Fazilka News : ਫਾਜ਼ਿਲਕਾ 'ਚ ਡਿਊਟੀ ਦੌਰਾਨ ਮੁਲਾਜ਼ਮ ਦੀ ਹੋਈ ਮੌਤ, ਨਹਿਰੀ ਵਿਭਾਗ ’ਚ ਬਤੌਰ ਬੇਲਦਾਰ ਵਜੋਂ ਸੀ ਤੈਨਾਤ 

By : BALJINDERK

Published : Sep 13, 2024, 2:42 pm IST
Updated : Sep 13, 2024, 2:42 pm IST
SHARE ARTICLE
ਮ੍ਰਿਤਕ ਉਡੀਕ ਸਿੰਘ
ਮ੍ਰਿਤਕ ਉਡੀਕ ਸਿੰਘ

Fazilka News : ਪਿਤਾ ਦੀ ਮੌਤ ਤੋਂ ਬਾਅਦ ਮਿਲੀ ਸੀ ਨੌਕਰੀ 

Fazilka News : ਫਾਜ਼ਿਲਕਾ 'ਚ ਨਹਿਰੀ ਵਿਭਾਗ 'ਚ ਕੰਮ ਕਰਦੇ ਇਕ ਬੇਲਦਾਰ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ ਗਿਆ ਹੈ। ਮ੍ਰਿਤਕ ਉਡੀਕ ਸਿੰਘ ਦੇ ਪੁੱਤਰ ਭਰਤਵੀਰ ਸਿੰਘ ਨੇ ਦੱਸਿਆ ਕਿ ਉਹ ਪਿੰਡ ਸੋਮੇਵਾਲਾ ਦਾ ਵਸਨੀਕ ਹੈ। ਉਸ ਦੇ ਪਿਤਾ ਉਡੀਕ ਸਿੰਘ ਉਸਦਾ ਦਾਦਾ ਛੋਟਾ ਸਿੰਘ ਦੀ ਮੌਤ ਤੋਂ ਬਾਅਦ ਹੋਈ ਮੌਤ ਕੇਸ ਮਾਮਲੇ ਵਿੱਚ 2003 ਤੋਂ ਉਸ ਦਾ ਪਿਤਾ ਨਹਿਰੀ ਵਿਭਾਗ ਵਿੱਚ ਬਤੌਰ ਬੇਲਦਾਰ ਨੌਕਰੀ ਕਰਦਾ ਸੀ।

ਇਹ ਵੀ ਪੜੋ : Chandigarh News : ਆਂਗਣਵਾੜੀ ਕੇਂਦਰਾਂ ’ਚ ਪੋਸ਼ਣ ਨੂੰ ਹੁਲਾਰਾ ਦੇਣ ਲਈ 'ਕਿਚਨ ਗ੍ਰੀਨਜ਼’ ਪਹਿਲਕਦਮੀ ਦੀ ਸ਼ੁਰੂਆਤ : ਡਾ ਬਲਜੀਤ ਕੌਰ 

ਉਹ ਡਿਊਟੀ 'ਤੇ ਸੀ ਕਿ ਅਚਾਨਕ ਉਸ ਦੀ ਸਿਹਤ ਵਿਗੜ ਗਈ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ 'ਤੇ ਪਹੁੰਚੇ ਪਿੰਡ ਘਟਿਆਂਵਾਲੀ ਦੇ ਕਿਸਾਨ ਜਗਸੀਰ ਸਿੰਘ ਨੇ ਦੱਸਿਆ ਕਿ ਬੇਲਦਾਰ ਉਡੀਕ ਸਿੰਘ ਨੇ ਬਹੁਤ ਹੀ ਮਿਹਨਤ ਨਾਲ ਆਪਣੀ ਡਿਊਟੀ ਨਿਭਾਈ ਹੈ। ਅੱਜ ਤੱਕ ਨਾ ਨਹਿਰੀ ਪਾਣੀ ਦੀ ਚੋਰੀ ਹੋਈ, ਨਾ ਹੀ ਕਦੀ ਕਿਸਾਨਾਂ ਨੂੰ ਕੋਈ ਸ਼ਿਕਾਇਤ ਆਈ। ਉਨ੍ਹਾਂ ਨੇ ਦੱਸਿਆ ਕਿ ਭਾਗਸਰ ਮਾਈਨਰ ਵਿਖੇ ਡਿਊਟੀ ਸੀ। ਇਸ ਦੌਰਾਨ ਉਹ ਡਿਊਟੀ 'ਤੇ ਸੀ ਕਿ ਅਚਾਨਕ ਉਸ ਦੀ ਸਿਹਤ ਵਿਗੜ ਗਈ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ।ਡਾਕਟਰਾਂ ਦਾ ਕਹਿਣਾ ਹੈ ਕਿ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ ਜਦਕਿ ਹੁਣ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾਇਆ ਗਿਆ ਹੈ।

(For more news apart from  An employee died while on duty in Fazilka. posted as Beldar in canal department News in Punjabi, stay tuned to Rozana Spokesman)

Location: India, Punjab, Fazilka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement