Panchayat samti : ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ, ਜਲਦ ਹੋਣਗੀਆਂ ਚੋਣਾਂ
Published : Sep 13, 2024, 9:38 am IST
Updated : Sep 13, 2024, 9:38 am IST
SHARE ARTICLE
Punjab government dissolved panchayat committees, elections will be held soon
Punjab government dissolved panchayat committees, elections will be held soon

Panchayat samti : DDPO ਵੇਖਣਗੇ ਪੰਚਾਇਤਾਂ ਦਾ ਕੰਮ

 

Panchayat: ਪੰਜਾਬ ਸਰਕਾਰ ਦੇ ਵੱਲੋਂ ਸੂਬੇ ਦੀਆਂ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿੱਚ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰ ਕੇ ਸੂਚਿਤ ਕੀਤਾ ਗਿਆ ਹੈ। ਸੂਬੇ ਦੀਆਂ 74 ਪੰਚਾਇਤ ਸੰਮਤੀਆਂ ਦਾ ਕਾਰਜਕਾਲ 10 ਸਤੰਬਰ ਨੂੰ ਖਤਮ ਹੋ ਚੁੱਕਾ ਹੈ।

ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 72 ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਹੁਣ ਚੇਅਰਮੈਨਾਂ ਦੀ ਥਾਂ ਉਪਰ ਡੀਡੀਪੀਓ ਨੂੰ ਪ੍ਰਬੰਧਕ ਲਾਇਆ ਗਿਆ ਹੈ। ਹੁਣ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੰਚਾਇਤੀ ਚੋਣਾਂ ਜਲਦ ਹੋ ਸਕਦੀਆਂ ਹਨ। ਜਿਨ੍ਹਾਂ ਪੰਚਾਇਤ ਸੰਮਤੀਆਂ ਨੂੰ ਭੰਗ ਕੀਤਾ ਗਿਆ ਹੈ, ਉਨ੍ਹਾਂ ਦੀ ਟਰਮ ਅਗਸਤ ਮਹੀਨੇ ਤੋਂ 10 ਸਤੰਬਰ ਤੱਕ ਦੀ ਬਣਦੀ ਸੀ। ਇਸ ਲਈ ਹੁਣ ਇਨ੍ਹਾਂ ਦੀਆਂ ਚੋਣਾਂ ਕਰਵਾਉਣੀਆਂ ਜਾਂ ਕੰਮ ਕਾਰ ਚਲਾਉਣ ਦੇ ਲਈ ਪ੍ਰਸ਼ਾਸਕ ਲਗਾਉਣਾ ਜਰੂਰੀ ਹੋ ਗਿਆ ਸੀ।

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਜਲਦ ਹੀ ਗ੍ਰਾਮ ਪੰਚਾਇਤ ਚੋਣਾਂ ਦੇ ਨਾਲ ਹੀ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਕਰਵਾ ਸਕਦੀ ਹੈ। ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਿੱਚ ਵੀ ਪੁੱਜਿਆ ਹੋਇਆ ਹੈ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement