ਮਸ਼ੀਨੀ ਯੁੱਗ 'ਚ ਵੀ ਬਲਦਾਂ ਨਾਲ ਖੇਤੀ ਕਰਨ ਨੂੰ  ਮਜਬੂਰ ਕਿਸਾਨ
Published : Aug 13, 2021, 7:03 am IST
Updated : Aug 13, 2021, 7:03 am IST
SHARE ARTICLE
image
image

ਮਸ਼ੀਨੀ ਯੁੱਗ 'ਚ ਵੀ ਬਲਦਾਂ ਨਾਲ ਖੇਤੀ ਕਰਨ ਨੂੰ  ਮਜਬੂਰ ਕਿਸਾਨ

ਤਿੰਨ ਕਨਾਲ ਪੈਲੀ ਦਾ ਮਾਲਕ ਹੈ ਕੁਲਵੰਤ ਸਿੰਘ

ਗੁਰਦਾਸਪੁਰ, 12 ਅਗੱਸਤ (ਅਵਤਾਰ ਸਿੰਘ): ਅੱਜ ਦੇ ਦੌਰ ਵਿਚ ਸਾਇਦ ਹੀ ਕੋਈ ਕਿਸਾਨ ਹੋਵੇਗਾ ਜੋ ਖੇਤੀ ਦੇ ਪੁਰਾਣੇ ਤਰੀਕਿਆਂ ਨੂੰ  ਵਰਤਣ ਲਈ ਤਿਆਰ ਹੋਵੇਗਾ | ਇਸ ਦਾ ਕਾਰਨ ਇਹ ਹੈ ਕਿ ਇਨ੍ਹਾਂ ਪੁਰਾਣੇ ਤਰੀਕਿਆਂ ਨਾਲ ਮਿਹਨਤ ਅਤੇ ਸਮਾਂ ਬਹੁਤ ਜ਼ਿਆਦਾ ਲਗਦਾ ਹੈ |  ਅਜਿਹੇ ਹਾਲਾਤਾਂ ਵਿਚ ਜੇ ਕੋਈ ਕਿਸਾਨ ਪੁਰਾਣੇ ਖੇਤੀ ਦੇ ਤਰੀਕਿਆਂ ਦੀ ਵਰਤੋਂ ਕਰਦਾ ਹੈ ਤਾਂ ਇਹ ਉਸ ਦਾ ਸੌਂਕ ਹੋਵੇਗਾ ਜਾਂ ਫਿਰ ਮਜਬੂਰੀ | 
ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਪੰਜਗਰਾਈਆਂ ਦੇ ਨਜਦੀਕ ਪਿੰਡ ਮੀਰਪੁਰ ਦਾ ਰਹਿਣ ਵਾਲਾ ਇਕ ਕਿਸਾਨ ਕੁਲਵੰਤ ਸਿੰਘ ਬੀਤੇ ਦਿਨੀਂ ਸੋਸਲ ਮੀਡੀਆ ਤੇ ਮਸਹੂਰ ਹੋਇਆ ਸੀ | ਸੋਸਲ ਮੀਡੀਆ ਤੇ ਵਾਇਰਲ ਹੋਈ ਇਸ ਵੀਡੀਓ ਵਿਚ ਇਹ ਕਿਸਾਨ ਬਲਦਾਂ ਨਾਲ ਆਪਣਾ ਖੇਤ ਜੋਤ ਰਿਹਾ ਸੀ | ਜਦ ਇਸ ਦੇ ਪਿੰਡ ਜਾ ਕੇ ਕਿਸਾਨ ਨਾਲ ਗੱਲਬਾਤ ਕੀਤੀ ਗਈ ਤਾਂ ਪਤਾ ਲੱਗਿਆ ਕਿ ਬਲਦਾਂ ਨਾਲ ਖੇਤੀ ਕਰਨਾ ਇਸ ਦੀ ਮਜਬੂਰੀ ਬਣ ਗਈ ਹੈ | ਕੁਲਵੰਤ ਸਿੰਘ ਤਿੰਨ ਕਨਾਲਾਂ ਪੈਲੀ ਦਾ ਮਾਲਕ ਹੈ ਪਰ ਮਹਿੰਗਾਈ ਦੇ ਦੌਰ ਵਿਚ ਤਿੰਨ ਕਨਾਲਾਂ ਨਾਲ  ਟੱਬਰ ਪਾਲਣਾ ਬਹੁਤ ਮੁਸਕਿਲ ਹੈ | ਬੱਚਿਆਂ ਨੂੰ  ਵੀ ਗਰੀਬੀ ਕਾਰਨ ਪ੍ਰਾਈਵੇਟ ਸਕੂਲਾਂ ਵਿੱਚ ਨਹੀਂ ਪੜ੍ਹਾ ਸਕਦਾ | ਦੋਨੋਂ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਨ | ਗੱਲਬਾਤ ਕਰਦਿਆਂ ਕੁਲਵੰਤ ਸਿੰਘ ਨੇ ਦੱਸਿਆ ਕਿ ਸਰਕਾਰ ਛੋਟੇ ਜਿਮੀਂਦਾਰਾਂ ਦੀ ਲਿਮਟ ਵੀ ਨਹੀਂ ਬਣਾਉਂਦੀ ਅਤੇ ਨਾ ਹੀ ਸਬਸਿਡੀ ਤੇ ਕਰਜਾ ਦਿੰਦੀ ਹੈ | ਜੋ ਕਰਜੇ ਬੈਂਕ ਵਿੱਚੋਂ ਮਿਲਦੇ ਹਨ ਉਨ੍ਹਾਂ ਦੇ ਵਿਆਜ ਕਾਫੀ ਹੈ ਜੋ  ਉਸ ਦੀ ਹੈਸੀਅਤ ਤੋਂ ਬਾਹਰ ਹੈ | ਇਸ ਲਈ ਉਹ ਆਪਣੇ ਖੇਤਾਂ ਵਿਚ ਬਲਦਾਂ ਦੀ ਸਹਾਇਤਾ ਨਾਲ ਹੀ ਖੇਤੀ ਕਰ ਰਿਹਾ ਹੈ | ਉਸ ਨੇ ਦੱਸਿਆ ਕਿ ਕੁਝ ਹੋਰ ਕਿਸਾਨ ਵੀ ਉਸ ਨੂੰ  ਆਪਣੀ ਪੈਲੀ ਵਾਉਣ ਲਈ ਬੁਲਾਉਂਦੇ ਹਨ ਕਿਉਂਕਿ ਖੇਤਾਂ ਦੇ ਕੁਝ ਹਿੱਸਿਆਂ ਵਿਚ ਟ੍ਰੈਕਟਰ ਨਹੀਂ ਜਾ ਸਕਦਾ |
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement