ਘਰ ਦੇ ਬਾਹਰ ਖੜ੍ਹੇ ਹੋਣ ਤੋਂ ਰੋਕਣ 'ਤੇ ਨਸ਼ੇੜੀ ਨੇ ਦੋਸਤਾਂ ਨਾਲ ਮਿਲ ਕੇ ਪਿਓ-ਪੁੱਤਰਾਂ 'ਤੇ ਕੀਤਾ ਹਮਲਾ, ਗੰਭੀਰ ਜ਼ਖ਼ਮੀ

By : GAGANDEEP

Published : Sep 13, 2023, 11:23 am IST
Updated : Sep 13, 2023, 11:44 am IST
SHARE ARTICLE
photo
photo

ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ

 

ਪਟਿਆਲਾ: ਸ਼ੁਤਰਾਣਾ ਵਿਚ ਜਦੋਂ ਇਕ ਪਰਿਵਾਰ ਨੇ ਇਕ ਨਸ਼ੇੜੀ ਨੌਜਵਾਨ ਨੂੰ ਘਰ ਦੇ ਸਾਹਮਣੇ ਖੜ੍ਹੇ ਹੋਣ ਤੋਂ ਰੋਕਿਆ ਤਾਂ ਉਸ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਪਿਤਾ ਅਤੇ ਉਸਦੇ ਦੋ ਪੁੱਤਰਾਂ 'ਤੇ ਹਥਿਆਰਾਂ ਨਾਲ ਹਮਲਾ ਕਰ ਦਿਤਾ।

ਇਹ ਵੀ ਪੜ੍ਹੋ: ਜਨਮ ਦਿਨ ਵਾਲੇ ਦਿਨ ਬਦਲੀ 70 ਸਾਲਾ ਬਜ਼ੁਰਗ ਮਹਿਲਾ ਦੀ ਕਿਸਮਤ, ਲੱਗੀ ਕਰੋੜਾਂ ਦੀ ਲਾਟਰੀ

ਤਿੰਨਾਂ ਨੂੰ ਰਾਜਿੰਦਰਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਸ਼ੁਤਰਾਣਾ ਦੇ ਵਾਸੀ ਸਤਪਾਲ ਸਿੰਘ ਦੀ ਸ਼ਿਕਾਇਤ ’ਤੇ ਮੁਲਜ਼ਮ ਜੀਤਰਾਮ ਗੁਲਸ਼ਨ ਰਾਮ, ਸੋਨੂੰ, ਨਰੇਸ਼ ਕੁਮਾਰ, ਗੁਰਦਿਆਲ, ਸ਼ਿੰਦਾ ਰਾਮ, ਸੰਦੀਪ ਅਤੇ ਚੰਦਰਭਾਨ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਜੀ-20 ਸੰਮੇਲਨ 'ਚ ਮਹਿਮਾਨਾਂ ਨੂੰ ਦਿੱਤੀ 'ਇੰਡੀਆ: ਦਿ ਮਦਰ ਆਫ ਡੈਮੋਕਰੇਸੀ' ਕਿਤਾਬ, ਜਾਣੋ ਕਿਉਂ ਹੈ ਖਾਸ

ਸਤਪਾਲ ਨੇ ਦੱਸਿਆ ਕਿ ਨਸ਼ੇ ਦਾ ਆਦੀ ਗੁਆਂਢੀ ਕੁਝ ਦਿਨਾਂ ਤੋਂ ਘਰ ਦੇ ਸਾਹਮਣੇ ਖੜ੍ਹਾ ਹੋ ਜਾਂਦਾ ਸੀ। ਜਦੋਂ ਪੁੱਤਰ ਸ਼ੇਰ ਸਿੰਘ ਅਤੇ ਦਲੇਰ ਸਿੰਘ ਨੇ ਉਸ ਨੂੰ ਰੋਕਿਆ ਤਾਂ ਉਨ੍ਹਾਂ ਵਿਚਕਾਰ ਲੜਾਈ ਹੋ ਗਈ। ਨਸ਼ੇੜੀ ਧਮਕੀਆਂ ਦੇ ਕੇ ਉੱਥੋਂ ਚਲਾ ਗਿਆ। ਦੂਜੇ ਦਿਨ ਖੇਤ ਵਿਚ ਕੰਮ ਕਰ ਰਹੇ ਪਿਤਾ ਤੇ ਪੁੱਤਰਾਂ 'ਤੇ ਹਥਿਆਰਾਂ ਨਾਲ ਹਮਲਾ ਕਰ ਦਿਤਾ। ਹਮਲੇ ਵਿੱਚ ਉਸ ਦੇ ਦੋ ਪੁੱਤਰਾਂ ਸ਼ੇਰ ਸਿੰਘ ਅਤੇ ਦਲੇਰ ਸਿੰਘ ਦੇ ਹੱਥਾਂ ’ਤੇ ਗੰਭੀਰ ਸੱਟਾਂ ਲੱਗੀਆਂ, ਜਦੋਂਕਿ ਉਸ ਦੇ ਵੀ ਕਈ ਥਾਵਾਂ ’ਤੇ ਸੱਟਾਂ ਲੱਗੀਆਂ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement