ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਰੱਖੇ ਜਾਣਗੇ ਚੌਕੀਦਾਰ, ਚੋਰੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਲਿਆ ਫ਼ੈਸਲਾ
Published : Aug 13, 2023, 8:27 pm IST
Updated : Aug 13, 2023, 8:27 pm IST
SHARE ARTICLE
File Photo
File Photo

ਇਹ ਸਕੀਮ ਸੂਬੇ ਭਰ ਦੇ 2012 ਸਕੂਲਾਂ ਵਿਚ ਸ਼ੁਰੂ ਹੋਵੇਗੀ

 

ਲੁਧਿਆਣਾ : ਸਰਕਾਰੀ ਸਕੂਲਾਂ ਵਿਚ ਪੰਜਾਬ ਸਰਕਾਰ ਵੱਲੋਂ ਚੌਕੀਦਾਰ ਰੱਖਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਫ਼ੈਸਲਾ ਵੱਧ ਰਹੀਆਂ ਚੋਰੀਆਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਿਆ ਗਿਆ ਹੈ। ਫਿਲਹਾਲ ਇਹ ਸਕੀਮ ਸੂਬੇ ਭਰ ਦੇ 2012 ਸਕੂਲਾਂ ਵਿਚ ਸ਼ੁਰੂ ਹੋਵੇਗੀ, ਜਿਸ ਤੋਂ ਬਾਅਦ ਬਾਕੀ ਸਕੂਲਾਂ ਨੂੰ ਵੀ ਇਸ ਸਕੀਮ ਦੇ ਦਾਇਰੇ ਵਿਚ ਲਿਆਂਦਾ ਜਾਵੇਗਾ।

ਪ੍ਰਿੰਸੀਪਲਾਂ ਨੇ ਵੀ ਸਰਕਾਰ ਦੇ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਸ਼ਾਹਪੁਰ ਸਮਾਰਟ ਸਕੂਲ ਦੇ ਪ੍ਰਿੰਸੀਪਲ ਡਾ. ਦਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਿਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਦੇ ਕੀਮਤੀ ਸਮਾਨ ਨੂੰ ਚੋਰੀ ਹੋਣ ਤੋਂ ਬਚਾਉਣ ਲਈ ਜੋ ਪਿਛਲੀਆਂ ਸਰਕਾਰਾਂ ਨਹੀਂ ਕਰ ਸਕੀਆਂ, ਉਹ ਕਰਕੇ ਦਿਖਾ ਦਿੱਤਾ ਹੈ।   

ਸਕੂਲਾਂ ਦੀ ਗਿਣਤੀ 2012 ਦੀ ਹੈ ਜਿਸ ਵਿਚ ਲੁਧਿਆਣਾ ਦੇ 189 ਸਕੂਲ ਸ਼ਾਮਲ ਹਨ। ਇਸ ਸਕੀਮ ਤਹਿਤ ਸਕੂਲ ਦੇ ਚੌਕੀਦਾਰ ਦਾ ਪ੍ਰਬੰਧ ਸਕੂਲ ਪ੍ਰਬੰਧਕ ਕਮੇਟੀਆਂ ਰਾਹੀਂ ਕੀਤਾ ਜਾਵੇਗਾ, ਜਿਸ ਲਈ ਵਿਭਾਗ ਵੱਲੋਂ ਸਕੂਲ ਨੂੰ ਚੌਕੀਦਾਰ ਲਈ 5000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਜੇਕਰ ਕਿਸੇ ਵੀ ਚੌਕੀਦਾਰ ਦਾ ਕੰਮ ਤਸੱਲੀਬਖਸ਼ ਨਾ ਹੋਇਆ ਤਾਂ ਸਕੂਲ ਪ੍ਰਬੰਧਕ ਕਮੇਟੀਆਂ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਚੌਕੀਦਾਰ ਦੀਆਂ ਸੇਵਾਵਾਂ ਖ਼ਤਮ ਕਰ ਦੇਣਗੀਆਂ ਅਤੇ ਨਵਾਂ ਚੌਂਕੀਦਾਰ ਦਾ ਪ੍ਰਬੰਧ ਕੀਤਾ ਜਾਵੇਗਾ।


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement