ਜਲੰਧਰ ਦਿਹਾਤੀ ਪੁਲਿਸ ਨੇ ਬਰਾਮਦ ਕੀਤੀ 6 ਕਿਲੋ ਹੈਰੋਇਨ 

By : KOMALJEET

Published : Jun 13, 2023, 6:13 pm IST
Updated : Jun 13, 2023, 6:13 pm IST
SHARE ARTICLE
PUnjab News
PUnjab News

ਕਪੂਰਥਲਾ ਦਾ ਰਹਿਣ ਵਾਲਾ ਹੈ ਮੁਲਜ਼ਮ ਗੁਜਰਾਲ ਸਿੰਘ

ਪਾਕਿਸਤਾਨ ਤੋਂ ਭੇਜੀ ਗਈ ਹੈਰੋਇਨ ਦੀ ਖੇਪ 

ਪੁਲਿਸ ਨੇ ਹਾਸਲ ਕੀਤਾ 5 ਦਿਨ ਦਾ ਰਿਮਾਂਡ 
ਜਲੰਧਰ :
ਜਲੰਧਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ 6 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਬਰਾਮਦਗੀ ਨਾਕੇਬੰਦੀ ਦੌਰਾਨ ਕੀਤੀ ਗਈ ਹੈ। ਦਸਿਆ ਜਾ ਰਿਹਾ ਹੈ ਕਿ ਇਹ ਹੈਰੋਇਨ ਪਾਕਿਸਤਾਨ ਤੋਂ ਭੇਜੀ ਗਈ ਹੈ।

ਇਹ ਵੀ ਪੜ੍ਹੋ: ਮਣੀਪੁਰ : ਤਾਜ਼ਾ ਹਿੰਸਾ ’ਚ 9 ਲੋਕ ਜ਼ਖ਼ਮੀ

ਇਸ ਮਾਮਲੇ ਵਿਚ ਪੁਲਿਸ ਨੇ ਗੁਜਰਾਲ ਸਿੰਘ ਨਾਂਅ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜਿਆ ਗਿਆ ਮੁਲਜ਼ਮ ਕਪੂਰਥਲਾ ਦਾ ਰਹਿਣ ਵਾਲਾ ਹੈ ਅਤੇ ਉਸ 'ਤੇ ਪਹਿਲਾਂ ਹੀ ਤਿੰਨ ਮਾਮਲੇ ਦਰਜ ਹਨ।

ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਜਿਥੇ ਉਸ ਨੂੰ ਪੰਜ ਦਿਨ ਦੇ ਰਿਮਾਂਡ 'ਤੇ ਭੇਜ ਦਿਤਾ ਹੈ। ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਗੁਜਰਾਲ ਸਿੰਘ ਇਹ ਹੈਰੋਇਨ ਸਰਹਾਲੀ ਦੇ ਰਹਿਣ ਵਾਲੇ ਮਨੁ ਨਾਂਅ ਦੇ ਵਿਅਕਤੀ ਤੋਂ ਲੈ ਕੇ ਆਇਆ ਸੀ। ਫਿਲਹਾਲ ਪੁਲਿਸ ਵਲੋਂ ਰਿਮਾਂਡ ਹਾਸਲ ਕਰ ਲਿਆ ਗਿਆ ਹੈ ਅਤ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement