ਪੰਜਾਬ ਵੱਡੇ ਸੰਵਿਧਾਨਕ ਸੰਕਟ ਵੱਲ ਵੱਧ ਰਿਹਾ ਹੈ- ਰਾਜਪਾਲ ਬਨਵਾਰੀ ਲਾਲ ਪੁਰੋਹਿਤ

By : GAGANDEEP

Published : Aug 13, 2023, 2:08 pm IST
Updated : Aug 13, 2023, 2:39 pm IST
SHARE ARTICLE
photo
photo

ਪੰਜਾਬ ਵਿਚ ਨਸ਼ੇ ਘਟਣ ਦੀ ਬਜਾਏ ਵੱਧ ਰਹੇ ਹਨ

 

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਕ ਨਿੱਜੀ ਚੈਨਲ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਪਿਆਰ ਕਰਦਾ ਹਾਂ। ਇਹ ਮਿਹਨਤੀ ਤੇ ਦੇਸ਼ ਭਗਤ ਲੋਕ ਹਨ। ਰਾਜਪਾਲ ਬਣਨ ਤੋਂ ਪਹਿਲਾਂ ਵੀ ਮੈਂ ਪੰਜਾਬ ਵਿਚ ਅਕਸਰ ਆਉਂਦਾ ਰਹਿੰਦਾ ਸੀ। ਮੈਂ ਪੰਜਾਬ ਦੇ ਲੋਕਾਂ ਦੀ ਮਦਦ ਕਰਨਾ ਚਾਹੁੰਦਾ ਹਾਂ ਪਰ ਮੌਜੂਦਾ ਸਰਕਾਰ ਨੂੰ ਇਸ ਲਈ ਸੁਖਾਵਾਂ ਤੇ ਵਿਸ਼ਵਾਸ ਵਾਲਾ ਮਾਹੌਲ ਬਣਾਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਰਾਜਸਥਾਨ ਦੇ ਡਿਡਵਾਨਾ 'ਚ ਬੱਸ ਅਤੇ ਕਾਰ ਦੀ ਹੋਈ ਭਿਆਨਕ ਟੱਕਰ, 7 ਲੋਕਾਂ ਦੀ ਮੌਤ 

ਉਨ੍ਹਾਂ ਕਿਹਾ ਕਿ ਪੰਜਾਬ ਇਕ ਵੱਡੇ ਸੰਵਿਧਾਨਕ ਸੰਕਟ ਵੱਲ ਵਧ ਰਿਹਾ ਹੈ, ਕਿਉਂਕਿ ਸੂਬਾ ਸਰਕਾਰ ਸੰਵਿਧਾਨ ਦੀ ਪ੍ਰਵਾਹ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਨੂੰ ਸੰਵਿਧਾਨ ਤੇ ਕਾਨੂੰਨ ਅਨੁਸਾਰ ਨਾ ਚਲਾਉਣਾ ਸੰਵਿਧਾਨ ਦਾ ਅਪਮਾਨ ਹੈ। ਉਨ੍ਹਾਂ ਕਿਹਾ ਸੂਬੇ ਦਾ ਲਗਾਤਾਰ ਆਰਥਿਕ ਸੰਕਟ ਵੱਲ ਵਧਣਾ ਵੀ ਚਿੰਤਾ ਦਾ ਵਿਸ਼ਾ ਹੈ ਅਤੇ ਮੈਨੂੰ ਪਟਵਾਰੀਆਂ ਤੇ ਆਂਗਣਵਾੜੀਆਂ ਸਮੇਤ ਕਈ ਵਿਭਾਗਾਂ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੂੰ 6 ਤੋਂ 8 ਮਹੀਨੇ ਤੋਂ ਤਨਖ਼ਾਹਾਂ ਨਹੀਂ ਮਿਲੀਆਂ। ਰਾਜਪਾਲ ਨੇ ਕਿਹਾ ਕਿ ਪੰਜਾਬ ਵਿਚ ਨਸ਼ੇ ਘਟਣ ਦਾ ਬਜਾਏ ਵੱਧ ਰਹੇ ਹਨ। 

ਇਹ ਵੀ ਪੜ੍ਹੋ: ਦੁਬਈ 'ਚ 49 ਸਾਲਾ ਦੀਪਤੀ ਰਿਸ਼ੀ ਨੇ ਜਿੱਤਿਆ ਮਿਸਿਜ਼ ਇੰਡੀਆ ਦਾ ਖ਼ਿਤਾਬ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement