ਗੰਨਾ ਕਾਸ਼ਤਕਾਰਾਂ ਨੂੰ ਅਦਾਇਗੀ ਲਈ 100 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ
Published : Aug 13, 2022, 6:29 am IST
Updated : Aug 13, 2022, 6:29 am IST
SHARE ARTICLE
image
image

ਗੰਨਾ ਕਾਸ਼ਤਕਾਰਾਂ ਨੂੰ ਅਦਾਇਗੀ ਲਈ 100 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ

 

ਚੰਡੀਗੜ੍ਹ, 12 ਅਗੱਸਤ (ਭੁੱਲਰ): ਕਿਸਾਨਾਂ ਨਾਲ ਕੀਤੇ ਇਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਵੀਰਵਾਰ (11 ਅਗੱਸਤ) ਨੂੰ ਗੰਨਾ ਕਾਸ਼ਤਕਾਰਾਂ ਦੀ 100 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰ ਦਿਤੀ ਜੋ ਅੱਜ ਕਿਸਾਨਾਂ ਦੇ ਖਾਤਿਆਂ ਵਿਚ ਜਮ੍ਹਾਂ ਵੀ ਹੋ ਚੁਕੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਭਰ ਦੀਆਂ ਸਰਕਾਰੀ/ਸਹਿਕਾਰੀ ਖੰਡ ਮਿਲਾਂ ਵਲ ਕੁਲ 295.60 ਕਰੋੜ ਰੁਪਏ ਦਾ ਬਕਾਇਆ ਖੜਾ ਹੈ। ਉਨ੍ਹਾਂ ਕਿਹਾ ਕਿ ਇਸ ਵਿਚੋਂ 100 ਕਰੋੜ ਰੁਪਏ ਸਰਕਾਰ ਵਲੋਂ ਲੰਘੀ 29 ਜੁਲਾਈ ਨੂੰ ਅਦਾ ਕੀਤੇ ਗਏ ਸਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਗੰਨਾ ਕਾਸ਼ਤਕਾਰਾਂ ਦਾ ਹੁਣ ਸੂਗਰਫੈੱਡ ਵਲ 195.60 ਕਰੋੜ ਰੁਪਏ ਦਾ ਬਕਾਇਆ ਖੜਾ ਸੀ ਅਤੇ ਉਨ੍ਹਾਂ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ 100 ਕਰੋੜ ਰੁਪਏ 15 ਅਗੱਸਤ ਤਕ ਜਾਰੀ ਕਰ ਦਿਤੇ ਜਾਣਗੇ ਜਦਕਿ ਬਾਕੀ 95.60 ਕਰੋੜ ਰੁਪਏ ਦਾ ਬਕਾਇਆ 7 ਸਤੰਬਰ ਤਕ ਨਿਪਟਾ ਦਿਤਾ ਜਾਵੇਗਾ। ਇਸੇ ਵਾਅਦੇ ਨੂੰ ਪੂਰਾ ਕਰਦੇ ਹੋਏ ਮੁੱਖ ਮੰਤਰੀ ਨੇ ਦਸਿਆ ਕਿ ਆਮ ਆਦਮੀ ਦੀ ਸਰਕਾਰ ਨੇ ਵੀਰਵਾਰ ਨੂੰ ਸ਼ੂਗਰਫੈੱਡ ਰਾਹੀਂ ਗੰਨਾ ਕਾਸ਼ਤਕਾਰਾਂ ਲਈ 100 ਕਰੋੜ ਰੁਪਏ ਜਾਰੀ ਕਰ ਦਿਤੇ ਹਨ ਅਤੇ ਅੱਜ ਕਿਸਾਨਾਂ ਦੇ ਖਾਤਿਆਂ ਵਿਚ ਜਮ੍ਹਾਂ ਵੀ ਕਰਵਾ ਦਿਤੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਅਤੇ ਸਹਿਕਾਰੀ ਖੰਡ ਮਿਲਾਂ ਦੇ ਸਾਰੇ ਬਕਾਏ ਅਦਾ ਕਰਨ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਦਸਿਆ ਕਿ ਫਗਵਾੜਾ ਖੰਡ ਮਿੱਲ ਨੂੰ ਛੱਡ ਕੇ ਬਾਕੀ ਪ੍ਰਾਈਵੇਟ ਖੰਡ ਮਿਲਾਂ ਨੇ ਵੀ ਭਰੋਸਾ ਦਿਤਾ ਹੈ ਕਿ ਉਹ 7 ਸਤੰਬਰ ਤਕ ਕਿਸਾਨਾਂ ਦੇ ਖੰਡ ਮਿੱਲਾਂ ਵਲ ਬਕਾਏ ਅਦਾ ਕਰ ਦੇਣਗੀਆਂ।
ਮੁੱਖ ਮੰਤਰੀ ਨੇ ਅੱਗੇ ਦਸਿਆ ਕਿ 100 ਕਰੋੜ ਰੁਪਏ ਦੀ ਅਦਾਇਗੀ ਕਰਨ ਨਾਲ ਸੂਬੇ ਵਿਚ ਸਹਿਕਾਰੀ ਖੰਡ ਮਿਲਾਂ ਹੁਣ ਤਕ ਗੰਨੇ ਦੇ 619.62 ਕਰੋੜ ਰੁਪਏ ਦੇ ਕੁਲ ਬਕਾਏ ਵਿਚੋਂ 526.27 ਕਰੋੜ ਰੁਪਏ ਦੀ ਅਦਾਇਗੀ ਕਰ ਚੁਕੀਆਂ ਹਨ। ਇਹ ਅਦਾਇਗੀ ਸਾਲ 2021-22 ਦੇ ਸੀਜ਼ਨ ਦੀ ਹੈ ਅਤੇ ਸੂਬਾ ਸਰਕਾਰ ਬਕਾਏ ਦੀ ਅਦਾਇਗੀ ਬਿਨਾਂ ਕਿਸੇ ਦੇਰੀ ਤੋਂ ਕਰਨ ਲਈ ਸੁਹਿਰਦ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿਤਾਂ ਦੀ ਰਾਖੀ ਵਚਨਬੱਧ ਹੈ।

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement