‘ਆਪ’ ਨੇ ਚੋਣਾਵੀਂ ਗੀਤ ’ਚ ਗਾਇਕ ਮੂਸੇਵਾਲਾ ਦੀਆਂ ਤਸਵੀਰਾਂ ਵਰਤਣ ਲਈ ਕਾਂਗਰਸ ਦੀ ਕੀਤੀ ਨਿਖੇਧੀ 
Published : Jun 13, 2022, 7:43 pm IST
Updated : Jun 13, 2022, 7:43 pm IST
SHARE ARTICLE
Gurmail Singh
Gurmail Singh

-ਵਿਰੋਧੀ ਪਾਰਟੀਆਂ ਨੇ ਗੈਗਸਟਰਾਂ ਨੂੰ ਸੱਤ ਦਹਾਕਿਆਂ ’ਚ ਸੁਰੱਖਿਆ ਦਿੱਤੀ: ਉਮੀਦਵਾਰ ਗੁਰਮੇਲ ਸਿੰਘ

  
 

ਚੰਡੀਗੜ੍ਹ -  ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਗੁਰਮੇਲ ਸਿੰਘ ਨੇ ਹਲਕੇ ਦੇ ਵੋਟਰਾਂ ਨਾਲ ਨਿੱਜੀ ਸੰਪਰਕ ਕਰਨ ਲਈ ਸੋਮਵਾਰ ਨੂੰ ਕਰੀਬ 20 ਪਿੰਡਾਂ ਦਾ ਦੌਰਾ ਕੀਤਾ। ਗੁਰਮੇਲ ਸਿੰਘ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਲੋਕ ਭਲਾਈ ਕੰਮਾਂ ਦੇ ਆਧਾਰ ’ਤੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ,  ਜਿਹੜੇ ਕੰਮ ਸਰਕਾਰ ਨੇ ਮਾਤਰ ਤਿੰਨ ਮਹੀਨਿਆਂ ’ਚ ਕੀਤੇ ਹਨ। ਵਿਰੋਧੀ ਪਾਰਟੀ ਵੱਲੋਂ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੀ ਦੁੱਖਦਾਈ ਮੌਤ ਦਾ ਰਾਜਨੀਤੀਕਰਨ ’ਤੇ ਦੁੱਖ ਪ੍ਰਗਟ ਕਰਦਿਆਂ ਗੁਰਮੇਲ ਸਿੰਘ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਹੱਕ ’ਚ ਜਾਰੀ ਕੀਤੇ ਚੋਣਾਵੀਂ ਗੀਤ ’ਚ ਮਰਹੂਮ ਗਾਇਕ ਦੀਆਂ ਤਸਵੀਰਾਂ ਦੀ ਵਰਤੋਂ ਕੀਤੀ ਹੈ, ਜੋ ਦੁੱਖੀ ਪਰਿਵਾਰ ਅਤੇ ਪ੍ਰਸੰਸਕਾਂ ਦੇ ਦਿਲਾਂ ’ਤੇ ਸੱਟ ਮਾਰਨ ਬਰਾਬਰ ਹੈ। 

Sangrur bypoll: 6 AAP cabinet ministers campaign in favor of candidate Gurmel Singh Gurmel Singh

ਗੁਰਮੇਲ ਸਿੰਘ ਨੇ ਕਿਹਾ, ‘‘ਇੱਕ ਮਾਂ ਨੇ ਆਪਣਾ ਬੇਟਾ ਖੋਹ ਦਿੱਤਾ ਹੈ, ਪਰ ਇਹ ਬਹੁਤ ਦੁੱਖਦਾਈ ਹੈ ਕਿ ਕਾਂਗਰਸ ਚੋਣਾ ’ਚ ਉਸਦੀ ਮੌਤ ਦਾ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ ਨੂੰ ਅਜਿਹਾ ਨਾ ਕਰਕੇ ਪਰਿਵਾਰ ਅਤੇ ਪ੍ਰਸੰਸਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੋਂ ਬਚਣਾ ਚਾਹੀਦਾ ਸੀ।’’ 
ਸੂਬੇ ਦੀ ਕਾਨੂੰਨ ਵਿਵਸਥਾ ਲਈ ‘ਆਪ’ ਸਰਕਾਰ ਨੂੰ ਨਿਸ਼ਾਨੇ ’ਤੇ ਲੈਣ ਲਈ ਵਿਰੋਧੀ ਪਾਰਟੀਆਂ ਦੀਆਂ ਅਲੋਚਨਾ ਕਰਦਿਆਂ ਗੁਰਮੇਲ ਸਿੰਘ ਨੇ ਕਿਹਾ ਕਿ ਇਨਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਪਿਛਲੇ 70 ਸਾਲਾਂ ’ਚ ਗੈਂਗਸਟਰਾਂ ਨੂੰ ਪਨਾਹ ਅਤੇ ਸੁਰੱਖਿਆ ਦਿੱਤੀ ਹੈ, ਪਰ ਇਹ ਪਾਰਟੀਆਂ ਕੇਵਲ ਤਿੰਨ ਮਹੀਨਿਆਂ ਵਾਲੀ ਭਗਵੰਤ ਮਾਨ ਸਰਕਾਰ ਦੇ ਸਿਰ ਦੋਸ਼ ਮੜ੍ਹ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ‘ਆਪ’ ਸਰਕਾਰ ਵੱਲੋਂ ਲਏ ਫ਼ੈਸਲਿਆਂ ਅਤੇ ਸਰਕਾਰ ਦੀ ਸ਼ਾਖ ਖ਼ਰਾਬ ਕਰਨ ਲਈ ਹੋਛੇ ਰਾਜਨੀਤਿਕ ਹੱਥਕੰਡੇ ’ਤੇ ਉਤਰ ਆਈਆਂ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement