸਿੰਘ ਸਿੱਧੂ ਵਿਰੁੱਧ ਕੋਟਕਪੁਰਾ ਗੋਲੀ ਕਾਂਡ ਵਿਚ ਸਥਾਨਕ ਮਾਣਯੋਗ ਅਦਾਲਤ ਵਿਚ ਚਲਾਨ ਪੇਸ਼ ਕੀਤੇ ਜਾਣ ‘ਤੇ ਡੀਐਸਪੀ ਵੱਲੋਂ ਮਾਣਯੋਗ ਸੈਸ਼ਨ ਕੋਰਟ ਵਿਚ ਅਪਣੀ ਅਗਾਊਂ ਜ਼ਮਾਨਤ ਦੀ ਅਰਜ਼ੀ ਲਾ ਦਿੱਤੀ ਗਈ ਸੀ। ਅੱਜ ਮਾਣਯੋਗ ਅਦਾਲਤ ਵੱਲੋਂ ਦੋਵਾਂ ਧਿਰਾਂ ਦੀ ਸੁਣਵਾਈ ਉਪਰੰਤ ਫ਼ੈਸਲਾ ਅੱਜ 13 ਜੂਨ ‘ਤੇ ਪਾ ਦਿੱਤੀ ਸੀ।

Kotakpura FiringKotakpura Firing

ਦੱਸਣਯੋਗ ਹੈ ਕਿ  ਸੁਣਵਾਈ ਸਮੇਂ ਦੋਵਾਂ ਧਿਰਾਂ ਦੇ ਵਕੀਲਾਂ ਦੀ ਬਹਿਸ ਮਾਣਯੋਗ ਅਦਾਲਤ ਵਿਚ 1 ਘੰਟੇ ਦੇ ਲਗਪਗ ਚੱਲੀ, ਜਿਸ ਉਪਰੰਤ ਮਾਣਯੋਗ ਸੈਸ਼ਨ ਕੋਰਟ ਵੱਲੋਂ ਫ਼ੈਸਲਾ ਰਾਖਵਾਂ 13 ਜੂਨ ‘ਤੇ ਪਾ ਦਿੱਤਾ ਸੀ। ਕਿ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਬੇਅਦਬੀ ਤੋਂ ਬਾਅਦ ਸਿੱਖ ਸੰਗਤਾਂ ਨੇ ਕੋਟਕਪੁਰਾ ‘ਚੋਂ ਵਿਚ ਸਾਂਤਮਈ ਰੋਸ ਧਰਨਾ ਦਿੱਤਾ ਸੀ। 13 ਅਕਤੂਬਰ 2015 ਦੀ ਰਾਤ ਨੂੰ ਪੁਲਿਸ ਨੇ ਧਰਨਾ ਦੇ ਰਹੇ ਸੰਗਤ ਉਤੇ ਲਾਠੀਚਾਰਜ ਕਰ ਦਿੱਤਾ ਸੀ, ਜਿਸ ਵਿਚ 100 ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਸਨ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement