ਅਮਰੂਦ ਮੁਆਵਜ਼ਾ ਘੁਟਾਲਾ: ਗਮਾਡਾ ਕੋਲ ਜਮ੍ਹਾਂ ਹੋਈ ਕਰੀਬ 30 ਕਰੋੜ ਦੀ ਮੁਆਵਜ਼ਾ ਰਾਸ਼ੀ

By : GAGANDEEP

Published : Jul 13, 2023, 9:16 am IST
Updated : Jul 13, 2023, 9:16 am IST
SHARE ARTICLE
photo
photo

ਅਮਰੂਦ ਮੁਆਵਜ਼ਾ ਘੁਟਾਲੇ ਵਿਚ 50 ਤੋਂ ਵੱਧ ਲਾਭਪਾਤਰੀਆਂ ਨੂੰ ਧੋਖੇ ਨਾਲ ਦਿਤਾ ਗਿਆ ਸੀ ਮੁਆਵਜ਼ਾ

 

ਮੋਹਾਲੀ: ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਅਮਰੂਦ ਮੁਆਵਜ਼ਾ ਘੁਟਾਲੇ ਵਿਚ 50 ਤੋਂ ਵੱਧ ਲਾਭਪਾਤਰੀਆਂ ਨੂੰ ਧੋਖੇ ਨਾਲ ਮੁਆਵਜ਼ਾ ਦਿਤਾ ਗਿਆ ਸੀ। ਵਿਜੀਲੈਂਸ ਅਧਿਕਾਰੀਆਂ ਅਨੁਸਾਰ 100 ਤੋਂ ਵੱਧ ਲਾਭਪਾਤਰੀਆਂ ਨੂੰ ਮੁਆਵਜ਼ਾ ਰਾਸ਼ੀ ਦਿਤੀ ਗਈ ਸੀ। ਹੁਣ ਤੱਕ ਦੀ ਜਾਂਚ 'ਚ ਪਤਾ ਲੱਗਾ ਹੈ ਕਿ 50 ਅਜਿਹੇ ਲਾਭਪਾਤਰੀ ਹਨ, ਜਿਨ੍ਹਾਂ ਨੇ ਪਟਵਾਰੀਆਂ ਨਾਲ ਮਿਲੀਭੁਗਤ ਨਾਲ ਧੋਖੇ ਨਾਲ ਮੁਆਵਜ਼ਾ ਲਿਆ ਹੈ।

ਇਹ ਵੀ ਪੜ੍ਹੋ: ਕ੍ਰਿਕਟ ਪ੍ਰਸ਼ੰਸਕਾਂ ਦਾ ਇਤਜ਼ਾਰ ਹੋਇਆ ਖ਼ਤਮ, ਪੀਸੀਏ ਸਟੇਡੀਅਮ 'ਚ ਅੱਜ ਤੋਂ ਸ਼ੁਰੂ ਹੋਵੇਗੀ ਸ਼ੇਰ-ਏ-ਪੰਜਾਬ ਟੀ-20 ਲੀਗ

ਵਿਜੀਲੈਂਸ ਵਲੋਂ ਧੋਖੇ ਨਾਲ ਮੁਆਵਜ਼ਾ ਮੰਗਣ ਵਾਲਿਆਂ ਨੂੰ ਨੋਟਿਸ ਭੇਜਣ ਦੀ ਪ੍ਰਕਿਰਿਆ ਸ਼ੁਰੂ ਕਰ ਦਿਤੀ ਗਈ ਹੈ। ਦੂਜੇ ਪਾਸੇ ਇਸ ਮਾਮਲੇ ਵਿਚ ਧੋਖੇ ਨਾਲ ਮੁਆਵਜ਼ਾ ਲੈਣ ਵਾਲੇ ਕਈ ਲਾਭਪਾਤਰੀਆਂ ਨੇ ਮੁਆਵਜ਼ਾ ਰਾਸ਼ੀ ਵਾਪਸ ਕਰਨੀ ਸ਼ੁਰੂ ਕਰ ਦਿਤੀ ਹੈ। ਕਰੀਬ 30 ਕਰੋੜ ਮੁਆਵਜ਼ਾ ਰਾਸ਼ੀ ਗਮਾਡਾ ਕੋਲ ਜਮ੍ਹਾਂ ਹੋ ਚੁੱਕੀ ਹੈ। ਇਸ ਕੇਸ ਵਿਚ ਦੋ ਆਈਏਐਸ ਅਫਸਰਾਂ ਦੀਆਂ ਪਤਨੀਆਂ ਦੇ ਨਾਂ ਵੀ ਸ਼ਾਮਲ ਹਨ ਜਿਨ੍ਹਾਂ ਨੇ ਫਰਜ਼ੀ ਤਰੀਕੇ ਨਾਲ ਮੁਆਵਜ਼ਾ ਲਿਆ ਸੀ  ਪਰ ਹੁਣ ਤੱਕ ਦੋਵਾਂ ਆਈਏਐਸ ਅਧਿਕਾਰੀਆਂ ਦੀਆਂ ਪਤਨੀਆਂ ਖ਼ਿਲਾਫ਼ ਵਿਜੀਲੈਂਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ: ਮੀਂਹ ਤੋਂ ਬਾਅਦ ਹਿਮਾਚਲ ਦੇ ਲਾਹੌਲ ਸਪੀਤੀ ਵਿਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਹਾਲਾਂਕਿ ਅਧਿਕਾਰੀਆਂ ਦੀਆਂ ਪਤਨੀਆਂ ਵਲੋਂ ਜ਼ਮਾਨਤ ਲਈ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ। ਵਿਜੀਲੈਂਸ ਨੇ ਇਸ ਮਾਮਲੇ ਵਿੱਚ ਤਿੰਨ ਪਟਵਾਰੀਆਂ ਸਮੇਤ 19 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਵਿਚ ਆਉਣ ਵਾਲੇ ਦਿਨਾਂ ਵਿਚ ਗਮਾਡਾ ਦੇ ਬਾਗਬਾਨੀ ਵਿਭਾਗ ਦੇ ਹੋਰ ਸੇਵਾਮੁਕਤ ਅਧਿਕਾਰੀਆਂ ਦੀ ਗ੍ਰਿਫ਼ਤਾਰੀ ਸੰਭਵ ਹੈ। ਸੇਵਾਮੁਕਤੀ ਤੋਂ ਪਹਿਲਾਂ ਅਧਿਕਾਰੀਆਂ ਨੂੰ ਧੋਖੇ ਨਾਲ ਮੁਆਵਜ਼ਾ ਦਿੱਤਾ ਗਿਆ ਅਤੇ ਪਟਵਾਰੀਆਂ ਵਲੋਂ ਲਈ ਗਈ ਰਿਸ਼ਵਤ ਦੀ ਰਕਮ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement