ਸਿੱਧੂ ਦੇ ਸਲਾਹਕਾਰ ਦੀ ਕੈਪਟਨ ਨੂੰ  ਸਲਾਹ
Published : Aug 13, 2021, 6:53 am IST
Updated : Aug 13, 2021, 6:53 am IST
SHARE ARTICLE
image
image

ਸਿੱਧੂ ਦੇ ਸਲਾਹਕਾਰ ਦੀ ਕੈਪਟਨ ਨੂੰ  ਸਲਾਹ

ਮੁੱਖ ਮੰਤਰੀ ਨੂੰ  ਪੰਜਾਬ ਤੇ ਪਾਰਟੀ ਦੀ ਮਜ਼ਬੂਤੀ ਲਈ ਸਿੱਧੂ ਨਾਲ ਮਿਲ ਕੇ ਕੰਮ ਕਰਨਾ ਚਾਹੀਦੈ

ਚੰਡੀਗੜ੍ਹ, 12 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਚਾਰ ਸਲਾਹਕਾਰ ਨਿਯੁਕਤ ਕੀਤੇ ਗਏ ਹਨ | ਨਵਜੋਤ ਸਿੱਧੂ ਤੋਂ ਬਾਅਦ ਉਨ੍ਹਾਂ ਦੇ ਸਲਾਹਕਾਰ ਮਲਵਿੰਦਰ ਸਿੰਘ ਮਾਲੀ ਨੇ ਵੀ ਮੁੱਖ ਮੰਤਰੀ ਉਤੇ ਤਿੱਖੇ ਸ਼ਬਦੀ ਵਾਰ ਕੀਤੇ ਹੈ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨਵਜੋਤ ਸਿੰਘ ਸਿੱਧੂ ਦੀ ਥਾਂ ਸੁਖਬੀਰ ਬਾਦਲ ਨੂੰ  ਪੰਜਾਬ ਦਾ ਮੁੱਖ ਮੰਤਰੀ ਵੇਖਣਾ ਚਾਹੁੰਦੇ ਹਨ |
ਮੱਲੀ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਮੇਰੀ ਸੋਚ ਉਤੇ ਭਰੋਸਾ ਪ੍ਰਗਟਾਇਆ ਹੈ | ਮੈਂ ਹਮੇਸ਼ਾ ਕਾਂਗਰਸ ਦੇ ਅੰਦਰੂਨੀ ਵਿਵਾਦ ਬਾਰੇ ਖੁੱਲ੍ਹ ਕੇ ਬੋਲਿਆ ਹੈ | ਸ. ਮੱਲੀ ਨੇ ਅੱਗੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਅਤੇ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਨਾਲ ਬੇਵਫ਼ਾਈ ਕੀਤੀ | ਉਨ੍ਹਾਂ ਕਿਹਾ ਕਿ ਅੱਜ, ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਚ ਖ਼ਤਰੇ ਬਾਰੇ ਗੱਲ ਕਰ ਕੇ ਕੇਂਦਰ ਤੋਂ 
ਸੁਰੱਖਿਆ ਦੀ ਮੰਗ ਕਰ ਰਹੇ ਹਨ | ਕਿਸਾਨ ਅੰਦੋਲਨ ਨੂੰ  ਲੈ ਕੇ ਪਾਕਿਸਤਾਨ ਦੀ ਸਾਜ਼ਸ਼ ਦੀ ਗੱਲ ਆਖ ਰਹੇ ਹਨ | ਪੰਜਾਬ ਵਿਚ ਡਰ ਅਤੇ ਭੈਅ ਦਾ ਮਾਹੌਲ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ | ਤੁਸੀਂ ਚੀਨ ਨਾਲ ਸਮਝੌਤਾ ਕਰਦੇ ਹੋ ਪਰ ਪੰਜਾਬ ਦੇ ਹਾਲਾਤ ਕਿਉਂ ਖ਼ਰਾਬ ਕੀਤੇ ਜਾ ਰਹੇ ਹਨ |
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ  ਨਵਜੋਤ ਸਿੰਘ ਸਿੱਧੂ ਦੇ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ | ਅੱਜ ਕੈਪਟਨ ਅਮਰਿੰਦਰ ਸਿੰਘ ਨੂੰ  ਸਮਝਣਾ ਪਵੇਗਾ ਕਿ ਚੰਗੇ ਮਾਹੌਲ ਵਿਚ ਛਡਣਾ ਬਿਹਤਰ ਹੈ | ਇਹ ਸਮੇਂ ਦੀ ਹਕੀਕਤ ਹੈ, ਇਸ ਵਿਚ ਕਾਂਗਰਸ ਦਾ ਭਲਾ ਹੈ | ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਪਹਿਲੀ ਸਲਾਹ ਮੰਨ ਲੈਣੀ ਚਾਹੀਦੀ ਹੈ ਕਿ ਇਕ ਨਾਹਰਾ ਹੋਣਾ ਚਾਹੀਦਾ ਹੈ 'ਬਾਕੀ ਗੱਲਾਂ ਬਾਅਦ ਵਿਚ, ਪਹਿਲਾਂ ਪੰਜਾਬ ਪਿਆਰਾ ਹੈ |' ਮਾਲੀ ਨੇ ਕੈਪਟਨ ਨੂੰ  ਸਲਾਹ ਦਿਤੀ ਕਿ ਉਹ ਪੁਰਾਣਾ ਸੱਭ ਕੁੱਝ ਭੁੱਲ ਕੇ ਪਾਰਟੀ ਤੇ ਪੰਜਾਬ ਨੂੰ  ਮਜ਼ਬੂਤ ਕਰਨ ਲਈ ਕੰਮ ਕਰਨ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement