ਮੁੱਖ ਮੰਤਰੀ ਨੇ ਕੋਰੋਨਾ ਵਲੰਟੀਅਰਾਂ ਨੂੰ ਖੇਡ ਕਿੱਟਾਂ ਵੰਡਣ ਦੀ ਕੀਤੀ ਸ਼ੁਰੂਆਤ
Published : Aug 13, 2021, 7:00 am IST
Updated : Aug 13, 2021, 7:00 am IST
SHARE ARTICLE
image
image

ਮੁੱਖ ਮੰਤਰੀ ਨੇ ਕੋਰੋਨਾ ਵਲੰਟੀਅਰਾਂ ਨੂੰ ਖੇਡ ਕਿੱਟਾਂ ਵੰਡਣ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 12 ਅਗੱਸਤ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਕੌਮਾਂਤਰੀ ਯੁਵਕ ਦਿਵਸ' ਮੌਕੇ ਪੇਂਡੂ ਤੇ ਸ਼ਹਿਰੀ ਖੇਤਰ ਦੇ ਕੋਰੋਨਾ ਵਲੰਟੀਅਰਾਂ ਨੂੰ ਖੇਡ ਕਿੱਟਾਂ ਵੰਡਣ ਦੀ ਸ਼ੁਰੂਆਤ ਕੀਤੀ ਜਿਨ੍ਹਾਂ ਨੇ ਇਸ ਮਹਾਂਮਾਰੀ ਦੀ ਦੂਜੀ ਲਹਿਰ ਵਿਰੁਧ ਸੂਬਾ ਸਰਕਾਰ ਵਲੋਂ ਵਿੱਢੀ ਜੰਗ ਵਿਚ ਬੇਹੱਦ ਅਹਿਮ ਯੋਗਦਾਨ ਪਾਇਆ | ਇਸ ਉਦਮ ਦੀ ਅੰਸ਼ਿਕ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਅਪਣੇ ਸਰਕਾਰੀ ਨਿਵਾਸ ਸਥਾਨ 'ਤੇ ਨਿਜੀ ਤੌਰ 'ਤੇ 10 ਵਲੰਟੀਅਰਾਂ ਨੂੰ ਖੇਡ ਕਿੱਟਾਂ ਦੀ ਵੰਡ ਕੀਤੀ |
ਨੌਜਵਾਨਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਵਲੋਂ ਕੋਰੋਨਾ ਵਾਇਰਸ ਦੇ ਹੋਰ ਫੈਲਾਅ ਨੂੰ ਰੋਕਣ ਲਈ ਲੋਕਾਂ ਵਿਚ ਸਿਹਤ ਸਬੰਧੀ ਪ੍ਰੋਟੋਕਾਲਾਂ ਅਤੇ ਟੀਕਾਕਰਨ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਹਿਤ ਪਾਏ ਯੋਗਦਾਨ ਲਈ ਸ਼ਲਾਘਾ ਕੀਤੀ | ਸੂਬੇ ਵਿਚ ਕੋਵਿਡ ਕਰ ਕੇ 16000 ਮੌਤਾਂ 'ਤੇ ਅਫ਼ਸੋਸ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਨੌਜਵਾਨਾਂ ਵਲੋਂ ਵੱਡੀ ਪੱਧਰ 'ਤੇ ਖ਼ਾਸ ਤੌਰ 'ਤੇ ਦੂਜੀ ਲਹਿਰ ਦੌਰਾਨ ਲੋਕਾਂ ਨੂੰ ਤੁਰਤ ਇਲਾਜ ਕਰਵਾਉਣ ਅਤੇ ਟੀਕਾਕਰਨ ਲਈ ਪ੍ਰੇਰਿਤ ਨਾ ਕੀਤਾ ਜਾਂਦਾ ਤਾਂ ਇਹ ਗਿਣਤੀ ਵੱਧ ਵੀ ਹੋ ਸਕਦੀ ਸੀ | ਮੁੱਖ ਮੰਤਰੀ ਨੇ ਇਨ੍ਹਾਂ ਵਲੰਟੀਅਰਾਂ ਨੂੰ ਅਮਰੀਕਾ ਵਰਗੇ ਦੇਸ਼ਾਂ ਅਤੇ ਕਈ ਸੂਬਿਆਂ ਵਿਚ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਤੀਜੀ ਲਹਿਰ ਦੀ ਸੰਭਾਵਨਾ ਨੂੰ ਦੇਖਦੇ ਹੋਏ ਲੋਕ ਜਾਗਰੂਕਤਾ ਮੁਹਿੰਮ ਜਾਰੀ ਰੱਖਣ ਲਈ ਵੀ ਕਿਹਾ | 
ਯੁਵਕ ਸੇਵਾਵਾਂ ਵਿਭਾਗ ਦੇ ਉਪਰਾਲਿਆਂ ਦੀ ਸ਼ਲਾਘਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡ ਕਿੱਟਾਂ ਦਿਤੇ ਜਾਣ ਨਾਲ ਉਨ੍ਹਾਂ ਨੂੰ ਵੱਡੀ ਪੱਧਰ 'ਤੇ ਖੇਡ ਗਤੀਵਿਧੀਆਂ ਵਿਚ ਸ਼ਮੂਲੀਅਤ ਕਰਨ ਲਈ ਉਤਸ਼ਾਹ ਮਿਲੇਗਾ ਅਤੇ ਉਨ੍ਹਾਂ ਖਿਡਾਰੀਆਂ ਤੋਂ ਪ੍ਰੇਰਨਾ ਵੀ ਮਿਲੇਗੀ ਜਿਨ੍ਹਾਂ ਨੇ ਹਾਲ ਹੀ ਵਿਚ ਟੋਕੀਉ ਵਿਖੇ ਹੋਈਆਂ ਉਲੰਪਿਕ ਖੇਡਾਂ ਵਿਚ ਸ਼ਾਨਦਾਰ ਕਾਰਗੁਜ਼ਾਰੀ ਵਿਖਾਈ | ਇਸ ਮੌਕੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁੱਖ ਮੰਤਰੀ ਨੂੰ ਕੋਵਿਡ ਦੀ ਸਥਿਤੀ ਵਿਚ ਹੋਰ ਸੁਧਾਰ ਹੋਣ ਦੀ ਸੂਰਤ ਵਿਚ ਸਤੰਬਰ-ਅਕਤੂਬਰ ਦੌਰਾਨ ਸੰਭਾਵੀ ਤੌਰ 'ਤੇ ਹੋਣ ਵਾਲੀ ਮੈਗਾ ਯੂਥ ਕਾਨਫ਼ਰੰਸ ਦੀ ਪ੍ਰਧਾਨਗੀ ਕਰਨ ਦੀ ਵੀ ਬੇਨਤੀ ਕੀਤੀ ਤਾਂ ਜੋ ਨੌਜਵਾਨਾਂ ਨੂੰ ਅਪਣੀ ਊਰਜਾ ਦਾ ਸਕਾਰਾਤਮਕ ਇਸਤੇਮਾਲ ਕਰਨ ਦੀ ਪ੍ਰੇਰਨਾ ਮਿਲ ਸਕੇ | ਉਨ੍ਹਾਂ ਅੱਗੇ ਕਿਹਾ ਕਿ ਮਾਰਚ 2019 ਵਿਚ ਤਕਰੀਬਨ ਇਕ ਲੱਖ ਨੌਜਵਾਨਾਂ ਦੀ ਸ਼ਮੂਲੀਅਤ ਵਾਲੀ ਮੈਰਾਥਾਨ ਨੂੰ ਮਿਲੇ ਹੁੰਗਾਰੇ ਨੂੰ ਵੇਖਦੇ ਹੋਏ 1.5 ਲੱਖ ਨੌਜਵਾਨਾਂ ਦੀ ਸ਼ਮੂਲੀਅਤ ਵਾਲੀ ਇਕ ਹੋਰ ਮੈਰਾਥਾਨ ਦੀ ਯੋਜਨਾਬੰਦੀ ਵੀ ਕੀਤੀ ਜਾ ਰਹੀ ਹੈ | 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement