''ਸੱਚਾਈ ਜਾਣੇ ਬਿਨਾਂ ਨਾ ਦਿੱਤੀ ਜਾਵੇ ਬਲਦੇਵ ਕੁਮਾਰ ਨੂੰ ਸ਼ਰਨ''
Published : Sep 14, 2019, 8:33 am IST
Updated : Sep 14, 2019, 8:33 am IST
SHARE ARTICLE
Baljit Singh Khalsa Daduwal
Baljit Singh Khalsa Daduwal

ਪਾਕਿ ਨਾਗਰਿਕ ਬਲਦੇਵ ਕੁਮਾਰ ਬਾਰੇ ਦਾਦੂਵਾਲ ਦਾ ਵੱਡਾ ਬਿਆਨ

ਚੰਡੀਗੜ੍ਹ: ਪਾਕਿਸਤਾਨ ਵਿਚ ਅਪਣੀ ਜਾਨ ਨੂੰ ਖ਼ਤਰਾ ਹੋਣ ਦਾ ਹਵਾਲਾ ਦੇ ਕੇ ਭਾਰਤ ਵਿਚ ਸ਼ਰਨ ਮੰਗਣ ਵਾਲੇ ਇਮਰਾਨ ਖ਼ਾਨ ਦੀ ਪਾਰਟੀ ਦੇ ਸਾਬਕਾ ਵਿਧਾਇਕ ਬਲਦੇਵ ਕੁਮਾਰ ਇਸ ਸਮੇਂ ਕਾਫ਼ੀ ਸੁਰਖੀਆਂ ਵਿਚ ਆਏ ਹੋਏ ਹਨ। ਹੁਣ ਭਾਈ  ਬਲਜੀਤ ਸਿੰਘ ਦਾਦੂਵਾਲ ਨੇ ਪਾਕਿਸਤਾਨੀ ਨਾਗਰਿਕ ਬਲਦੇਵ ਕੁਮਾਰ ਬਾਰੇ ਬੋਲਦਿਆਂ ਆਖਿਆ ਕਿ ਖ਼ਬਰਾਂ ਤੋਂ ਜਾਣਕਾਰੀ ਮਿਲ ਰਹੀ ਹੈ ਕਿ ਬਲਦੇਵ ਕੁਮਾਰ ਇਕ ਸਿੱਖ ਵਿਧਾਇਕ ਦੇ ਕਤਲ ਮਾਮਲੇ ਵਿਚ ਨਾਮਜ਼ਦ ਹੈ ਅਤੇ ਪਾਕਿਸਤਾਨ ਤੋਂ ਭਗੌੜਾ ਹੋ ਕੇ ਭਾਰਤ ਵਿਚ ਸ਼ਰਨ ਮੰਗ ਰਿਹਾ ਹੈ।

Baldev Kumar Baldev Kumar

ਉਨ੍ਹਾਂ ਆਖਿਆ ਕਿ ਜੇਕਰ ਬਲਦੇਵ ਕੁਮਾਰ ਦਾ ਕਤਲ ਮਾਮਲੇ ਵਿਚ ਕੋਈ ਹੱਥ ਐ ਤਾਂ ਉਸ ਨੂੰ ਇੱਥੇ ਸ਼ਰਨ ਨਹੀਂ ਦਿੱਤੀ ਜਾਣੀ ਚਾਹੀਦੀ ਪਰ ਜੇਕਰ ਉਹ ਕਤਲ ਮਾਮਲੇ ਵਿਚ ਨਿਰਦੋਸ਼ ਹੈ ਤਾਂ ਫਿਰ ਭਾਰਤ ਸਰਕਾਰ ਨੂੰ ਸ਼ਰਨ ਦੇਣ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਦੱਸ ਦਈਏ ਕਿ ਬਲਦੇਵ ਕੁਮਾਰ ਨੇ ਪਿਛਲੇ ਦਿਨੀਂ ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ’ਤੇ ਗੰਭੀਰ ਦੋਸ਼ ਲਗਾਉਂਦਿਆਂ ਆਖਿਆ ਸੀ ਕਿ ਪਾਕਿਸਤਾਨ ਵਿਚ ਘੱਟ ਗਿਣਤੀਆਂ ’ਤੇ ਕਾਫ਼ੀ ਜ਼ੁਲਮ ਕੀਤਾ ਜਾਂਦਾ ਹੈ। ਉਹ ਅਤੇ ਉਨ੍ਹਾਂ ਦਾ ਪਰਿਵਾਰ ਪਾਕਿਸਤਾਨ ਵਿਚ ਸੁਰੱਖਿਅਤ ਨਹੀਂ, ਇਸ ਲਈ ਉਸ ਨੂੰ ਭਾਰਤ ਵਿਚ ਸਿਆਸੀ ਸ਼ਰਨ ਦਿੱਤੀ ਜਾਵੇ।  ਫਿਲਹਾਲ ਦੇਖਣਾ ਇਹ ਹੋਵੇਗਾ ਕਿ ਭਾਰਤ ਸਰਕਾਰ ਬਲਦੇਵ ਕੁਮਾਰ ਨੂੰ ਸ਼ਰਨ ਦਿੰਦੀ ਹੈ ਜਾਂ ਨਹੀਂ?

ਦੇਖੋ ਵੀਡੀਓ:

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement