ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਲਈ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਮੁਲਾਂਕਣ ਸ਼ੁਰੂ: ਹਰਜੋਤ ਬੈਂਸ
Published : Sep 13, 2022, 12:32 am IST
Updated : Sep 13, 2022, 12:32 am IST
SHARE ARTICLE
image
image

ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਲਈ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਮੁਲਾਂਕਣ ਸ਼ੁਰੂ: ਹਰਜੋਤ ਬੈਂਸ

ਚੰਡੀਗੜ੍ਹ, 12 ਸਤੰਬਰ (ਪਪ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਦਸਿਆ ਕਿ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਸ਼ੁਰੂਆਤੀ ਦੌਰ ਤੋਂ ਹੀ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਸਰਕਾਰ ਨੇ ਬੱਚਿਆਂ ਦੀ ਸਖ਼ਸ਼ੀਅਤ ਦੇ ਵੱਖ-ਵੱਖ ਪਹਿਲੂਆਂ ਦਾ ਮੁਲਾਂਕਣ ਸ਼ੁਰੂ ਕੀਤਾ ਹੈ | ਉਨ੍ਹਾਂ ਦਸਿਆ ਕਿ ਐਸ.ਸੀ.ਈ.ਆਰ.ਟੀ. ਵਲੋਂ ਪ੍ਰੀ-ਪ੍ਰਾਇਮਰੀ (ਐਲ.ਕੇ.ਜੀ. ਅਤੇ ਯੂ.ਕੇ.ਜੀ) ਜਮਾਤਾਂ ਦੇ ਬੱਚਿਆਂ ਦਾ ਪਹਿਲਾ ਮੁਲਾਂਕਣ 12 ਤੋਂ 27 ਸਤੰਬਰ ਤਕ ਕੀਤਾ ਜਾਵੇਗਾ ਅਤੇ ਇਸ ਸਬੰਧੀ ਸਮੂਹ ਅਧਿਕਾਰੀਆਂ ਅਤੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ  ਨਿਰਦੇਸ਼ ਜਾਰੀ ਕਰ ਦਿਤੇ ਗਏ ਹਨ |
ਸਿੱਖਿਆ ਮੰਤਰੀ ਨੇ ਕਿਹਾ ਕਿ ਹਰ ਬੱਚੇ ਦੇ ਮੁਲਾਂਕਣ ਸਬੰਧੀ ਉਸ ਦੇ ਮਾਪਿਆਂ ਨੂੰ  ਵੀ ਜਾਣੂ ਕਰਵਾਇਆ ਜਾਣਾ ਲਾਜ਼ਮੀ ਕੀਤਾ ਗਿਆ ਹੈ | ਉਨ੍ਹਾਂ ਦਸਿਆ ਕਿ ਬੀ.ਐੱਮ.ਟੀਜ. ਨੂੰ  10 ਅਕਤੂਬਰ, 2022 ਤਕ ਸਮੂਹ ਵਿਦਿਆਰਥੀਆਂ ਦਾ ਰਿਕਾਰਡ ਵੈਬ-ਪੋਰਟਲ 'ਤੇ ਅਪਲੋਡ ਕਰਨ ਲਈ ਕਿਹਾ ਗਿਆ ਹੈ | ਕੈਬਨਿਟ ਮੰਤਰੀ ਨੇ ਦਸਿਆ ਕਿ ਪ੍ਰੀ-ਪ੍ਰਾਇਮਰੀ ਜਮਾਤਾਂ ਚਲਾਉਣ ਦਾ ਉਦੇਸ਼ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਨੂੰ  ਪ੍ਰਾਇਮਰੀ ਸਿੱਖਿਆ ਗ੍ਰਹਿਣ ਕਰਨ ਲਈ ਤਿਆਰ ਕਰਨਾ ਅਤੇ ਉਨ੍ਹਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣਾ ਹੈ | ਇਸ ਮੁਲਾਂਕਣ ਨਾਲ ਵਿਭਾਗ ਨੂੰ  ਬੱਚਿਆਂ ਦੇ ਬੌਧਿਕ ਪੱਧਰ ਦੀ ਲੋੜੀਂਦੇ ਮਿਆਰ ਤਕ ਪਹੁੰਚ ਬਾਰੇ ਜਾਣਕਾਰੀ ਮਿਲ ਸਕੇਗੀ |
ਉਨ੍ਹਾਂ ਦਸਿਆ ਕਿ ਇਨ੍ਹਾਂ ਜਮਾਤਾਂ ਲਈ ਸਕੂਲ ਸਿੱਖਿਆ ਵਿਭਾਗ ਵਲੋਂ ਤਿਆਰ ਕੀਤੇ ਪਾਠਕ੍ਰਮ ਅਧੀਨ ਬੱਚਿਆਂ ਨੂੰ  ਖੇਡ ਵਿਧੀ ਰਾਹੀਂ ਗਤੀਵਿਧੀਆਂ ਕਰਵਾਈਆਂ ਜਾਣੀਆਂ ਹਨ | ਉਨ੍ਹਾਂ ਦਸਿਆ ਕਿ ਸਿੱਖਣ ਸਹਾਇਕ ਸਮੱਗਰੀ ਸਮੇਤ ਰਿਪੋਰਟ ਕਾਰਡ ਸਕੂਲਾਂ ਨੂੰ  ਭੇਜੇ ਗਏ ਹਨ | ਰਿਪੋਰਟ ਕਾਰਡ ਨੂੰ  ਭਰਨ ਦਾ ਉਦੇਸ ਬੱਚੇ ਦੇ ਵਿਕਾਸ ਨੂੰ  ਜਾਣਨਾ ਅਤੇ ਸਮਝਣਾ ਹੈ | 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement