ਪਰਵਾਸੀ ਮਜ਼ਦੂਰਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਕਈ ਜ਼ਖ਼ਮੀ
Published : Jun 13, 2020, 10:22 am IST
Updated : Jun 13, 2020, 10:22 am IST
SHARE ARTICLE
File Photo
File Photo

ਰਾਸ਼ਟਰੀ ਮਾਰਗ ਖੰਨਾ ’ਚ ਪੈਂਦੇ ਦੇਹਿੜੂ ਦੇ ਪੁਲ ’ਤੇ ਸ਼ੁਕਰਵਾਰ ਨੂੰ ਪਰਵਾਸੀ ਮਜ਼ਦੂਰਾਂ ਨਾਲ ਭਰਿਆ ਛੋਟਾ ਹਾਥੀ ਪਲਟ ਗਿਆ, ਜਿਸ ਦੌਰਾਨ 15-20 ਮਜ਼ਦੂਰ ਜ਼ਖ਼ਮੀਂ ਹੋ ਗਏ।

ਖੰਨਾ, 12 ਜੂਨ (ਏ.ਐਸ.ਖੰਨਾ) : ਰਾਸ਼ਟਰੀ ਮਾਰਗ ਖੰਨਾ ’ਚ ਪੈਂਦੇ ਦੇਹਿੜੂ ਦੇ ਪੁਲ ’ਤੇ ਸ਼ੁਕਰਵਾਰ ਨੂੰ ਪਰਵਾਸੀ ਮਜ਼ਦੂਰਾਂ ਨਾਲ ਭਰਿਆ ਛੋਟਾ ਹਾਥੀ ਪਲਟ ਗਿਆ, ਜਿਸ ਦੌਰਾਨ 15-20 ਮਜ਼ਦੂਰ ਜ਼ਖ਼ਮੀਂ ਹੋ ਗਏ। ਇਨ੍ਹਾਂ ’ਚੋਂ 5 ਮਜ਼ਦੂਰਾਂ ਦੀ ਹਾਲਤ ਜ਼ਿਆਦਾ ਗੰਭੀਰ ਸੀ, ਜਿਨ੍ਹਾਂ ਨੂੰ ਸਿਵਲ ਹਸਪਤਾਲ ਖੰਨਾ ਵਿਖੇ ਭਰਤੀ ਕਰਾਇਆ ਗਿਆ ਹੈ। ਦਸਿਆ ਜਾ ਰਿਹਾ ਹੈ ਕਿ ਇਹ ਮਜ਼ਦੂਰ ਉੱਤਰ ਪ੍ਰਦੇਸ਼ ਤੋਂ ਹੁਸ਼ਿਆਰਪੁਰ ਜੀਰੀ ਲਾਉਣ ਲਈ ਆ ਰਹੇ ਸਨ।

ਮਜ਼ਦੂਰਾਂ ਦੇ ਨਾਲ ਵਾਲੇ ਇਕ ਵਿਅਕਤੀ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ 2 ਛੋਟੇ ਹਾਥੀ ਟੈਂਪੂਆਂ ’ਚ ਯੂ. ਪੀ. ਤੋਂ ਹੁਸ਼ਿਆਰਪੁਰ ਲਈ ਮਜ਼ਦੂਰ ਝੋਨਾ ਲਾਉਣ ਜਾ ਰਹੇ ਸਨ, ਜਿਸ ਦੌਰਾਨ ਮਜ਼ਦੂਰਾਂ ਨਾਲ ਭਰੇ ਟੈਂਪੂ ਨੂੰ ਇਕ ਗੱਡੀ ਨੇ ਟੱਕਰ ਮਾਰ ਦਿਤੀ ਅਤੇ ਇਹ ਹਾਦਸਾ ਵਾਪਰਿਆ। ਰਾਸ਼ਟਰੀ ਮਾਰਗ ’ਤੇ ਸਫਾਈ ਕਰਨ ਵਾਲੀ ਲੇਬਰ ਦੇ ਇਕ ਸੁਪਰਵਾਈਜ਼ਰ ਲਖਵਿੰਦਰ ਸਿੰਘ ਨੇ ਦਸਿਆ ਕਿ ਉਨ੍ਹਾਂ ਦੇ ਸਾਹਮਣੇ ਹੀ ਇਹ ਹਾਦਸਾ ਵਾਪਰਿਆ ਹੈ ਅਤੇ ਜ਼ਖ਼ਮੀ ਹੋਏ ਮਜ਼ਦੂਰਾਂ ਨੂੰ ਐਬੂਲੈਂਸ ਦੇ ਲੇਟ ਆਉਣ ਕਾਰਨ ਨਿਜੀ ਗੱਡੀਆਂ ਵਿਚ ਹਸਪਤਾਲ ਭੇਜਿਆ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement