ਮੁੱਖ ਮੰਤਰੀ ਨੇ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਦੇ ਦਿੱਤੇ ਹੁਕਮ 
Published : Jul 13, 2022, 3:34 pm IST
Updated : Jul 13, 2022, 3:34 pm IST
SHARE ARTICLE
Bhagwant Mann
Bhagwant Mann

ਪ੍ਰਾਈਵੇਟ ਅਦਾਰਿਆਂ ਨੂੰ ਦਿੱਤੇ ਫੰਡਾਂ ‘ਚ ਗੜਬੜੀ ਦਿਖਾਈ ਦਿੱਤੀ ਹੈ - ਮੁੱਖ ਮੰਤਰੀ

 

ਚੰਡੀਗੜ੍ਹ - ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਜੰਗਲਾਤ ਵਿਭਾਗ ਦੇ ਭ੍ਰਿਸ਼ਟਾਚਾਰ ਮਾਮਲੇ 'ਚ ਫੜੇ ਗਏ ਸਾਧੂ ਸਿੰਘ ਧਰਮਸੋਤ 'ਤੇ ਹੁਣ ਸਕਾਲਰਸ਼ਿਪ ਘੁਟਾਲੇ ਦਾ ਦੋਸ਼ ਵੀ ਲੱਗ ਸਕਦਾ ਹੈ। CM ਭਗਵੰਤ ਮਾਨ ਨੂੰ ਸਕਾਲਰਸ਼ਿਪ ਘੁਟਾਲੇ ਦੀਆਂ ਫਾਈਲਾਂ ਮਿਲੀਆਂ ਹਨ। ਜਿਸ ਨੂੰ ਲੈ ਕੇ ਮੁੱਖ ਮੰਤਰੀ ਨੇ ਵੀ ਟਵੀਟ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰ ਕੇ ਲਿਖਿਆ, ''ਪਿਛਲੀ ਸਰਕਾਰ ਵੇਲੇ ਜਾਰੀ ਕੀਤੀ ਵਜੀਫਾ ਰਾਸ਼ੀ ਦੀਆਂ ਫ਼ਾਈਲਾਂ ਮੇਰੇ ਕੋਲ ਆਈਆਂ..ਪ੍ਰਾਈਵੇਟ ਅਦਾਰਿਆਂ ਨੂੰ ਦਿੱਤੇ ਫੰਡਾਂ ‘ਚ ਗੜਬੜੀ ਦਿਖਾਈ ਦਿੱਤੀ..ਜਾਂਚ ਲਈ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਾਡੇ SC ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲਾਉਣ ਵਾਲੇ ਦੋਸ਼ੀਆਂ ਖ਼ਿਲਾਫ਼ ਜ਼ਰੂਰ ਕਾਰਵਾਈ ਕਰਾਂਗੇ..ਲੋਕਾਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ''

file photo 

ਦੱਸ ਦਈਏ ਕਿ ਮੁੱਖ ਮੰਤਰੀ ਦੇ ਟਵੀਟ ਤੋਂ ਬਾਅਦ ਵਿਧਾਇਕਾਂ ਨਰਿੰਦਰ ਕੌਰ ਭਰਾਜ ਨੇ ਵੀ ਟਵੀਟ ਕੀਤਾ ਹੈ।  ਨਰਿੰਦਰ ਕੌਰ ਭਰਾਜ ਨੇ ਲਿਖਿਆ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਰੋੜਾਂ ਰੁਪਏ ਦੇ "ਐਸਸੀ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ" ਘੁਟਾਲੇ ਦੀ ਜਾਂਚ ਮੁੜ ਖੋਲ੍ਹੀ ਹੈ।

file photo

ਮੈਂ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸੁਆਗਤ ਕਰਦੀ ਹਾਂ ਕਿਉਂਕਿ ਗਰੀਬ ਲੋਕਾਂ ਦੇ ਪੈਸੇ ਨੂੰ ਚੂਨਾ ਲਗਾਇਆ ਗਿਆ ਹੈ। ਇਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement