ਗੜ੍ਹਸ਼ੰਕਰ 'ਚ ਕਾਰ ਤੇ ਕੈਂਟਰ ਵਿਚਾਲੇ ਹੋਈ ਭਿਆਨਕ ਟੱਕਰ, 3 ਲੋਕਾਂ ਦੀ ਮੌਤ
Published : Aug 13, 2022, 2:34 pm IST
Updated : Aug 13, 2022, 3:22 pm IST
SHARE ARTICLE
Accident
Accident

4 ਲੋਕ ਗੰਭੀਰ ਜ਼ਖਮੀ

 

ਗੜ੍ਹਸ਼ੰਕਰ: ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਭਿਆਨਕ ਹਾਦਸਾ ਵਾਪਰ ਗਿਆ। ਇਥੇ ਇਕ ਕਾਰ ਅਤੇ ਕੈਂਟਰ ਵਿਚਾਲੇ ਭਿਆਨਕ ਟੱਕਰ ਹੋ ਗਈ। ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਲ ਹੈ। ਮ੍ਰਿਤਕਾਂ ਦੀ ਪਛਾਣ ਰਵਿੰਦਰ ਸਿੰਘ (40) ਪੁੱਤਰ ਅਮਰਜੀਤ ਸਿੰਘ, ਦਿੱਵਿਆ ਰਾਣੀ (32) ਪਤਨੀ ਰਵਿੰਦਰ ਸਿੰਘ, ਜੈਵਿਕ (1) ਪੁੱਤਰ ਸੌਰਵ ਵਜੋਂ ਹੋਈ ਹੈ।

 

AccidentAccident

 

ਇਸ ਹਾਦਸੇ 'ਚ 4 ਜਾਣੇ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਪੀ.ਜੀ.ਆਈ. ਚੰਡੀਗੜ੍ਹ 'ਚ ਰੈਫ਼ਰ ਕੀਤਾ ਗਿਆ ਹੈ। ਕਾਰ ਸਵਾਰ ਪੰਜੌਰ (ਹਰਿਆਣਾ) ਦੇ ਰਹਿਣ ਵਾਲੇ ਹਨ ਜੋ ਆਪਣੇ ਰਿਸ਼ਤੇਦਾਰੀ 'ਚ ਮਿਲਣ ਲਈ ਹੁਸ਼ਿਆਰਪੁਰ ਨੂੰ ਜਾ ਰਹੇ ਸਨ ਕਿ ਇਹ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਕੈਂਟਰ ਵਲੋਂ ਦੂਜੇ ਵਾਹਨ ਨੂੰ ਓਵਰਟੇਕ ਕਰਨ ਸਮੇਂ ਅਣਗਹਿਲੀ ਕਾਰਨ ਵਾਪਰਿਆ।

 

DEATHDEATH

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement