Moga News : ਟਰੱਕ, ਟਰੈਕਟਰ -ਟਰਾਲੀ ਅਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ,ਮੋਟਰਸਾਈਕਲ ਸਵਾਰ ਦੀ ਹੋਈ ਮੌਤ
Published : Jun 13, 2024, 4:06 pm IST
Updated : Jun 13, 2024, 4:06 pm IST
SHARE ARTICLE
Road Accident
Road Accident

ਪੁਲਿਸ ਨੇ ਟਰੱਕ ਨੂੰ ਕਬਜ਼ੇ 'ਚ ਲੈ ਲਿਆ, ਟਰੱਕ ਚਾਲਕ ਮੌਕੇ ਤੋਂ ਫ਼ਰਾਰ

Moga News : ਬਾਘਾ ਪੁਰਾਣਾ ਸ਼ਹਿਰ ਵਿੱਚ ਬੀਤੀ ਰਾਤ ਮੋਗਾ ਰੋਡ ਉੱਪਰ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਇਹ ਘਟਨਾ ਬੀਤੀ ਰਾਤ 12 ਵਜੇ ਦੀ ਹੈ। ਜਿੱਥੇ ਟਰੱਕ, ਟਰੈਕਟਰ -ਟਰਾਲੀ ਅਤੇ ਮੋਟਰਸਾਈਕਲ ਵਿੱਚਕਾਰ ਟੱਕਰ ਹੋ ਗਈ ਹੈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ।

ਦਰਅਸਲ ਇੱਕ ਟਰੱਕ ਕੋਟਕਪੂਰਾ ਪਾਸੇ ਤੋਂ ਮੋਗਾ ਵੱਲ ਜਾ ਰਿਹਾ ਸੀ। ਜਦੋਂ ਟਰੱਕ ਇੱਕ ਟ੍ਰੈਕਟਰ ਟਰਾਲੀ ਨੂੰ ਓਵਰਟੇਕ ਕਰ ਰਿਹਾ ਸੀ ਤਾਂ ਮੋਗਾ ਸਾਈਡ ਤੋਂ ਆ ਰਹੇ ਮੋਟਰਸਾਈਕਲ ਨਾਲ ਆਹਮੋ ਸਾਹਮਣੇ ਟੱਕਰ ਹੋ ਗਈ। ਟਰੱਕ ਬੇਕਾਬੂ ਹੋ ਕੇ ਮੋਟਰਸਾਈਕਲ ਨੂੰ ਘਸੀਟਦਾ ਹੋਇਆ ਬਿਜਲੀ ਵਾਲੇ ਟਰਾਂਸਫਾਰਮਰ ਵਾਲੇ ਖੰਬੇ ਵਿੱਚ ਜਾ ਵੱਜਿਆ। ਇਸ ਹਾਦਸੇ ਵਿੱਚ ਮੋਟਰਸਾਈਕਲ ਪੂਰੀ ਤਰ੍ਹਾਂ ਨੁਕਸਾਨਿਆ ਗਿਆ। 

 ਮੋਟਰਸਾਈਕਲ ਉੱਪਰ ਸੰਦੀਪ ਕੁਮਾਰ ਵਾਸੀ ਬਾਘਾ ਪੁਰਾਣਾ ਅਤੇ ਸੁਖਵਿੰਦਰ ਸਿੰਘ ਵਾਸੀ ਕੋਟਲਾ ਰਾਏ ਸਵਾਰ ਸਨ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਗੰਭੀਰ ਸੱਟਾਂ ਵੱਜੀਆਂ ਅਤੇ ਉਨ੍ਹਾਂ ਨੂੰ ਮੋਗਾ ਦੇ ਸਿਵਲ ਹਸਪਤਾਲ ਲੈ ਕੇ ਜਾਇਆ ਗਿਆ।  ਇਲਾਜ਼ ਦੌਰਾਨ ਮੋਟਰਸਾਈਕਲ ਚਾਲਕ ਸੰਦੀਪ ਕੁਮਾਰ ਦੀ ਇਲਾਜ਼ ਦੌਰਾਨ ਮੌਤ ਹੋ ਗਈ। 

ਮ੍ਰਿਤਕ ਸੰਦੀਪ ਕੁਮਾਰ ਦੀ ਉਮਰ 31 ਸਾਲ ਦੱਸੀ ਜਾ ਰਹੀ ਹੈ। ਪੁਲਿਸ ਵੱਲੋ ਇਸ ਘਟਨਾ ਉੱਪਰ ਕਾਰਵਾਈ ਕਰਦਿਆ ਮਾਮਲਾ ਦਰਜ ਕਰਕੇ ਟਰੱਕ ਨੂੰ ਆਪਣੇ ਕਬਜੇ ਵਿੱਚ ਲੈ ਲਿਆ ਹੈ ਅਤੇ FIR ਨੰਬਰ 79 ਧਾਰਾ ਅਧੀਨ IPC 304 A ਦਰਜ ਕੀਤੀ ਗਈ ਹੈ। ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਵੱਲੋ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement