ਟਰਾਂਸਪੋਰਟ ਮਾਫ਼ੀਆ ਦੇ ਖ਼ਾਤਮੇ ਲਈ ਪੰਜਾਬ ਤੋਂ ਦਿੱਲੀ ਏਅਰਪੋਰਟ ਤਕ ਚਲਾਈਆਂ ਵਾਲਵੋ ਬਸਾਂ : ਲਾਲਜੀਤ ਭੁੱਲਰ
Published : Jul 13, 2022, 12:24 am IST
Updated : Jul 13, 2022, 12:24 am IST
SHARE ARTICLE
image
image

ਟਰਾਂਸਪੋਰਟ ਮਾਫ਼ੀਆ ਦੇ ਖ਼ਾਤਮੇ ਲਈ ਪੰਜਾਬ ਤੋਂ ਦਿੱਲੀ ਏਅਰਪੋਰਟ ਤਕ ਚਲਾਈਆਂ ਵਾਲਵੋ ਬਸਾਂ : ਲਾਲਜੀਤ ਭੁੱਲਰ

ਚੰਡੀਗੜ੍ਹ, 12 ਜੁਲਾਈ (ਭੁੱਲਰ) : ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਹਾਲ ਹੀ ਵਿਚ ਸ਼ੁਰੂ ਕੀਤੀ ਗਈ ਨਵੀਂ ਵਾਲਵੋ ਬੱਸ ਸੇਵਾ ਦਾ ਲਗਭਗ 17,500 ਸਵਾਰੀਆਂ ਲਾਹਾ ਲੈ ਚੁੱਕੀਆਂ ਹਨ | ਉਨ੍ਹਾਂ ਦਾਅਵਾ ਕੀਤਾ ਕਿ ਬਸ ਸੇਵਾ ਦੇ ਸ਼ੁਰੂ ਹੋਣ ਦੇ 25 ਦਿਨਾਂ ਦੇ ਅੰਦਰ-ਅੰਦਰ ਪੰਜਾਬ ਤੋਂ ਦਿੱਲੀ ਕੌਮਾਂਤਰੀ ਏਅਰਪੋਰਟ ਦਰਮਿਆਨ ਚੱਲਣ ਵਾਲੀ ਵਾਲਵੋ ਬੱਸ ਸੇਵਾ ਟ੍ਰਾਂਸਪੋਰਟ ਮਾਫ਼ੀਆ 'ਤੇ ਕਾਬੂ ਪਾਉਣ ਵਿਚ ਮਦਦਗਾਰ ਸਾਬਤ ਹੋ ਰਹੀ ਹੈ ਕਿਉਂਕਿ ਪ੍ਰਾਈਵੇਟ ਟਰਾਂਸਪੋਰਟਰਾਂ ਦੇ ਮੁਕਾਬਲੇ ਅੱਧੇ ਤੋਂ ਵੀ ਘੱਟ ਕੀਮਤਾਂ ਤੇ ਬਹੁਤ ਥੋੜ੍ਹੇ ਕਿਰਾਏ ਵਿਚ ਸਸਤੀ, ਆਰਾਮਦਾਇਕ ਅਤੇ ਆਲੀਸ਼ਾਨ ਯਾਤਰਾ ਦੀ ਸਹੂਲਤ ਦੇ ਰਹੀਆਂ ਇਨ੍ਹਾਂ ਵਾਲਵੋ ਬੱਸਾਂ ਨੇ ਨਿਜੀ ਟਰਾਂਸਪੋਰਟਰਾਂ ਦੀ ਅਜਾਰੇਦਾਰੀ ਖ਼ਤਮ ਕਰਨ ਦਾ ਮੁੱਢ ਬੰਨ੍ਹ ਦਿਤਾ ਹੈ |
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਰਕਾਰੀ ਵਾਲਵੋ ਬੱਸਾਂ ਦੇ ਚੱਲਣ ਨਾਲ ਪ੍ਰਾਈਵੇਟ ਟਰਾਂਸਪੋਰਟ ਮਾਫ਼ੀਆ ਦਿਨ-ਬ-ਦਿਨ ਬੀਤੇ ਦੀ ਗੱਲ ਬਣਦਾ ਜਾ ਰਿਹਾ ਹੈ ਕਿਉਂਕਿ ਦਹਾਕਿਆਂ ਤੋਂ ਇਸ ਰੂਟ ਤੇ ਸਿਰਫ਼ ਪ੍ਰਾਈਵੇਟ ਟਰਾਂਸਪੋਰਟਰਾਂ ਨੇ ਹੀ ਅਪਣੀਆਂ ਬਸਾਂ ਚਲਾਈਆਂ ਅਤੇ ਲੋਕਾਂ ਨਾਲ ਧੱਕੇਸ਼ਾਹੀ ਕਰ ਕੇ ਉਨ੍ਹਾਂ ਦੀ ਲੁੱਟ ਕਰਦੇ ਰਹੇ | ਮੰਤਰੀ ਨੇ ਕਿਹਾ ਕਿ ਅਕਾਲੀ ਅਤੇ ਕਾਂਗਰਸੀ ਆਗੂ ਅਪਣੇ ਸੌੜੇ ਹਿਤਾਂ ਕਰ ਕੇ ਸਰਕਾਰੀ ਬਸਾਂ ਨੂੰ  ਹਵਾਈ ਅੱਡੇ ਤਕ ਚਲਾਉਣ ਤੋਂ ਰੋਕਦੇ ਰਹੇ |  ਮੰਤਰੀ ਨੇ ਕਿਹਾ ਕਿ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ 20 ਵਾਲਵੋ ਬਸਾਂ ਰੋਜ਼ਾਨਾ ਅੰਮਿ੍ਤਸਰ, ਪਠਾਨਕੋਟ, ਲੁਧਿਆਣਾ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਪਟਿਆਲਾ, ਨਵਾਂਸ਼ਹਿਰ, ਰੋਪੜ, ਮੋਗਾ ਅਤੇ ਚੰਡੀਗੜ੍ਹ ਤੋਂ ਕੌਮਾਂਤਰੀ ਏਅਰਪੋਰਟ ਨਵੀਂ ਦਿੱਲੀ ਤਕ ਚਲ ਰਹੀਆਂ ਹਨ | ਬੱਸ ਕਾਊਾਟਰਾਂ ਤੇ ਟਿਕਟਾਂ ਦੀ ਬੁਕਿੰਗ ਤੋਂ ਇਲਾਵਾ ਏਅਰਪੋਰਟ ਜਾਣ ਦੇ ਚਾਹਵਾਨ ਯਾਤਰੀ ਆਨਲਾਈਨ ਬੁਕਿੰਗ ਦਾ ਵੀ ਨਿਰੰਤਰ ਲਾਭ ਲੈ ਰਹੇ ਹਨ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement