ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦਵਾਰਾ ਸਾਰਾਗੜ੍ਹੀ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪ
Published : Sep 13, 2020, 1:29 am IST
Updated : Sep 13, 2020, 1:29 am IST
SHARE ARTICLE
image
image

ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦਵਾਰਾ ਸਾਰਾਗੜ੍ਹੀ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ, 12 ਸਤੰਬਰ (ਪਰਮਿੰਦਰਜੀਤ): ਸਾਰਾਗੜ੍ਹੀ ਜੰਗ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਇਥੇ ਸਥਿਤ ਗੁਰਦਵਾਰਾ ਸਾਰਾਗੜ੍ਹੀ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।
ਇਸ ਮੌਕੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਗੁਰਦਵਾਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ। ਉਨ੍ਹਾਂ ਆਖਿਆ ਕਿ ਸਿੱਖ ਕੌਮ ਅੰਦਰ ਸ਼ਹੀਦਾਂ ਦੀ ਇਕ ਲੰਮੀ ਸੂਚੀ ਹੈ ਜਿਸ ਤੋਂ ਪ੍ਰੇਰਣਾ ਲੈ ਕੇ ਅਜੋਕੀ ਪੀੜ੍ਹੀ ਨੂੰ ਧਰਮ ਇਤਿਹਾਸ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਸਾਲ ਇਨ੍ਹਾਂ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ ਲਈ ਗੁਰਦਵਾਰਾ ਸਾਰਾਗੜ੍ਹੀ ਸਾਹਿਬ ਵਿਖੇ ਆਖੰਡ ਪਾਠ ਸਾਹਿਬ ਕਰਵਾਉਂਦੀ ਹੈ। ਇਸ ਮੌਕੇ ਕੁੱਝ ਸ਼ਹੀਦਾਂ ਦੇ ਪ੍ਰਵਾਰਕ ਜੀਅ ਵੀ ਮੌਜੂਦ ਸਨ, ਜਿਨ੍ਹਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਉ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਮੈਨੇਜਰ ਸ. ਸੁਖਰਾਜ ਸਿੰਘ ਆਦਿ ਨੇ ਹਾਜ਼ਰੀ ਭਰੀ।

ਨੰ. 4

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement