ਮੰਤਰੀ ਸਮੂਹ ਵਲੋਂ ‘ਲੰਪੀ ਸਕਿਨ’ ਦੀ ਰੋਕਥਾਮ ਲਈ ਗੋਟ ਪਾਕਸ ਦਵਾਈ ਦੀਆਂ 3.33 ਲੱਖ ਹੋਰ ਖ਼ੁਰਾਕਾਂ ਮੰਗਵਾਉਣ ਦੇ ਨਿਰਦੇਸ਼
Published : Aug 13, 2022, 6:37 am IST
Updated : Aug 13, 2022, 6:37 am IST
SHARE ARTICLE
image
image

ਮੰਤਰੀ ਸਮੂਹ ਵਲੋਂ ‘ਲੰਪੀ ਸਕਿਨ’ ਦੀ ਰੋਕਥਾਮ ਲਈ ਗੋਟ ਪਾਕਸ ਦਵਾਈ ਦੀਆਂ 3.33 ਲੱਖ ਹੋਰ ਖ਼ੁਰਾਕਾਂ ਮੰਗਵਾਉਣ ਦੇ ਨਿਰਦੇਸ਼


ਟੀਕਾਕਰਨ ਦਾ ਰੋਜ਼ਾਨਾ ਟੀਚਾ ਦੁੱਗਣਾ ਕਰ ਕੇ 50,000 ਕਰਨ ਲਈ ਕਿਹਾ

ਚੰਡੀਗੜ੍ਹ, 12 ਅਗੱਸਤ (ਭੁੱਲਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੰਪੀ ਸਕਿਨ ਦੀ ਰੋਕਥਾਮ ਲਈ ਪ੍ਰਭਾਵੀ ਨਿਗਰਾਨੀ ਰੱਖਣ ਲਈ ਗਠਤ ਕੀਤੇ ਗਏ ਮੰਤਰੀ ਸਮੂਹ ਨੇ ਅੱਜ ‘ਲੰਪੀ ਸਕਿਨ’ ਦੀ ਰੋਕਥਾਮ ਲਈ ਗੋਟ ਪਾਕਸ ਦਵਾਈ ਦੀਆਂ 3.33 ਲੱਖ ਹੋਰ ਖ਼ੁਰਾਕਾਂ ਮੰਗਵਾਉਣ ਦੇ ਨਿਰਦੇਸ਼ ਦਿਤੇ ਹਨ।
ਇਥੇ ਪੰਜਾਬ ਭਵਨ ਵਿਖੇ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਿਰਦੇਸ਼ ਦਿਤੇ ਕਿ 3 ਲੱਖ 33 ਹਜ਼ਾਰ ਹੋਰ ਖੁਰਾਕਾਂ ਦੇਸ਼ ਦੀਆਂ ਪ੍ਰਵਾਨਤ ਪਸ਼ੂ ਸੰਸਥਾਵਾਂ ਤੋਂ ਤੁਰਤ ਮੰਗਵਾ ਕੇ ਸੂਬੇ ਦੇ ਸਮੂਹ ਜ਼ਿਲ੍ਹਿਆਂ ਵਿਚ ਪੁੁੱਜਦੀਆਂ ਕੀਤੀਆਂ ਜਾਣ ਤਾਂ ਜੋ ਟੀਕਾਕਰਨ ਮੁਹਿੰਮ ਵਿਚ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ।
ਮੰਤਰੀ ਸਮੂਹ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪਸ਼ੂ ਪਾਲਕਾਂ ਦੇ ਹਿਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਰੋਜ਼ਾਨਾ ਬੀਮਾਰੀ ਸਬੰਧੀ ਚਲ ਰਹੇ ਰਾਹਤ ਕਾਰਜਾਂ ਦੀ ਰੀਪੋਰਟ ਲੈ ਰਹੇ ਹਨ।
ਪਸ਼ੂਆਂ ਨੂੰ ਲਾਏ ਜਾ ਰਹੇ ਗੋਟ ਪਾਕਸ ਦੇ ਟੀਕਿਆਂ ਸਬੰਧੀ ਕੰਮ ਦੀ ਸਮੀਖਿਆ ਕਰਦਿਆਂ ਮੰਤਰੀ ਸਮੂਹ ਨੇ ਹਦਾਇਤ ਕੀਤੀ ਕਿ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਇਹ ਟੀਚਾ ਦੁੱਗਣਾ ਕਰ ਕੇ ਰੋਜ਼ਾਨਾ 50,000 ਕੀਤਾ ਜਾਵੇ। ਇਹ ਵੀ ਯਕੀਨੀ ਬਣਾਇਆ ਜਾਵੇ ਕਿ ਪਸ਼ੂਆਂ ਦਾ ਟੀਕਾਕਰਨ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦਸਿਆ ਕਿ ਹੁਣ ਤਕ 1 ਲੱਖ 30 ਹਜ਼ਾਰ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।
ਮੀਟਿੰਗ ਦੌਰਾਨ ਮੰਤਰੀ ਸਮੂਹ ਦੀ ਕਮੇਟੀ ਦੇ ਮੈਂਬਰ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ, ਪੇਂਡੂ ਵਿਕਾਸ ਵਿਭਾਗ ਦੇ ਵਿੱਤ ਕਮਿਸ਼ਨਰ ਕੇ. ਸਿਵਾ ਪ੍ਰਸਾਦ ਅਤੇ ਡਾਇਰੈਕਟਰ ਪਸ਼ੂ ਪਾਲਣ ਡਾ. ਸੰਜੀਵ ਗੋਇਲ ਮੌਜੂਦ ਰਹੇ ਜਦਕਿ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਟੀ ਲੁਧਿਆਣਾ ਦੇ ਵੈਟਰਨਰੀ ਸਾਇੰਸ ਕਾਲਜ ਦੇ ਡੀਨ ਡਾ. ਐਸ.ਪੀ.ਐਸ. ਘੁੰਮਣ ਅਤੇ ਡਾਇਰੈਕਟਰ ਕਲੀਨਿਕਸ ਡਾ. ਐਸ.ਐਸ. ਰੰਧਾਵਾ ਵੀਡੀਉ ਕਾਨਫ਼ਰੰਸਿੰਗ ਰਾਹੀਂ ਜੁੜੇ।
ਕੈਬਨਿਟ ਮੰਤਰੀਆਂ ਨੇ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ ਕਿ ਉਹ ਸੂਬੇ ਦੇ ਪਸ਼ੂਆਂ ਲਈ ਕੈਲਸ਼ੀਅਮ, ਵਿਟਾਮਿਨ ਅਤੇ ਹੋਰ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਾਉਣ ਹਿੱਤ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਨ।

 ਇਸ ਤੋਂ ਇਲਾਵਾ ਬੀਮਾਰੀ ’ਤੇ ਕਾਬੂ ਪੈਣ ਤਕ ਸੂਬੇ ਵਿਚ ਕੋਈ ਪਸ਼ੂ ਮੇਲਾ ਨਾ ਕਰਵਾਉਣ ਅਤੇ ਦੂਜੇ ਸੂਬਿਆਂ ਤੋਂ ਪੰਜਾਬ ਵਿਚ ਪਸ਼ੂਆਂ ਦੇ ਦਾਖ਼ਲੇ ’ਤੇ ਰੋਕ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਮੰਤਰੀ ਸਮੂਹ ਨੇ ਸੂਬੇ ਵਿਚ ਮੱਛਰਾਂ ਦੀ ਦਵਾਈ ਦੇ ਛਿੜਕਾਅ ਸਬੰਧੀ ਕਾਰਜਾਂ ਦੀ ਵੀ ਸਮੀਖਿਆ ਕੀਤੀ।
ਮੰਤਰੀ ਸਮੂਹ ਨੇ ਦਸਿਆ ਕਿ ਮਰੇ ਹੋਏ ਪਸ਼ੂਆਂ ਨੂੰ ਖੁਲ੍ਹੇ ਵਿਚ ਸੁੱਟਣ ਤੋਂ ਰੋਕਣ ਲਈ ਸਰਕਾਰ ਨੇ ਬੀ.ਡੀ.ਪੀ.ਓਜ਼ ਨੂੰ ਫ਼ੰਡ ਜਾਰੀ ਕਰ ਕੇ ਇਹ ਹਦਾਇਤ ਕੀਤੀ ਹੈ ਕਿ ਉਹ ਅਪਣੇ ਅਧੀਨ ਖੇਤਰਾਂ ਵਿਚ ਜੇ.ਸੀ.ਬੀ. ਦਾ ਪ੍ਰਬੰਧ ਕਰਨ ਅਤੇ ਮਰੇ ਹੋਏ ਪਸ਼ੂਆਂ ਨੂੰ ਦਫ਼ਨਾਉਣਾ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਸਰਪੰਚਾਂ ਨਾਲ ਨਿਰੰਤਰ ਰਾਬਤਾ ਰੱਖਣ। ਮੰਤਰੀਆਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮਰੇ ਪਸ਼ੂਆਂ ਨੂੰ ਖੁਲ੍ਹੇ ਵਿਚ ਨਾ ਸੁੱਟਣ। ਇਸੇ ਦੌਰਾਨ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੀੜਤ ਪਸ਼ੂਆਂ ਦਾ ਦੁੱਧ ਨਾ ਪੀਣ ਸਬੰਧੀ ਅਫ਼ਵਾਹਾਂ ਨੂੰ ਰੱਦ ਕਰਦਿਆਂ ਕਿਹਾ ਕਿ ਦੁੱਧ ਨੂੰ ਚੰਗੀ ਤਰ੍ਹਾਂ ਉਬਾਲ ਕੇ ਪੀਣ ਨਾਲ ਮਨੁੱਖੀ ਸਰੀਰ ਨੂੰ ਇਹ ਬੀਮਾਰੀ ਪ੍ਰਭਾਵਤ ਨਹੀਂ ਕਰਦੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿਚ ਕਿਸਾਨਾਂ ਨਾਲ ਖੜੀ ਹੈ ਅਤੇ ਇਸ ਬੀਮਾਰੀ ਦੀ ਰੋਕਥਾਮ ਲਈ ਹਰ ਸੰਭਵ ਸਹਾਇਤਾ ਲਈ ਵਚਨਬੱਧ ਹੈ।

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement